Skip to content
Friday, October 16, 2026 15°C · Clear · Surrey, BC
ਪੰਜਾਬ ਗਾਰਡੀਅਨ
The Punjab Guardian
Surrey, British Columbia · Est. 2016 · Weekly
Sections ਤਾਜ਼ਾ ਖ਼ਬਰਾਂਪੰਜਾਬਕੈਨੇਡਾਅਮਰੀਕਾਭਾਰਤਦੁਨੀਆਖੇਡਾਂਮਨੋਰੰਜਨਕਾਰੋਬਾਰਧਰਮਸ਼ਰਧਾਂਜਲੀ
ਭਾਰਤ India

ਦਿੱਲੀ ਪੁਲਿਸ ਕਮਿਸ਼ਨਰ ਨੂੰ ਮਿਲਿਆ ਕਿਸੇ ਨੂੰ ਵੀ ਹਿਰਾਸਤ ’ਚ ਲੈਣ ਦਾ ਅਧਿਕਾਰ

By Admin Published 1 min read
ਉਪ ਰਾਜਪਾਲ ਅਨਿਲ ਬੈਜਲ ਨੇ ਇੱਕ ਨੋਟੀਫਿਕੇਸ਼ਨ ਜਾਰੀ ਕੀਤਾ ਹੈ ਜਿਸ ਨਾਲ ਕਿਸੇ ਵਿਅਕਤੀ ਨੂੰ ਵੀ ਹਿਰਾਸਤ ਵਿੱਚ ਲੈਣ ਲਈ ਨੈਸ਼ਨਲ ਸਿਕਿਓਰਿਟੀ ਐਕਟ (ਰਸੁਕਾ) ਦੇ ਤਹਿਤ ਦਿੱਲੀ ਪੁਲਿਸ ਕਮਿਸ਼ਨਰ ਨੂੰ ਅਧਿਕਾਰਤ ਕਰ ਦਿੱਤਾ ਹੈ। ਸੂਤਰਾਂ ਨੇ ਕਿਹਾ ਕਿ ਰਸੂਕਾ ਕਾਨੂੰਨ ਅਜਿਹੇ ਵਿਅਕਤੀ ਨੂੰ ਸਾਵਧਾਨੀ ਵਜੋਂ ਮਹੀਨਿਆਂ ਤਕ ਨਜ਼ਰਬੰਦ ਕਰਨ ਦਾ ਅਧਿਕਾਰ ਦਿੰਦਾ ਹੈ, ਜਿਸ ਨਾਲ ਪ੍ਰਸ਼ਾਸਨ ਨੂੰ ਕੌਮੀ ਸੁਰੱਖਿਆ ਅਤੇ ਕਾਨੂੰਨ ਵਿਵਸਥਾ ਲਈ ਖ਼ਤਰਾ ਮਹਿਸੂਸ ਹੁੰਦਾ ਹੋਵੇ।  ਨੋਟੀਫਿਕੇਸ਼ਨ ਦੇ ਅਨੁਸਾਰ ਉਪ ਰਾਜਪਾਲ ਨੇ ਰਾਸ਼ਟਰੀ ਸੁਰੱਖਿਆ ਐਕਟ 1980 ਦੀ ਧਾਰਾ 3 ਦੀ ਉਪ-ਧਾਰਾ (3) ਦੀ ਵਰਤੋਂ ਕਰਦਿਆਂ ਕਿਸੇ ਵਿਅਕਤੀ ਨੂੰ 19 ਜਨਵਰੀ ਤੋਂ 18 ਅਪ੍ਰੈਲ ਤੱਕ ਹਿਰਾਸਤ ਵਿੱਚ ਲੈਣ ਦਾ ਦਿੱਲੀ ਪੁਲਿਸ ਕਮਿਸ਼ਨਰ ਨੂੰ ਅਧਿਕਾਰ ਦਿੱਤਾ ਹੈ। ਇਹ ਨੋਟੀਫਿਕੇਸ਼ਨ ਰਾਜਪਾਲ ਦੀ ਮਨਜ਼ੂਰੀ ਤੋਂ ਬਾਅਦ 10 ਜਨਵਰੀ ਨੂੰ ਜਾਰੀ ਕੀਤੀ ਗਈ ਸੀ। ਇਹ ਫੈਸਲਾ ਅਜਿਹੇ ਸਮੇਂ ਆਇਆ ਹੈ ਜਦੋਂ ਰਾਸ਼ਟਰੀ ਰਾਜਧਾਨੀ ਚ ਸੋਧੇ ਹੋਏ ਸਿਟੀਜ਼ਨਸ਼ਿਪ ਐਕਟ (ਸੀ.ਏ.ਏ.) ਅਤੇ ਸਿਟੀਜ਼ਨਲ ਰਜਿਸਟਰ ਆਫ਼ ਸਿਟੀਜ਼ਨਜ (ਐਨ.ਆਰ.ਸੀ.) ਵਿਰੁੱਧ ਪ੍ਰਦਰਸ਼ਨ ਹੋ ਰਹੇ ਹਨ। ਹਾਲਾਂਕਿ, ਦਿੱਲੀ ਪੁਲਿਸ ਦਾ ਕਹਿਣਾ ਹੈ ਕਿ ਇਹ ਨਿਯਮਿਤ ਤੌਰ ‘ਤੇ ਹਰ ਤਿੰਨ ਮਹੀਨਿਆਂ ਵਿੱਚ ਜਾਰੀ ਕੀਤਾ ਜਾਣ ਵਾਲਾ ਆਰਡਰ ਹੈ ਅਤੇ ਇਸਦਾ ਮੌਜੂਦਾ ਹਾਲਤਾਂ ਨਾਲ ਕੋਈ ਲੈਣਾ ਦੇਣਾ ਨਹੀਂ ਹੈ।
Admin Punjab Guardian · Surrey
ਸੰਬੰਧਿਤ ਖ਼ਬਰਾਂ Related ਭਾਰਤ India →
Share on WhatsApp