ਸੰਤੋਸ਼ ਕੁਮਾਰ ਸਿੰਗਲਾ, ਮਲੌਦ : ਦੇਹੜ ਗੋਤ ਦੇ ਜਠੇਰਿਆਂ ਦਾ ਸਾਲਾਨਾ ਜੋੜ ਮੇਲਾ ਹਰ ਸਾਲ ਦੀ ਤਰ੍ਹਾਂ ਦੀਵਾਲੀ ਵਾਲੇ ਦਿਨ ਮਨਾਇਆ ਜਾ ਰਿਹਾ ਹੈ। ਇਸ ਸਬੰਧੀ 10 ਨਵੰਬਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਹੋਣਗੇ ਤੇ 12 ਨਵੰਬਰ ਨੂੰ ਜੋੜ ਮੇਲੇ ਵਾਲੇ ਦਿਨ ਭੋਗ ਪਾਏ ਜਾਣਗੇ। ਜਾਣਕਾਰੀ ਦਿੰਦੇ ਹੋਏ ਅਸਥਾਨ ਦੇ ਮੁੱਖ ਸੇਵਾਦਾਰ ਗਿਆਨੀ ਜਗਜੀਤ ਸਿੰਘ, ਸੈਕਟਰੀ ਰਾਮ ਸਿੰਘ ਸਾਬਕਾ ਕੌਂਸਲਰ, ਰੁਲਦਾ ਸਿੰਘ ਖੇੜੀ, ਸਰਪੰਚ ਜੀਤ ਸਿੰਘ ਟਿੰਬਰਵਾਲ ਨੇ ਦੱਸਿਆ ਸਮਾਗਮ ਦੌਰਾਨ ਰਾਗੀ ਤੇ ਢਾਡੀ ਜਥੇ ਸੰਗਤ ਨੂੰ ਨਿਹਾਲ ਕਰਨਗੇ ਤੇ ਗੁਰੂ ਕਾ ਲੰਗਰ ਅਤੁੱਟ ਵਰਤੇਗਾ। ਉਨ੍ਹਾਂ ਦੱਸਿਆ ਅਸਥਾਨ ਲਈ ਜਗ੍ਹਾ ਦੀ ਖ਼ਰੀਦ ਕੀਤੀ ਜਾ ਰਹੀ ਹੈ ਜਿਸ ਲਈ ਸੰਗਤ ਵੱਲੋਂ ਸਹਿਯੋਗ ਲਿਆ ਜਾ ਰਿਹਾ ਹੈ।
ਸਰੀ ਵਿੱਚ ਖੁੱਲਿਆ ਪਹਿਲਾ ਮੇਟਿਸ ਚਾਈਲਡ ਕੇਅਰ ਸੈਂਟਰ 48 ਥਾਵਾਂ ਪ੍ਰਦਾਨ ਕਰੇਗਾ
ਸਰੀ, ਬੀ.ਸੀ. – ਬ੍ਰਿਜਵਿਊ ਕਮਿਊਨਿਟੀ ਸੈਂਟਰ ਵਿਖੇ ਰਿਵਰ ਐਂਡ ਵਿਲੋਜ਼ ਅਰਲੀ ਲਰਨਿੰਗ ਐਂਡ ਚਾਈਲਡ ਕੇਅਰ ਸੈਂਟਰ ਦੇ ਉਦਘਾਟਨ ਨਾਲ ਸਰੀ ਦੇ ਪਰਿਵਾਰਾਂ ਨੂੰ ਜਲਦੀ ਹੀ 48 ਨਵੀਆਂ ਬਾਲ-ਦੇਖਭਾਲ ਥਾਵਾਂ


