ਦਿੱਲੀ ਨਿਵਾਸੀਆਂ ਦਾ ਦਾਅਵਾ, ਜਹਾਜ਼ ਸੁੱਟ ਰਹੇ ਨੇ ਛੱਤਾਂ ‘ਤੇ ਗੰਦ

ਨਵੀਂ ਦਿੱਲੀ— ਦਿੱਲੀ ਹਵਾਈ ਅੱਡੇ ਨੇੜੇ ਰਹਿਣ ਵਾਲੇ ਕਈ ਲੋਕਾਂ ਨੇ ਸ਼ਿਕਾਇਤ ਕੀਤੀ ਹੈ ਕਿ ਉਥੋਂ ਉਡਾਣ ਭਰਨ ਵਾਲੇ ਜਹਾਜ਼ਾਂ ‘ਚੋਂ ਇਨਸਾਨੀ ਮਲ-ਮੂਤਰ ਜਿਹਾ ਗੰਦ ਲੋਕਾਂ ਦੇ ਘਰਾਂ ‘ਤੇ ਸੁੱਟਿਆ ਜਾ ਰਿਹਾ ਹੈ। ਇਸ ਮਾਮਲੇ ਦੇ ਸਾਹਮਣੇ ਆਉਣ ਤੋਂ ਬਾਅਦ ਜਾਂਚ ਸ਼ੁਰੂ ਹੋ ਗਈ ਹੈ।

ਭਾਰਤ ਦੀ ਵਾਤਾਵਰਣ ਅਦਾਲਤ ਨੈਸ਼ਨਲ ਗ੍ਰੀਨ ਟ੍ਰੀਬਿਊਨਲ ਨੇ ਮਾਮਲੇ ਦੀ ਜਾਂਚ ਲਈ ਸ਼ੁੱਕਰਵਾਰ ਇਕ ਦਸੰਬਰ ਨੂੰ ਇਕ ਵਿਸ਼ੇਸ਼ ਕਮੇਟੀ ਦਾ ਗਠਨ ਕੀਤਾ। ਜਾਂਚ ਕਮੇਟੀ ‘ਚ ਸ਼ਹਿਰੀ ਹਵਾਬਾਜ਼ੀ ਡਾਇਰੈਕਟੋਰੇਟ ਜਨਰਲ (ਡੀ. ਜੀ. ਸੀ. ਏ.), ਕੇਂਦਰੀ ਏਵੀਅਨ ਖੋਜ ਸੰਸਥਾ ਅਤੇ ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਪ੍ਰਤੀਨਿਧੀਆਂ ਨੂੰ ਸ਼ਾਮਲ ਕੀਤਾ ਜਾਵੇਗਾ। ਹਵਾਈ ਅੱਡੇ ਨੇੜੇ ਰਹਿਣ ਵਾਲੇ ਕਈ ਲੋਕਾਂ ਦੀ ਸ਼ਿਕਾਇਤ ਤੋਂ ਬਾਅਦ ਜਾਂਚ ਸ਼ੁਰੂ ਕੀਤੀ ਗਈ ਹੈ। ਪਿਛਲੇ ਸਾਲ ਇਸੇ ਇਲਾਕਿਆਂ ਦੇ ਨਿਵਾਸੀਆਂ ਨੇ ਸ਼ਿਕਾਇਤ ਕੀਤੀ ਸੀ ਕਿ ਹਵਾਈ ਉਡਾਣ ਭਰਨ ਦੌਰਾਨ ਜਹਾਜ਼ ਨੇ ਸੀਵਰੇਜ ਨੂੰ ਡੰਪ ਕੀਤਾ ਸੀ। ਜਿਸ ਤੋਂ ਬਾਅਦ ਟ੍ਰੀਬਿਊਨਲ ਨੇ ਫੈਸਲਾ ਸੁਣਾਇਆ ਸੀ ਕਿ ਜੇਕਰ ਕਿਸੇ ਵੀ ਰਜ਼ਿਸਟਰਡ ਜਹਾਜ਼, ਏਅਰਲਾਈਨਸ ਤੋਂ ਹਵਾ ‘ਚ ਗੰਦ ਨੂੰ ਸੁੱਟਿਆਂ ਜਾਂਦਾ ਹੈ ਤਾਂ ਉਸ ‘ਤੇ 50,000 ਰੁਪਏ ਦਾ ਜੁਰਮਾਨਾ ਬਤੌਰ ਵਾਤਾਵਰਨ ਮੁਆਵਜਾ ਲਗਾਇਆ ਜਾਵੇਗਾ।

 

Share:

Facebook
Twitter
Pinterest
LinkedIn
matrimonail-ads
On Key

Related Posts

ਪ੍ਰਸਿੱਧ ਨਾਵਲਕਾਰ ਜਰਨੈਲ ਸਿੰਘ ਸੇਖਾ ਦਾ 93ਵਾਂ ਜਨਮ ਦਿਨ ਸਾਹਿਤਕ ਮਿਲਣੀ ਵਜੋਂ ਮਨਾਇਆ

ਪ੍ਰਸਿੱਧ ਨਾਵਲਕਾਰ ਜਰਨੈਲ ਸਿੰਘ ਸੇਖਾ ਦਾ 93ਵਾਂ ਜਨਮ ਦਿਨ ਸਾਹਿਤਕ ਮਿਲਣੀ ਵਜੋਂ ਮਨਾਇਆ ਸਰੀ, 8 ਅਗਸਤ (ਹਰਦਮ ਮਾਨ)- ਵੈਨਕੂਵਰ ਵਿਚਾਰ ਮੰਚ ਅਤੇ ਗ਼ਜ਼ਲ ਮੰਚ ਸਰੀ ਵੱਲੋਂ ਪ੍ਰਸਿੱਧ ਪੰਜਾਬੀ ਨਾਵਲਕਾਰ

ਡਾ. ਗੁਰਨਾਮ ਸਿੰਘ ‘ਸ਼੍ਰੋਮਣੀ ਕੀਰਤਨੀਆ ਐਵਾਰਡ’ ਨਾਲ ਸਨਮਾਨਿਤ

ਡਾ. ਗੁਰਦੇਵ ਸਿੰਘ ਜਨਰਲ ਸਕੱਤਰ, ਗੁਰਮਤਿ ਸੰਗੀਤ ਫਾਊਂਡੇਸ਼ਨ ਪਟਿਆਲਾ। ਗੁਰਮਤਿ ਸੰਗੀਤ ਦੀ ਰਾਗ-ਆਧਾਰਿਤ ਪਰੰਪਰਾ ਨੂੰ ਸੰਭਾਲਣ, ਇਸ ਦੀ ਖੋਜ ਅਤੇ ਸਿੱਖਿਆ ਨੂੰ ਅਕਾਦਮਿਕ ਪੱਧਰ ’ਤੇ

ਸਰੀ ਦਾ ਟੈਮੇਨਾਵਿਸ ਪਾਰਕ ਬਣਿਆ ਕੈਨੇਡਾ ਦਾ ਪਹਿਲਾ ਪਾਣੀ-ਅਧਾਰਿਤ ਤਿੰਨ ਫੀਲਡ ਹਾਕੀ ਮੈਦਾਨਾਂ ਵਾਲਾ ਕੰਪਲੈਕਸ

ਸਰੀ, ਬੀ.ਸੀ. – ਸਿਟੀ ਕੌਂਸਲ ਨੇ ਟੈਮੇਨਾਵਿਸ ਪਾਰਕ ਵਿੱਚ ਤੀਜੇ ਪਾਣੀ-ਅਧਾਰਿਤ ਸਿੰਥੈਟਿਕ ਟਰਫ਼ ਫੀਲਡ ਦਾ ਨਿਰਮਾਣ ਮੁਕੰਮਲ ਹੋਣ ਦਾ ਜਸ਼ਨ ਮਨਾਇਆ। ਇਸ ਨਾਲ ਇਹ ਕੈਨੇਡਾ ਦਾ ਇਕੱਲਾ ਫੀਲਡ

Elevate-Visual-Studios
Online-Marketing-Strategies-ad405-350
Get The Latest Updates

Subscribe To Our Weekly Newsletter

No spam, notifications only about new products, updates.