Ad-Time-For-Vacation.png

ਦਸਮੇਸ਼ ਪਿਤਾ ਨੇ ਕਲਮ ਦੀ ਤਾਕਤ ਨਾਲ ਔਰਗਜ਼ੇਬ ਦਾ ਅੰਤ ਕੀਤਾ : ਗਿ ਜਗਤਾਰ ਸਿੰਘ

ਅੰਮ੍ਰਿਤਸਰ (ਸੁਖਵਿੰਦਰਜੀਤ ਸਿੰਘ ਬਹੋੜੂ): ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350 ਸਾਲਾ ਪ੍ਰਕਾਸ਼ ਗੁਰਪੁਰਬ ਨੂੰ ਸਮਰਪਤ ਤੀਜਾ ਗੁਰਮਤਿ ਸਮਾਗਮ ਗੁਰਦਵਾਰਾ ਲੋਹਗੜ੍ਹ ਸਾਹਿਬ ਪਾਤਸ਼ਾਹੀ ਦਸਵੀਂ, ਪਿੰਡ ਦੀਨਾ ਮੋਗਾ ਵਿਖੇ ਕਰਵਾਇਆ ਗਿਆ।

ਗਿਆਨੀ ਜਗਤਾਰ ਸਿੰਘ ਮੁੱਖ ਗ੍ਰੰਥੀ ਦਰਬਾਰ ਸਾਹਿਬ ਨੇ ਕਿਹਾ ਕਿ ਇਸ ਥਾਂ ‘ਤੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਮੁਗਲਾਂ ਦੇ ਜ਼ਾਲਮ ਬਾਦਸ਼ਾਹ ਔਰਗਜ਼ੇਬ ਨੂੰ ਫ਼ਾਰਸੀ ਭਾਸ਼ਾ ਵਿਚ ਜ਼ਫਰਨਾਮਾ ਲਿਖਿਆ ਜਿਸ ਦਾ ਸ਼ਾਬਦਕ ਅਰਥ ਹੈ ਜਿੱਤ ਦੀ ਚਿੱਠੀ। ਜ਼ਫਰਨਾਮੇ ਵਿਚ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਬਹਾਦਰੀ ਅਤੇ ਸੂਰਮਗਤੀ ਨਾਲ ਗੜ੍ਹਚ ਅਪਣੀ ਲੜਾਈਆਂ ਅਤੇ ਕਾਰਜਾਂ ਦਾ ਰੋਮਾਂਚਕਾਰੀ ਵਰਣਨ ਕੀਤਾ ਹੈ ਜਿਸ ਵਿਚ ਖ਼ਾਲਸਾ ਪੰਥ ਦੀ ਸਥਾਪਨਾ, ਅਨੰਦਪੁਰ ਸਾਹਿਬ ਛਡਣਾ, ਫ਼ਤਿਹਗੜ੍ਹ ਦੀ ਘਟਨਾ, ਚਾਲ੍ਹੀ ਸਿੱਖਾਂ ਦੀ ਸ਼ਹੀਦੀ, ਦੋ ਗੁਰੂ ਪੁੱਤਾਂ ਦਾ ਦੀਵਾਰ ਵਿਚ ਚਿਣਵਾਏ ਜਾਣਾ ਅਤੇ ਚਮਕੌਰ ਦਾ ਸੰਘਰਸ਼ ਸ਼ਾਮਲ ਹੈ। ਦਸਮ ਪਿਤਾ ਨੇ ਔਰਗਜ਼ੇਬ ਨੂੰ ਤਲਵਾਰ ਨਾਲ ਨਹੀਂ ਬਲਕਿ ਅਪਣੀ ਕਲਮ ਨਾਲ ਮਾਰ ਮੁਕਾਇਆ। ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਸਾਨੂੰ ਗੈਰਤ ਤੇ ਸਵੈਮਾਨ ਦਾ ਸਬਕ ਦਿਤਾ ਹੈ।

Share:

Facebook
Twitter
Pinterest
LinkedIn
matrimonail-ads
On Key

Related Posts

ਸਰੀ ਮੇਅਰ ਬਰੈਂਡਾ ਲੌਕ ਨੇ ਜਬਰਨ ਵਸੂਲੀ ਸੰਕਟ ਨਾਲ ਨਜਿੱਠਣ ਲਈ ਰਾਸ਼ਟਰੀ ਐਮਰਜੈਂਸੀ ਐਲਾਨਣ ਦੀ ਮੰਗ ਕੀਤੀ

ਸਰੀ, ਬੀ.ਸੀ. – ਮੇਅਰ ਬਰੈਂਡਾ ਲੌਕ ਨੇ ਫੈਡਰਲ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੀ ਅਗਵਾਈ ਅਧੀਨ ਕੈਨੇਡਾ ਵਿੱਚ ਭਾਈਚਾਰਿਆਂ ਨੂੰ ਪ੍ਰਭਾਵਤ ਕਰਨ ਵਾਲੇ ਜਬਰਨ ਵਸੂਲੀ

ਸਰੀ ਦੇ ਮੇਅਰ ਬਰੈਂਡਾ ਲੌਕ ਨੇ ਜਬਰੀ ਵਸੂਲੀ ਸੰਕਟ ਨਾਲ ਨਜਿੱਠਣ ਲਈ ਰਾਸ਼ਟਰੀ ਕਮਿਸ਼ਨਰ ਦੀ ਮੰਗ ਕੀਤੀ

ਸਰੀ, ਬੀ.ਸੀ. – ਮੇਅਰ ਬਰੈਂਡਾ ਲੌਕ, ਫੈਡਰਲ ਸਰਕਾਰ ਨੂੰ ਦੇਸ਼ ਭਰ ਵਿੱਚ ਵਾਪਰ ਰਹੀਆਂ ਵਸੂਲੀ ਅਤੇ ਤਸ਼ੱਦਦ ਦੀਆਂ ਘਟਨਾਵਾਂ, ਜੋ ਸਰੀ ਵਸਨੀਕਾਂ, ਕਾਰੋਬਾਰ ਮਾਲਕਾਂ ਅਤੇ  ਭਾਈਚਾਰੇ ਨੂੰ ਨਿਸ਼ਾਨਾ ਬਣਾ

Elevate-Visual-Studios
Select your stuff
Categories
Get The Latest Updates

Subscribe To Our Weekly Newsletter

No spam, notifications only about new products, updates.