Skip to content
Tuesday, September 15, 2026 Weather · Surrey, BC
ਪੰਜਾਬ ਗਾਰਡੀਅਨ
The Punjab Guardian
Surrey, British Columbia · Est. 2016 · Weekly
Sections ਤਾਜ਼ਾ ਖ਼ਬਰਾਂਪੰਜਾਬਕੈਨੇਡਾਅਮਰੀਕਾਭਾਰਤਦੁਨੀਆਖੇਡਾਂਮਨੋਰੰਜਨਕਾਰੋਬਾਰਧਰਮਸ਼ਰਧਾਂਜਲੀ
Canada

‘ਦੇਹ ਸ਼ਿਵਾ ਬਰ ਮੋਹਿ ਇਹੈ…’ ਨਾਲ ਗੂੰਜ ਉੱਠੀ ਕੈਨੇਡਾ ਦੀ ਸੰਸਦ

By uscreative Published 1 min read

ਓਟਾਵਾ (ਏਜੰਸੀਆਂ) ਕੈਨੇਡਾ ਦੇ ਸੰਸਦ ਭਵਨ ਪਾਰਲੀਮੈਂਟ ਹਿੱਲ ‘ਚ ਪਹਿਲੀ ਵਾਰ ਨਿਸ਼ਾਨ ਸਾਹਿਬ ਚੜਾਇਆ ਗਿਆ। ਸੋਮਵਾਰ ਨੂੰ ਭਾਵ 3 ਅਪ੍ਰੈਲ ਨੂੰ ਸਵੇਰੇ 11.30 ਵਜੇ ਇਹ ਰਸਮ ਸਿੱਖ ਸੰਗਤਾਂ ਅਤੇ ਸੰਸਦ ਮੈਂਬਰਾਂ ਵਲੋਂ ਪੂਰੀ ਕੀਤੀ ਗਈ। ਇਸ ਸਮੇਂ ਸਭ ‘ਦੇਹ ਸ਼ਿਵਾ ਬਰ ਮੋਹਿ ਇਹੈ…’ ਸ਼ਬਦ ਦਾ ਉਚਾਰਣ ਕਰ ਰਹੇ ਸਨ। ਇਸ ਮੌਕੇ ਸੰਸਦ ਮੈਂਬਰ ਰਾਜ ਗਰੇਵਾਲ ਅਤੇ ਸਭ ਸੰਗਤਾਂ ਨੇ ਗੱਜ ਕੇ ਫਤਿਹ ਬੁਲਾਈ। ਸਭ ਬਹੁਤ ਖੁਸ਼ ਨਜ਼ਰ ਆ ਰਹੇ ਸਨ। ਦੱਸਣਯੋਗ ਹੈ ਕਿ ਕੈਨੇਡਾ ‘ਚ ਅਪ੍ਰੈਲ ਮਹੀਨੇ ਨੂੰ ਸਿੱਖ ਹੈਰੀਟੇਜ ਮੰਥ ਵਜੋਂ ਮਨਾਇਆ ਜਾਂਦਾ ਹੈ। ਇਕ ਅਪ੍ਰੈਲ ਤੋਂ 29 ਅਪ੍ਰੈਲ ਤਕ ਸਿੱਖ ਧਰਮ ਨਾਲ ਸੰਬੰਧਤ ਕੋਈ ਨਾ ਕੋਈ ਵਿਸ਼ੇਸ਼ ਪ੍ਰੋਗਰਾਮ ਵੀ ਹੁੰਦਾ ਰਹੇਗਾ। ਇਸ ਤੋਂ ਪਹਿਲਾਂ 2 ਅਪ੍ਰੈਲ ਨੂੰ ਬਰੈਂਪਟਨ ਹਾਲ ‘ਚ ਨਿਸ਼ਾਨ ਸਾਹਿਬ ਚੜਾਇਆ ਗਿਆ ਸੀ। ਜ਼ਿਕਰਯੋਗ ਹੈ ਕਿ 6 ਅਪ੍ਰੈਲ, 2016 ਨੂੰ ਕੈਨੇਡਾ ਦੇ ਝੰਡੇ ਦੇ ਬਰਾਬਰ ਨਿਸ਼ਾਨ ਸਾਹਿਬ ਨੂੰ ਚੜਾਇਆ ਗਿਆ ਸੀ, ਜੋ ਸਿੱਖਾਂ ਲਈ ਬਹੁਤ ਮਾਣ ਵਾਲੀ ਗੱਲ ਰਹੀ ਹੈ। 2011 ਦੀ ਮਰਦਮਸ਼ੁਮਾਰੀ ਮੁਤਾਬਕ ਕੈਨੇਡਾ ‘ਚ 468,670 ਸਿੱਖ ਰਹਿ ਰਹੇ ਹਨ। ਦੇਸ਼ ਦੀ ਆਬਾਦੀ ਦਾ 1.4 ਫੀਸਦੀ ਹਿੱਸਾ ਸਿੱਖ ਹੈ।

uscreative Punjab Guardian · Surrey
ਸੰਬੰਧਿਤ ਖ਼ਬਰਾਂ Related Canada →
Share on WhatsApp