ਸੰਤੋਸ਼ ਕੁਮਾਰ ਸਿੰਗਲਾ, ਮਲੌਦ : ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਦੁੱਗ ਗੋਤ ਦੇ ਜਠੇਰਿਆਂ ਦਾ ਜੋੜ ਮੇਲਾ ਪਿੰਡ ਬੇਰਕਲਾਂ, ਧੋਲ ਮਾਜਰਾ ਰੋਡ ਜਠੇਰਿਆਂ ਦੇ ਪਵਿੱਤਰ ਅਸਥਾਨ ਵਿਖੇ ਕਰਵਾਇਆ ਗਿਆ।
ਸ੍ਰੀ ਅਖੰਡ ਪਾਠ ਸਾਹਿਬ ਦੇ ਪਾਠ ਆਰੰਭ ਦੇ ਭੋਗ ਪਾਏ ਗਏ ਉਪਰੰਤ ਬਾਬਾ ਸਰਬਜੀਤ ਸਿੰਘ ਨਵਾਂ ਪਿੰਡ ਵਾਲਿਆਂ ਦੇ ਜਥੇ ਵੱਲੋਂ ਕੀਰਤਨ ਰਾਹੀਂ ਸੰਗਤ ਨੂੰ ਨਿਹਾਲ ਕੀਤਾ ਗਿਆ। ਇਸ ਮੌਕੇ ਉਚੇਚੇ ਤੌਰ ‘ਤੇ ਪੁੱਜੇ ਸ਼੍ਰੋਮਣੀ ਅਕਾਲੀ ਦਲ ਹਲਕਾ ਪਾਇਲ ਦੇ ਇੰਚਾਰਜ ਮਨਜੀਤ ਸਿੰਘ ਮਦਨੀਪੁਰ ਤੇ ਯੂਥ ਆਗੂ ਹਰਪ੍ਰਰੀਤ ਸਿੰਘ ਸੇਠ ਬੇਰਕਲਾਂ ਨੇ ਦੁੱਗ ਭਾਈਚਾਰੇ ਨੂੰ ਇਕਜੁੱਟਤਾ ਨਾਲ ਹਰ ਸਾਲ ਪ੍ਰਬੰਧ ਕਰਨ ਲਈ ਵਧਾਈ ਦਿੱਤੀ।
ਇਸ ਮੌਕੇ ਸਾਬਕਾ ਸਰਪੰਚ ਧਰਪਾਲ ਸਿੰਘ ਬੇਰਕਲਾਂ, ਬੇਅੰਤ ਸਿੰਘ, ਬਲਦੇਵ ਸਿੰਘ, ਸਤਪਾਲ ਸਿੰਘ, ਗਗਨਦੀਪ ਸਿੰਘ, ਹਰਜਿੰਦਰ ਸਿੰਘ, ਕੁਲਵਿੰਦਰ ਸਿੰਘ ਚਹਿਲ, ਬੇਅੰਤ ਸਿੰਘ ਪੰਧੇਰ ਖੇੜੀ, ਮਾ. ਗੁਰਮੇਲ ਸਿੰਘ, ਤਲਵਿੰਦਰ ਸਿੰਘ ਆਦਿ ਹਾਜ਼ਰ ਸਨ।


