ਪੱਤਰ ਪੇ੍ਰਰਕ, ਦੋਰਾਹਾ : ਦੋਰਾਹਾ ਪੁਲਿਸ ਨੇ ਦੋ ਨੌਜਵਾਨਾਂ ਨੂੰ ਪਿਸਤੌਲ ਸਮੇਤ ਕਾਬੂ ਕੀਤਾ ਹੈ। ਮੁਲਜ਼ਮਾਂ ਦੀ ਪਛਾਣ ਮੋਹਿਤ ਜਗੋਤਾ ਵਾਸੀ ਜੱਸੀਆਂ ਰੋਡ ਹੈਬੋਵਾਲ, ਲੁਧਿਆਣਾ ਤੇ ਦਿਵਾਂਸ਼ੂ ਧੀਰ ਵਾਸੀ ਜੱਸੀਆਂ ਰੋਡ, ਲੁਧਿਆਣਾ ਵਜੋਂ ਹੋਈ ਹੈ। ਡੀਐੱਸਪੀ ਨਿਖਿਲ ਗਰਗ ਨੇ ਦੱਸਿਆ ਦੋਰਾਹਾ ਪੁਲਿਸ ਨੇ ਐੱਸਐੱਚਓ ਵਿਜੇ ਕੁਮਾਰ ਦੀ ਅਗਵਾਈ ‘ਚ ਜੀਟੀ ਰੋਡ ‘ਤੇ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਲਈ ਨਾਕਾ ਲਗਾਇਆ ਹੋਇਆ ਸੀ। ਇਸ ਦੌਰਾਨ ਪੁਲਿਸ ਨੂੰ ਸੂਚਨਾ ਮਿਲੀ ਕਿ ਮੋਹਿਤ ਤੇ ਦਿਵਾਂਸ਼ੂ ਕੋਲ ਨਾਜਾਇਜ਼ ਹਥਿਆਰ ਹਨ, ਇਹ ਦੋਵੇਂ ਅੱਜ ਪੈਦਲ ਹੀ ਮੈਕਡੋਨਲਡ ਦੋਰਾਹਾ ਤੋਂ ਬੱਸ ਸਟੈਂਡ ਦੋਰਾਹਾ ਵੱਲ ਬੱਸ ‘ਚ ਸਵਾਰ ਹੋਣ ਲਈ ਆ ਰਹੇ ਸਨ। ਪੁਲਿਸ ਨੇ ਨਾਕਾਬੰਦੀ ਦੌਰਾਨ ਦੋਵਾਂ ਨੂੰ ਕਾਬੂ ਕਰ ਕੇ ਤਲਾਸ਼ੀ ਲਈ ਤਾਂ ਉਨ੍ਹਾਂ ਕੋਲੋਂ ਇਕ ਪਿਸਤੌਲ ਬਰਾਮਦ ਹੋਇਆ। ਪੁਲਿਸ ਨੇ ਦੋਵਾਂ ਨੂੰ ਗਿ੍ਫਤਾਰ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਕੇਂਦਰੀ ਪੰਜਾਬੀ ਲੇਖਕ ਸਭਾ (ਉੱਤਰੀ ਅਮਰੀਕਾ)ਦੀ ਮਾਸਿਕ ਮੀਟਿੰਗ ਦੌਰਾਨ ਡਾ: ਦਵਿੰਦਰ ਪਾਲ ਕੌਰ ਦੀ ਪੁਸਤਕ ‘ਸ਼ਾਇਰੀ ਇੱਕ ਇਬਾਦਤ’ ਰਲੀਜ਼
ਸਰੀ (ਜਸਵੀਰ ਸਿੰਘ ਭਲੂਰੀਆ) ਹਰ ਮਹੀਨੇ ਦੀ ਤਰਾਂ ਕੇਂਦਰੀ ਪੰਜਾਬੀ ਲੇਖਕ ਸਭਾ(ਉੱਤਰੀ ਅਮਰੀਕਾ) ਦੀ ਮਾਸਿਕ ਮੀਟਿੰਗ ਸੀਨੀਅਰ ਸਿਟੀਜਨ ਸੈਂਟਰ ਸਰੀ/ਡੈਲਟਾ ਦੇ,ਲੇਖਕਾਂ/ਸਰੋਤਿਆਂ ਨਾਲ ਖਚਾਖਚ ਭਰੇ ਉੱਪਰਲੇ

