Skip to content
Tuesday, September 15, 2026 Weather · Surrey, BC
ਪੰਜਾਬ ਗਾਰਡੀਅਨ
The Punjab Guardian
Surrey, British Columbia · Est. 2016 · Weekly
Sections ਤਾਜ਼ਾ ਖ਼ਬਰਾਂਪੰਜਾਬਕੈਨੇਡਾਅਮਰੀਕਾਭਾਰਤਦੁਨੀਆਖੇਡਾਂਮਨੋਰੰਜਨਕਾਰੋਬਾਰਧਰਮਸ਼ਰਧਾਂਜਲੀ
ਭਾਰਤ India

ਦਿੱਲੀ : ਹੈੱਡ ਕਾਂਸਟੇਬਲ ਨੇ ਪੁਲਸ ਸਿਖਲਾਈ ਕੇਂਦਰ ‘ਚ ਕੀਤੀ ਖੁਦਕੁਸ਼ੀ

By uscreative Published 2 min read

ਨਵੀਂ ਦਿੱਲੀ— ਦਿੱਲੀ ਪੁਲਸ ਦੇ ਇਕ ਹੈੱਡ ਕਾਂਸਟੇਬਲ ਨੇ ਸ਼ੁੱਕਰਵਾਰ ਨੂੰ ਆਪਣੀ ਸਰਵਿਸ ਰਿਵਾਲਰ ਨਾਲ ਖੁਦ ਨੂੰ ਗੋਲੀ ਮਾਰ ਕੇ ਖੁਦਕੁਸ਼ੀ ਕਰ ਲਈ। ਮ੍ਰਿਤਕ ਹੈੱਡ ਕਾਂਸਟੇਬਲ ਦਾ ਨਾਂ ਜਤਿੰਦਰ (48) ਹੈ।
ਪੁਲਸ ਤੋਂ ਮਿਲੀ ਜਾਣਕਾਰੀ ਮੁਤਾਬਕ ਜਤਿੰਦਰ ਪੱਛਮੀ ਦਿੱਲੀ ਦੇ ਝੜੋਦਾ ਕਲਾਂ ‘ਚ ਪੁਲਸ ਸਿਖਲਾਈ ਕਾਲਜ (ਪੀ. ਟੀ. ਸੀ.) ‘ਚ ਤਾਇਨਾਤ ਸੀ ਅਤੇ ਉਹ ਰਾਤ ਭਰ ਡਿਊਟੀ ‘ਤੇ ਸੀ। ਉਨ੍ਹਾਂ ਨੇ ਸ਼ੁੱਕਰਵਾਰ ਸਵੇਰੇ ਆਪਣੀ ਸਰਵਿਸ ਰਿਵਾਲਵਰ ਨਾਲ ਖੁਦ ਨੂੰ ਗੋਲੀ ਮਾਰ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਪੁਲਸ ਦੇ ਇਕ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਗਾਰਡ ਨੂੰ ਕੁਆਰਟਰ ਤੋਂ ਗੋਲੀ ਚੱਲਣ ਦੀ ਆਵਾਜ਼ ਸੁਣਾਈ ਦਿੱਤੀ ਤਾਂ ਡਿਊਟੀ ‘ਤੇ ਤਾਇਨਾਤ ਕੁੱਝ ਪੁਲਸਕਰਮਚਾਰੀ ਉਥੇ ਪਹੁੰਚੇ ਅਤੇ ਉਨ੍ਹਾਂ ਨੇ ਜਤਿੰਦਰ ਨੂੰ ਖੂਨ ਨਾਲ ਲੱਥਪੱਥ ਦੇਖਿਆ। ਮ੍ਰਿਤਕ ਕੋਲੋਂ ਕੋਈ ਵੀ ਸੁਸਾਈਡ ਨੋਟ ਨਹੀਂ ਮਿਲਿਆ ਹੈ। ਉਨ੍ਹਾਂ ਦੱਸਿਆ ਕਿ ਲਾਸ਼ ਨੂੰ ਪੋਸਟਮਾਰਟਮ ਲਈ ਰਾਓ ਤੁਲਾ ਰਾਮ ਹਸਪਤਾਲ ਭੇਜਿਆ ਗਿਆ ਹੈ ਅਤੇ ਉਸ ਦੇ ਪਰਿਵਾਰ ਨੂੰ ਘਟਨਾ ਦੇ ਬਾਰੇ ‘ਚ ਸੂਚਿਤ ਕਰ ਦਿੱਤਾ ਗਿਆ ਹੈ। ਅਧਿਕਾਰੀ ਨੇ ਕਿਹਾ ਕਿ ਅਸੀਂ ਖੁਦਕੁਸ਼ੀ ਦੇ ਪਿਛੇ ਦੀ ਵਜ੍ਹਾ ਜਾਨਣ ਦੀ ਕੋਸ਼ਿਸ਼ ਕਰ ਰਹੇ ਹਾਂ। ਉਨ੍ਹਾਂ ਦੱਸਿਆ ਕਿ ਪਿਛਲੇ ਕੁੱਝ ਦਿਨਾਂ ਤੋਂ ਉਹ ਪਰੇਸ਼ਾਨ ਦਿਖ ਰਿਹਾ ਸੀ। ਜਤਿੰਦਰ ਹਰਿਆਣਾ ਦੇ ਝਿੱਜਰ ਜ਼ਿਲੇ ਦਾ ਮੂਲ ਨਿਵਾਸੀ ਸੀ ਅਤੇ 1991 ‘ਚ ਦਿੱਲੀ ਪੁਲਸ ‘ਚ ਭਰਤੀ ਹੋਇਆ ਸੀ।

uscreative Punjab Guardian · Surrey
ਸੰਬੰਧਿਤ ਖ਼ਬਰਾਂ Related ਭਾਰਤ India →
Share on WhatsApp