Ad-Time-For-Vacation.png

ਦਿੱਲੀ ਕਮੇਟੀ ਨੇ ਗਾਂਧੀ ਪਰਿਵਾਰ ਦੇ ਸਿੱਖ ਵਿਰੋਧੀ ਇਤਿਹਾਸ ਨੂੰ ਸਮਝਣ ਦੀ ਰਾਹੁਲ ਨੂੰ ਦਿੱਤੀ ਨਸੀਹਤ 

ਸਿੱਖਾਂ ਦੇ ਕਾਤਿਲਾਂ ਨੂੰ ਆਪਣੀ ਬੁੱਕਲ ‘ਚ ਰੱਖਣ ਵਾਲਾ ਗਾਂਧੀ ਪਰਿਵਾਰ ਪੀੜਤਾਂ ਨਾਲ ਖੜੇ ਹੋਣ ਦਾ ਕਿਵੇਂ ਦਾਅਵਾ ਕਰ ਸਕਦਾ ਹੈ : ਜੀ.ਕੇ.

ਨਵੀਂ ਦਿੱਲੀ (ਮਨਪ੍ਰੀਤ ਸਿੰਘ ਖਾਲਸਾ)-ਕਾਂਗਰਸ ਦੇ ਮੀਤ ਪ੍ਰਧਾਨ ਰਾਹੁਲ ਗਾਂਧੀ ਵੱਲੋਂ ਅਮਰੀਕਾ ਦੀ ਬਰਕਲੇ ਯੂਨੀਵਰਸਿਟੀ ‘ਚ 1984 ਸਿੱਖ ਕਤਲੇਆਮ ਬਾਰੇ ਦਿੱਤੇ ਗਏ ਬਿਆਨ ਨੂੰ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਅੱਖਾਂ ਵਿਚ ਘੱਟਾ ਪਾਉਣ ਦੇ ਤੌਰ ‘ਤੇ ਪਰਿਭਾਸ਼ਿਤ ਕੀਤਾ ਹੈ।ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਨੇ ਮੀਡੀਆ ਨੂੰ ਜਾਰੀ ਬਿਆਨ ‘ਚ ਕਿਹਾ ਕਿ ਰਾਹੁਲ ਗਾਂਧੀ ਨੇ ਕੌਮਾਂਤਰੀ ਫੋਰਮ ‘ਤੇ ਆਪਣੀ ਦਾਦੀ ਇੰਦਰਾ ਗਾਂਧੀ ਅਤੇ ਪਿਤਾ ਰਾਜੀਵ ਗਾਂਧੀ ਦੇ ਕਤਲ ਨੂੰ ਹਿੰਸਾ ਦਾ ਪੀੜਤ ਦੱਸਕੇ 1984 ਸਿੱਖ ਕਤਲੇਆਮ ਨੂੰ ਜਾਇਜ਼ ਠਹਿਰਾਉਣ ਦੀ ਨਾਕਾਮ ਕੋਸ਼ਿਸ਼ ਕੀਤੀ ਹੈ। ਜੀ.ਕੇ. ਨੇ ਕਿਹਾ ਕਿ ਜੂਨ 1984 ‘ਚ ਸ੍ਰੀ ਦਰਬਾਰ ਸਾਹਿਬ ‘ਤੇ ਕਾਂਗਰਸ ਸਰਕਾਰ ਵੱਲੋਂ ਕੀਤੇ ਗਏ ਹਮਲੇ ਅਤੇ ਨਵੰਬਰ 1984 ‘ਚ ਸਿੱਖਾਂ ਦੇ ਕਰਵਾਏ ਗਏ ਕਤਲੇਆਮ ਲਈ ਗਾਂਧੀ ਪਰਿਵਾਰ ਨੇ ਅੱਜ ਤਕ ਸਿੱਖ ਕੌਮ ਤੋਂ ਮੁਆਫੀ ਨਹੀਂ ਮੰਗੀ ਹੈ। ਪਰ ਰਾਹੁਲ ਗਾਂਧੀ ਨੇ ਕੌਮਾਂਤਰੀ ਫੋਰਮ ‘ਤੇ 1984 ਦੇ ਪੀੜਤਾਂ ਦੇ ਨਾਲ ਖੜੇ ਹੋਣ ਦਾ ਦਾਅਵਾ ਕਰਕੇ ਕੌਮਾਂਤਰੀ ਮੀਡੀਆ ਨੂੰ ਗੁਮਰਾਹ ਕਰਨ ਦੀ ਕੋਸ਼ਿਸ਼ ਕੀਤੀ ਹੈ। ਜੀ.ਕੇ. ਨੇ ਸਵਾਲ ਕੀਤਾ ਕਿ ਸਿੱਖਾਂ ਦੇ ਕਥਿਤ ਕਾਤਿਲਾਂ ਵੱਜੋਂ ਜਾਣੇ ਜਾਂਦੇ ਜਗਦੀਸ਼ ਟਾਈਟਲਰ, ਸੱਜਣ ਕੁਮਾਰ ਅਤੇ ਕਮਲਨਾਥ ਨੂੰ ਆਪਣੀ ਬੁੱਕਲ ‘ਚ ਰੱਖਣ ਵਾਲਾ ਗਾਂਧੀ ਪਰਿਵਾਰ ਪੀੜਤਾਂ ਨਾਲ ਖੜੇ ਹੋਣ ਦਾ ਕਿਵੇਂ ਦਾਅਵਾ ਕਰ ਸਕਦਾ ਹੈ? ਜੀ.ਕੇ. ਨੇ ਦਾਅਵਾ ਕੀਤਾ ਕਿ ਇਕ ਪਾਸੇ ਕਾਂਗਰਸ ਵੱਲੋਂ ਇਹਨਾਂ ਕਥਿਤ ਦੋਸ਼ੀਆਂ ਨੂੰ ਚੋਣਾਂ ‘ਚ ਟਿਕਟਾਂ ਦੇਣ ਦੇ ਨਾਲ ਹੀ ਵਜੀਰੀਆਂ ਅਤੇ ਸੁਰੱਖਿਆ ਛੱਤਰੀ ਦਿੱਤੀ ਗਈ ਤੇ ਦੂਜੇ ਪਾਸੇ ਸੀ.ਬੀ.ਆਈ. ਪਾਸੋਂ ਕਲੀਨ ਚਿੱਟਾਂ ਦਿਵਾਉਂਦੇ ਹੋਏ ਦਿੱਲੀ ਪੁਲਿਸ ਨੂੰ ਕੇਸਾਂ ਦੀ ਜਾਂਚ ਬੰਦ ਕਰਨ ਲਈ ਸਿਆਸੀ ਦਬਾਵ ਹੇਠ ਮਜਬੂਰ ਕੀਤਾ ਗਿਆ। ਜੀ.ਕੇ. ਨੇ ਦੋਸ਼ੀ ਕਾਂਗਰਸੀਆਂ ਨੂੰ ਪਾਰਟੀ ‘ਚੋਂ ਕੱਢਣ ਦੀ ਰਾਹੁਲ ਗਾਂਧੀ ਨੂੰ ਚੁਨੌਤੀ ਦਿੰਦੇ ਹੋਏ ਗਾਂਧੀ ਪਰਿਵਾਰ ਦੇ ਸਿੱਖ ਵਿਰੋਧੀ ਇਤਿਹਾਸ ਨੂੰ ਸਮਝਣ ਦੀ ਰਾਹੁਲ ਨੂੰ ਨਸੀਹਤ ਦਿੱਤੀ।

Share:

Facebook
Twitter
Pinterest
LinkedIn
matrimonail-ads
On Key

Related Posts

ਸਰੀ ਮੇਅਰ ਬਰੈਂਡਾ ਲੌਕ ਨੇ ਜਬਰਨ ਵਸੂਲੀ ਸੰਕਟ ਨਾਲ ਨਜਿੱਠਣ ਲਈ ਰਾਸ਼ਟਰੀ ਐਮਰਜੈਂਸੀ ਐਲਾਨਣ ਦੀ ਮੰਗ ਕੀਤੀ

ਸਰੀ, ਬੀ.ਸੀ. – ਮੇਅਰ ਬਰੈਂਡਾ ਲੌਕ ਨੇ ਫੈਡਰਲ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੀ ਅਗਵਾਈ ਅਧੀਨ ਕੈਨੇਡਾ ਵਿੱਚ ਭਾਈਚਾਰਿਆਂ ਨੂੰ ਪ੍ਰਭਾਵਤ ਕਰਨ ਵਾਲੇ ਜਬਰਨ ਵਸੂਲੀ

ਸਰੀ ਦੇ ਮੇਅਰ ਬਰੈਂਡਾ ਲੌਕ ਨੇ ਜਬਰੀ ਵਸੂਲੀ ਸੰਕਟ ਨਾਲ ਨਜਿੱਠਣ ਲਈ ਰਾਸ਼ਟਰੀ ਕਮਿਸ਼ਨਰ ਦੀ ਮੰਗ ਕੀਤੀ

ਸਰੀ, ਬੀ.ਸੀ. – ਮੇਅਰ ਬਰੈਂਡਾ ਲੌਕ, ਫੈਡਰਲ ਸਰਕਾਰ ਨੂੰ ਦੇਸ਼ ਭਰ ਵਿੱਚ ਵਾਪਰ ਰਹੀਆਂ ਵਸੂਲੀ ਅਤੇ ਤਸ਼ੱਦਦ ਦੀਆਂ ਘਟਨਾਵਾਂ, ਜੋ ਸਰੀ ਵਸਨੀਕਾਂ, ਕਾਰੋਬਾਰ ਮਾਲਕਾਂ ਅਤੇ  ਭਾਈਚਾਰੇ ਨੂੰ ਨਿਸ਼ਾਨਾ ਬਣਾ

Elevate-Visual-Studios
Select your stuff
Categories
Get The Latest Updates

Subscribe To Our Weekly Newsletter

No spam, notifications only about new products, updates.