ਦਲਿਤ ਭਾਈਚਾਰੇ ਵਿਰੁੱਧ ਪਰਚੇ ਰੱਦ ਕਰਵਾਉਣ ਲਈ ਬਸਪਾ ਵੱਲੋਂ ਸੰਘਰਸ਼ ਦੀ ਚਿਤਾਵਨੀ

ਜਲੰਧਰ:-ਦਲਿਤ ਭਾਈਚਾਰੇ ਵਿਰੁੱਧ ਦਰਜ ਕੀਤੇ ਗਏ ਝੂਠੇ ਕੇਸਾਂ ਨੂੰ ਰੱਦ ਕਰਨ ਦੀ ਮੰਗ ਕਰਦਿਆਂ ਬਹੁਜਨ ਸਮਾਜ ਪਾਰਟੀ ਨੇ ਪੰਜਾਬ ਸਰਕਰ ਨੂੰ ਚਿਤਾਵਨੀ ਦਿੱਤੀ ਹੈ ਕਿ ਇਨ੍ਹਾਂ ਪਰਚਿਆਂ ਨੂੰ ਰੱਦ ਕਰਵਾਉਣ ਲਈ ਬਸਪਾ ਮੁੜ ਸੜਕਾਂ ’ਤੇ ਉਤਰ ਕੇ ਸਰਕਾਰ ਦਾ ਵਿਰੋਧ ਕਰੇਗੀ।

ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਬਸਪਾ ਦੇ ਸੂਬਾਈ ਪ੍ਰਧਾਨ ਰਛਪਾਲ ਸਿੰਘ ਰਾਜੂ, ਪੰਜਾਬ ਮਾਮਲਿਆਂ ਦੇ ਇੰਚਾਰਜ ਡਾ. ਮੇਘ ਰਾਜ ਅਤੇ ਐੱਮ.ਐੱਲ. ਤੋਮਰ ਨੇ ਕਿਹਾ ਕਿ ਦੇਸ਼ ਵਿੱਚ ਭਾਜਪਾ ਤੇ ਆਰ.ਐੱਸ.ਐੱਸ. ਵਿਰੁੱਧ ਮਾਹੌਲ ਬਣਦਾ ਜਾ ਰਿਹਾ ਹੈ। ਇਸ ਤੋਂ ਘਬਰਾ ਕੇ ਹੀ ਐੱਸ.ਸੀ./ਐੱਸ.ਟੀ. ਐਕਟ ਨੂੰ ਨਰਮ ਕਰਨ ਦੀ ਸਾਜ਼ਿਸ਼ ਰਚੀ ਗਈ ਸੀ, ਜਿਸ ਨੂੰ ਦਲਿਤ ਭਾਈਚਾਰਾ ਪੂਰੀ ਤਰ੍ਹਾਂ ਸਮਝ ਚੁੱਕਿਆ ਹੈ। ਇਨ੍ਹਾਂ ਆਗੂਆਂ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਲਗਾਤਾਰ ਦਲਿਤਾਂ ਦੇ ਹੱਕ ਖੋਹ ਰਹੀ ਹੈ।

ਬਸਪਾ ਦੇ ਸੂਬਾ ਪ੍ਰਧਾਨ ਰਛਪਾਲ ਸਿੰਘ ਰਾਜੂ ਨੇ ਕਿਹਾ ਕਿ ਕਾਂਗਰਸ ਦੋਹਰੇ ਮਾਪਦੰਡ ਅਪਣਾ ਰਹੀ ਹੈ। ਇੱਕ ਪਾਸੇ ਤਾਂ ਪੰਜਾਬ ਵਿੱਚ ਸ਼ਾਂਤਮਈ ਅੰਦੋਲਨ ਕਰਨ ’ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਧਾਈ ਦੇ ਰਹੇ ਹਨ, ਦੂਜੇ ਪਾਸੇ ਪੰਜਾਬ ਪੁਲੀਸ ਝੂਠੇ ਪਰਚੇ ਦਰਜ ਕਰ ਰਹੀ ਹੈ। ਇਸ ਤੋਂ ਸਪੱਸ਼ਟ ਹੈ ਕਿ ਕਾਂਗਰਸ ਦੀ ਨੀਤੀ ਤੇ ਨੀਅਤ ਸਾਫ ਨਹੀਂ ਹੈ। ਉਨ੍ਹਾਂ ਮੰਗ ਕੀਤੀ ਕਿ ਇਨ੍ਹਾਂ ਪਰਚਿਆਂ ਨੂੰ ਤੁਰੰਤ ਖਾਰਜ ਕੀਤਾ ਜਾਵੇ। ਅਜਿਹਾ ਨਾ ਕੀਤੇ ਜਾਣ ’ਤੇ ਦਲਿਤ ਸਮਾਜ ਇਸ ਵਿਰੁੱਧ ਸੜਕਾਂ ’ਤੇ ਉਤਰੇਗਾ। ਬਸਪਾ ਆਗੂਆਂ ਨੇ ਕਿਹਾ ਕਿ 14 ਅਪਰੈਲ ਨੂੰ ਸੂਬੇ ਭਰ ਵਿੱਚ ਪਾਰਟੀ ਡਾ. ਭੀਮ ਰਾਓ ਅੰਬੇਦਕਰ ਦਾ ਜਨਮ ਦਿਨ ਮਨਾਏਗੀ। ਇਸ ਮੌਕੇ ਦਲਿਤ ਕ੍ਰਾਂਤੀ ਦਲ ਦੇ ਪ੍ਰਧਾਨ ਲਾਲ ਸਿੰਘ ਸੁਲਹਾਣੀ ਸਾਥੀਆਂ ਸਮੇਤ ਬਸਪਾ ਵਿੱਚ ਸ਼ਾਮਲ ਹੋ ਗਏ।

ਇਸ ਮੌਕੇ ਬਸਪਾ ਦੇ ਸੂਬਾ ਸਕੱਤਰ ਤੀਰਥ ਰਾਜਪੁਰਾ, ਬੀਬੀ ਰਚਨਾ ਦੇਵੀ, ਜਲੰਧਰ ਜ਼ੋਨ ਦੇ ਇੰਚਾਰਜ ਬਲਵਿੰਦਰ ਕੁਮਾਰ, ਪ੍ਰਵੀਨ ਬੰਗਾ, ਠੇਕੇਦਾਰ ਭਗਵਾਨ ਦਾਸ, ਰਮੇਸ਼ ਕੌਲ, ਜੱਸੀ, ਅਜੇ ਕਟਾਰੀਆ, ਜਗਦੀਸ਼ ਰਾਣਾ, ਪ੍ਰਸ਼ੋਤਮ ਹੀਰ ਤੇ ਕੁਲਦੀਪ ਬੰਗੜ ਸਮੇਤ ਹੋਰ ਆਗੂ ਵੀ ਹਾਜ਼ਰ ਸਨ[

Share:

Facebook
Twitter
Pinterest
LinkedIn
matrimonail-ads
On Key

Related Posts

ਸਰੀ ਵਿੱਚ ਬਣੇਗਾ 10,000 ਸੀਟਾਂ ਵਾਲਾ ਸਿਟੀ ਸੈਂਟਰ ਐਰੀਨਾ ਅਤੇ ਵੈਨਕੂਵਰ ਜਾਇੰਟਸ ਇਸਦੇ ਮੁੱਖ ਕਿਰਾਏਦਾਰ ਹੋਣਗੇ

ਸਰੀ, ਬੀ.ਸੀ. –  ਸਿਟੀ ਆਫ਼ ਸਰੀ ਅਤੇ ਸਰੀ ਸਿਟੀ ਡਿਵੈਲਪਮੈਂਟ ਕਾਰਪੋਰੇਸ਼ਨ ਨੇ 10,000 ਸੀਟਾਂ ਵਾਲੇ ਸਿਟੀ ਸੈਂਟਰ ਐਰੀਨਾ ਅਤੇ ਕਲਚਰਲ ਈਵੈਂਟ ਸੈਂਟਰ ਲਈ ਇੱਕ ਸਿਧਾਂਤਕ ਤੌਰ ‘ਤੇ ਸਮਝੌਤੇ ਦਾ ਐਲਾਨ

ਗੋਤਾਖੋਰ ਕਮਲਪ੍ਰੀਤ ਸੈਣੀ ‘ਤੇ ਹੋਏ ਕਥਿਤ ਹਮਲੇ ਦੀ ਮੈਂ ਸਖ਼ਤ ਸ਼ਬਦਾਂ ਵਿੱਚ ਨਿੰਦਾ ਕਰਦਾ ਹਾਂ”:ਗੁਰਪ੍ਰ੍ਰਤਾਪ (ਗੁਰੀ) ਗਿੱਲ

ਰੂਪ ਨਗਰ ( ਰੋਪੜ)ਸ੍ਰੀ ਅਨੰਦਪੁਰ ਸਾਹਿਬ ਦੇ ਪਿੰਡ ਭੱਲੜੀ ਵਿੱਚ ਕਥਿਤ ਨਾਜਾਇਜ਼ ਮਾਈਨਿੰਗ ਖ਼ਿਲਾਫ਼ ਲਗਾਤਾਰ ਆਵਾਜ਼ ਬੁਲੰਦ ਕਰ ਰਹੇ ਗੋਤਾਖੋਰ ਕਮਲਪ੍ਰੀਤ ਸੈਣੀ ‘ਤੇ ਹੋਏ ਕਥਿਤ

ਸਰੀ ਦੇ ਮੁਫ਼ਤ ਆਊਟਡੋਰ ‘ਸਾਊਂਡਜ਼ ਆਫ਼ ਸਮਰ’ ਸੰਗੀਤ ਸੀਰੀਜ਼ ‘ਚ ਪ੍ਰੋਗਰਾਮਾਂ ਦੀ ਹੋਵੇਗੀ ਭਰਮਾਰ

ਸਰੀ, ਬੀ.ਸੀ. – ਸਰੀ ਦੀ ਪ੍ਰਸਿੱਧ ਸਾਊਂਡਜ਼ ਆਫ਼ ਸਮਰ (Sounds of Summer) ਆਊਟਡੋਰ ਲਾਈਵ ਕਨਸਰਟ ਸੀਰੀਜ਼ ਇਸ ਜੁਲਾਈ ਮੁੜ ਵਾਪਸੀ ਕਰ ਰਹੀ ਹੈ। ਇਸ ਤਹਿਤ ਸ਼ਹਿਰ ਭਰ ਦੇ ਪਾਰਕਾਂ ਅਤੇ

Elevate-Visual-Studios
Online-Marketing-Strategies-ad405-350
Get The Latest Updates

Subscribe To Our Weekly Newsletter

No spam, notifications only about new products, updates.