Skip to content
Wednesday, October 28, 2026 8°C · Overcast · Surrey, BC
ਪੰਜਾਬ ਗਾਰਡੀਅਨ
The Punjab Guardian
Surrey, British Columbia · Est. 2016 · Weekly
Sections ਮੁੱਖ ਪੰਨਾHome ਤਾਜ਼ਾ ਖ਼ਬਰਾਂਪੰਜਾਬਕੈਨੇਡਾਅਮਰੀਕਾਭਾਰਤਦੁਨੀਆਖੇਡਾਂਮਨੋਰੰਜਨਕਾਰੋਬਾਰਧਰਮਸ਼ਰਧਾਂਜਲੀਸਿਹਤ
International

ਦੁਨੀਆਂ ਸਾਹਮਣੇ ਅਤਿਵਾਦ ਸਭ ਤੋਂ ਵੱਡਾ ਖਤਰਾ: ਮੋਦੀ

By Admin Published 1 min read

ਮਾਪੁਤੋ (ਮੋਜੰਬੀਕ), ਵੱਖ ਵੱਖ ਦੇਸ਼ਾਂ ਵਿੱਚ ਹੋ ਰਹੇ ਅਤਿਵਾਦੀ ਹਮਲਿਆਂ ਦਰਮਿਆਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਕਿਹਾ ਕਿ ਅਤਿਵਾਦ ਦੁਨੀਆਂ ਦੇ ਸਾਹਮਣੇ ਸਭ ਤੋਂ ਵੱਡਾ ਖਤਰਾ ਹੈ, ਜਿਸ ਤੋਂ ਭਾਰਤ ਅਤੇ ਮੋਜ਼ੰਬੀਕ ਦੋਵੇਂ ਹੀ ਪੀੜਤ ਹਨ। ਦੋਵਾਂ ਦੇਸ਼ਾਂ ਨੇ ਸੁਰੱਖਿਆ ਅਤੇ ਰੱਖਿਆ ਸਹਿਯੋਗ ਮਜ਼ਬੂਤ ਕਰਨ ‘ਤੇ ਸਹਿਮਤੀ ਜਤਾਈ ਹੈ।

ਮੋਜ਼ੰਬੀਕ ਦੇ ਰਾਸ਼ਟਰਪਤੀ ਫਿਲਿਪ ਨਿਯੂਸੀ ਤੇ ਮੋਦੀ ਦਰਮਿਆਨ ਵੱਖ ਵੱਖ ਮੁੱਦਿਆਂ ‘ਤੇ ਚਰਚਾ ਮਗਰੋਂ ਦੋਵਾਂ ਮੁਲਕਾਂ ਨੇ ਤਿੰਨ ਸਮਝੌਤਿਆਂ ‘ਤੇ ਦਸਤਖ਼ਤ ਕੀਤੇ। ਇਨ੍ਹਾਂ ਵਿੱਚੋਂ ਇੱਕ ਮਹੱਤਵਪੂਰਨ ਲੰਬੇ ਸਮੇਂ ਦੇ ਸਮਝੌਤੇ ਤਹਿਤ ਭਾਰਤ ਇਸ ਦੇਸ਼ ਤੋਂ ਦਾਲਾਂ ਖਰੀਦੇਗਾ ਤਾਂ ਜੋ ਦਾਲਾਂ ਦੀ ਕਮੀ ਨੂੰ ਪੂਰਾ ਕੀਤਾ ਜਾ ਸਕੇ ਅਤੇ ਦਾਲਾਂ ਦੀਆਂ ਵਧ ਰਹੀਆਂ ਕੀਮਤਾਂ ਨੂੰ ਕੰਟਰੋਲ ਕੀਤਾ ਜਾ ਸਕੇ।

Admin Punjab Guardian · Surrey
ਸੰਬੰਧਿਤ ਖ਼ਬਰਾਂ Related International →
Share on WhatsApp