ਜਾ.ਸ, ਨਵੀਂ ਦਿੱਲੀ : ਲੋਕ ਸਭਾ ਚੋਣਾਂ ਤੋਂ ਪਹਿਲਾਂ ਦਿੱਲੀ ਦੀ ਸਿੱਖ ਸਿਆਸਤ ਵਿਚ ਵੱਡੇ ਬਦਲਾਅ ਦੀ ਉਮੀਦ ਕੀਤੀ ਜਾ ਰਹੀ ਹੈ। ਕਦੇ ਸ਼੍ਰੋਮਣੀ ਅਕਾਲੀ ਦਲ ਦਾ ਦਿੱਲੀ ਵਿਚ ਚਿਹਰਾ ਮੰਨੇ ਜਾ ਰਹੇ ਮਨਜੀਤ ਸਿੰਘ ਜੀਕੇ ਦੀ ਪਾਰਟੀ ਵਿਚ ਵਾਪਸੀ ਹੋ ਸਕਦੀ ਹੈ। ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਇਸ ਦੀ ਪਹਿਲੀ ਕੀਤੀ ਹੈ। ਉਹ ਹੋਰ ਅਕਾਲੀ ਆਗੂਆਂ ਨਾਲ ਸੋਮਵਾਰ ਨੂੰ ਜੇਕੀ ਨਾਲ ਮੁਲਾਕਾਤ ਕਰ ਕੇ ਉਨ੍ਹਾਂ ਨੂੰ ਪਾਰਟੀ ਵਿਚ ਆਉਣ ਦਾ ਸੱਦਾ ਦੇਣਗੇ। ਮੰਨਿਆ ਜਾ ਰਿਹਾ ਹੈ ਕਿ ਉਨ੍ਹਾਂ ਦੀ ਵਾਪਸੀ ਦਾ ਫੈਸਲਾ ਹੋ ਚੁੱਕਾ ਹੈ ਤੇ ਇਹ ਮੁਲਾਕਾਤ ਸਿਰਫ ਰਸਮ ਹੈ। ਬਦਲੇ ਸਿਆਸੀ ਹਾਲਾਤ ਵਿਚ ਸੁਖਬੀਰ ਆਪਣੇ ਵਿਰੋਧੀਆਂ ਨਾਲ ਹੱਥ ਮਿਲਾਉਣ ਲਈ ਮਜਬੂਰ ਨਹ। ਪਹਿਲਾਂ ਉਨ੍ਹਾਂ ਪਰਮਜੀਤ ਸਿੰਘ ਸਰਨਾ ਨੂੰ ਨਾਲ ਮਿਲਾ ਕੇ ਦਿੱਲੀ ਦੀ ਕਮਾਂਡ ਸੌਂਪੀ ਸੀ ਤੇ ਹੁਣ ਜੀਕੇ ਨੂੰ ਪਾਰਟੀ ਵਿਚ ਸ਼ਾਮਿਲ ਕਰਨ ਦਾ ਫੈਸਲਾ ਲਿਆ ਹੈ।