Skip to content
Tuesday, September 15, 2026 Weather · Surrey, BC
ਪੰਜਾਬ ਗਾਰਡੀਅਨ
The Punjab Guardian
Surrey, British Columbia · Est. 2016 · Weekly
Sections ਤਾਜ਼ਾ ਖ਼ਬਰਾਂਪੰਜਾਬਕੈਨੇਡਾਅਮਰੀਕਾਭਾਰਤਦੁਨੀਆਖੇਡਾਂਮਨੋਰੰਜਨਕਾਰੋਬਾਰਧਰਮਸ਼ਰਧਾਂਜਲੀ
ਭਾਰਤ India

‘ਦੇਸ਼ ਵਿਚ ਡਰ ਅਤੇ ਅਸੁਰੱਖਿਆ ਉਤਪਨ ਹੋ ਚੁੱਕੇ ਹਨ”

By uscreative Published 1 min read

ਨਵੀਂ ਦਿੱਲੀ,: ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਅਤੇ ਕਾਂਗਰਸ ਪ੍ਰਧਾਨ ਸ੍ਰੀਮਤੀ ਸੋਨੀਆ ਗਾਂਧੀ ਦੀ ਅਗਵਾਈ ਵਿਚ ਮੁੱਖ ਵਿਰੋਧੀ ਪਾਰਟੀਆਂ ਦੇ ਨੇਤਾਵਾਂ ਨੇ ਅੱਜ ਰਾਸ਼ਟਰਪਤੀ ਪ੍ਰਣਬ ਮੁਖਰਜੀ ਨਾਲ ਮੁਲਾਕਾਤ ਕੀਤੀ ਅਤੇ ਗਊ ਰਖਿਅਕਾਂ ਦੇ ਹਮਲਿਆਂ, ਅਸਹਿਮਤੀ ਦੀ ਅਵਾਜ਼ ਨੂੰ ਦਬਾਏ ਜਾਣ ਸਣੇ ਵੱਖ-ਵੱਖ ਮੁੱਦਿਆਂ ‘ਤੇ ਰਾਸ਼ਟਰਪਤੀ ਸਾਹਮਣੇ ਅਪਣੀ ਚਿੰਤਾ ਪ੍ਰਗਟ ਕੀਤੀ। ਡਾ. ਮਨਮੋਹਨ ਸਿੰਘ ਅਤੇ ਸੋਨੀਆ ਗਾਂਧੀ ਦੀ ਅਗਵਾਈ ਵਿਚ ਵਿਰੋਧੀ ਪਾਰਟੀਆਂ ਦੇ ਨੁਮਾਇੰਦਿਆਂ ਨੇ ਰਾਸ਼ਟਰਪਤੀ ਭਵਨ ਵਿਚ ਜਾ ਕੇ ਰਾਸ਼ਟਰਪਤੀ ਨਾਲ ਗੱਲਬਾਤ ਕੀਤੀ ਅਤੇ ਦੇਸ਼ ਵਿਚ ਕਾਨੂੰਨ ਦਾ ਸ਼ਾਸਨ ਯਕੀਨੀ ਬਣਾਉਣ ਲਈ ਉਨ੍ਹਾਂ ਦੇ ਦਖ਼ਲ ਦੀ ਮੰਗ ਕੀਤੀ।

uscreative Punjab Guardian · Surrey
ਸੰਬੰਧਿਤ ਖ਼ਬਰਾਂ Related ਭਾਰਤ India →
Share on WhatsApp