ਮੁਜ਼ੱਫਰਪੁਰ:-ਬਿਹਾਰ ਦੇ ਜ਼ਿਲ੍ਹਾ ਮੁਜ਼ੱਫਰਪੁਰ ਵਿੱਚ ਮੋਟਰਸਾਈਕਲ ਚੋਰੀ ਦੇ ਦੋਸ਼ ਹੇਠ ਦੋ ਦਲਿਤ ਨੌਜਵਾਨਾਂ ਦੀ ਬੇਰਹਿਮੀ ਨਾਲ ਕੁੱਟਮਾਰ ਕੀਤੀ ਗਈ ਅਤੇ ਇਕ ਦੇ ਮੂੰਹ ਵਿੱਚ ਪਿਸ਼ਾਬ ਕਰ ਦਿੱਤਾ ਗਿਆ। ਇਹ ਘਟਨਾ ਵੀਰਵਾਰ ਰਾਤੀਂ ਪਿੰਡ ਬਾਬੂਰਾਮ ਵਿੱਚ ਵਾਪਰੀ। ਪੀੜਤ ਨੌਜਵਾਨ ਰਾਜੀਵ ਕੁਮਾਰ ਪਾਸਵਾਨ ਦੀ ਮਾਂ ਨੇ ਸਥਾਨਕ ਪੰਚਾਇਤ ਮੁਖੀ ਦੇ ਪਤੀ ਸਣੇ 11 ਜਣਿਆਂ ਵਿਰੁੱਧ ਪਾਰੂ ਥਾਣੇ ਵਿੱਚ ਐਫਆਈਆਰ ਦਰਜ ਕਰਵਾਈ ਕਿ ਉਨ੍ਹਾਂ ਮੋਟਰਸਾਈਕਲ ਚੋਰੀ ਦੇ ਦੋਸ਼ ਹੇਠ ਉਸ ਦੇ ਪੁੱਤਰ ਦੀ ਕਥਿਤ ਤੌਰ ‘ਤੇ ਕੁੱਟਮਾਰ ਕੀਤੀ ਅਤੇ ਇਕ ਨੌਜਵਾਨ ਦੇ ਮੂੰਹ ਵਿੱਚ ਪਿਸ਼ਾਬ ਕਰ ਦਿੱਤਾ। ਪੁਲੀਸ ਨੇ ਨੌਜਵਾਨਾਂ ਦੀ ਕੁੱਟਮਾਰ ਦੀ ਪੁਸ਼ਟੀ ਕੀਤੀ ਪਰ ਮੂੰਹ ਵਿੱਚ ਪਿਸ਼ਾਬ ਕਰਨ ਦੇ ਦੋਸ਼ਾਂ ਨੂੰ ਰੱਦ ਕੀਤਾ। ਐਸਐਸਪੀ ਵਿਵੇਕ ਕੁਮਾਰ ਨੇ ਕਿਹਾ ਕਿ ਸਬ ਡਿਵੀਜ਼ਨਲ ਪੁਲੀਸ ਅਧਿਕਾਰੀ (ਐਸਡੀਪੀਓ) ਮਦਨ ਕੁਮਾਰ ਆਨੰਦ ਦੀ ਰਿਪੋਰਟ ਅਨੁਸਾਰ ਨੌਜਵਾਨਾਂ ਦੀ ਕੁੱਟਮਾਰ ਦੇ ਦੋਸ਼ ਸਹੀ ਹਨ ਪਰ ਜਾਂਚ ਦੌਰਾਨ ਮੂੰਹ ਵਿੱਚ ਪਿਸ਼ਾਬ ਕਰਨ ਦੇ ਸਬੂਤ ਨਹੀਂ ਮਿਲੇ।
ਸਰੀ ਨੇ ਪਾਣੀ ਦੀਆਂ ਪਾਬੰਦੀਆਂ ਵਿੱਚ ਲਚਕਤਾ ਵਧਾਉਣ ਲਈ ਬਾਇਲਾਅ ਵਿਚ ਸੋਧ ਕੀਤੀ
ਸਰੀ, ਬੀ.ਸੀ. – ਸੋਮਵਾਰ ਨੂੰ ਕੌਂਸਲ ਨੇ ਸਰੀ ਦੇ ਪੀਣ ਵਾਲੇ ਪਾਣੀ ਦੀ ਸੰਭਾਲ ਯੋਜਨਾ (Drinking Water Conservation Plan) ਸਬੰਧੀ ਬਾਇਲਾਅ ਵਿੱਚ ਸੋਧਾਂ ਮਨਜ਼ੂਰ ਕੀਤੀਆਂ, ਤਾਂ ਜੋ ਪਾਣੀ ਸੰਭਾਲ


