ਸੰਤੋਸ਼ ਕੁਮਾਰ ਸਿੰਗਲਾ, ਮਲੌਦ : ਪਿੰਡ ਕਿਸ਼ਨਪੁਰਾ ਵਿਖੇ ਦੁਸਹਿਰੇ ਮੌਕੇ ਸਾਲਾਨਾ ਗੁਰਮਤਿ ਸਮਾਗਮ ਕਰਵਾਇਆ ਗਿਆ, ਜਿਸ ‘ਚ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਇਸ ਦੌਰਾਨ ਢਾਡੀ ਭਾਈ ਨਰੰਗ ਸਿੰਘ ਗਿੱਲ, ਕਵੀਸ਼ਰ ਭਾਈ ਗਗਨਦੀਪ ਸਿੰਘ ਘੁਢਾਣੀ ਕਲਾਂ, ਭਾਈ ਬਰਖੁਰਦਾਰ ਸਿੰਘ ਗੋਸਲਾਂ ਦੇ ਜੱਥਿਆਂ ਨੇ ਸਿੱਖੀ ਇਤਿਹਾਸ ਦੁਆਰਾ ਸੰਗਤ ਨੂੰ ਨਿਹਾਲ ਕੀਤਾ।

ਨਸ਼ਿਆਂ ਨੂੰ ਛੱਡਣ ਸਬੰਧੀ ਵਿਚਾਰਾਂ ਕੀਤੀਆਂ। ਗੁਰਮਤਿ ਅਕਾਲ ਸੰਗੀਤ ਅਕੈਡਮੀ ਦੇ ਬੱਚਿਆਂ ਨੇ ਕੀਰਤਨ ਦੁਆਰਾ ਸੰਗਤ ਨੂੰ ਨਿਹਾਲ ਕੀਤਾ। ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ। ਇਸ ਮੌਕੇ ਸਰਪੰਚ ਬਲਵੰਤ ਸਿੰਘ ਕਿਸ਼ਨਪੁਰਾ, ਜਥੇ. ਸੋਹਣ ਸਿੰਘ, ਪ੍ਰਧਾਨ ਬਲਦੇਵ ਸਿੰਘ, ਭਾਈ ਕੁਲਦੀਪ ਸਿੰਘ, ਦੀਪ ਸਿੰਘ, ਕੁਲਦੀਪ ਸਿੰਘ, ਜਥੇ. ਰਘਵੀਰ ਸਿੰਘ ਆਦਿ ਹਾਜ਼ਰ ਸਨ।

ਇਸ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਦਰਬਾਰ ਸਾਹਿਬ ਲਈ ਬਣ ਰਹੀ ਨਵੀਂ ਇਮਾਰਤ ਲਈ ਦੇਸ਼ ਵਿਦੇਸ਼ ਦੀ ਸੰਗਤ ਨੂੰ ਸਹਿਯੋਗ ਦੇਣ ਦੀ ਅਪੀਲ ਕੀਤੀ।