ਉਮੇਸ਼ ਅੱਤਰੀ, ਗੁਰਦਾਸਪੁਰ
ਜੇਲ੍ਹ ਰੋਡ ‘ਤੇ ਪਿੰਡ ਅਬਾਲਖੈਰ ਦੇ ਗੁਰਦੁਆਰਾ ਸਾਹਿਬ ਨੇੜੇ ਦੋ ਮੋਟਰਸਾਈਕਲਾਂ ਦੀ ਟੱਕਰ ਹੋ ਗਈ। ਹਾਦਸੇ ਵਿੱਚ ਇੱਕ ਨੌਜਵਾਨ ਗੰਭੀਰ ਜ਼ਖ਼ਮੀ ਹੋ ਗਿਆ ਜਿਸ ਦੀ ਲੱਤ ਟੁੱਟ ਗਈ। ਹਾਦਸੇ ਤੋਂ ਬਾਅਦ ਆਸ-ਪਾਸ ਦੇ ਲੋਕ ਇਕੱਠੇ ਹੋ ਗਏ ਅਤੇ ਐਂਬੂਲੈਂਸ ਦੀ ਮਦਦ ਨਾਲ ਜ਼ਖਮੀਆਂ ਨੂੰ ਸਿਵਲ ਹਸਪਤਾਲ ਪਹੁੰਚਾਇਆ।
ਸੰਨੀ ਵਾਸੀ ਪਰਮਾਨੰਦ ਨੇ ਦੱਸਿਆ ਕਿ ਉਹ ਕਿਸੇ ਕੰਮ ਲਈ ਗੁਰਦਾਸਪੁਰ ਜਾ ਰਿਹਾ ਸੀ। ਪਿੰਡ ਅਬਲਖੈਰ ਦੇ ਗੁਰਦੁਆਰਾ ਸਾਹਿਬ ਕੋਲ ਪੁੱਜਣ ‘ਤੇ ਬੁਲਟ ਮੋਟਰਸਾਈਕਲ ਸਵਾਰ ਨੇ ਅਚਾਨਕ ਕੱਟ ਮਾਰ ਦਿੱਤਾ ਜਿਸ ਕਾਰਨ ਉਹ ਉਸ ਨਾਲ ਟਕਰਾ ਕੇ ਜ਼ਖਮੀ ਹੋ ਗਿਆ। ਦੀਨਾਨਗਰ ਦੇ ਰਹਿਣ ਵਾਲੇ ਵਿਨੋਦ ਓਹਰੀ ਨੇ ਦੱਸਿਆ ਕਿ ਉਹ ਗੁਰਦਾਸਪੁਰ ਤੋਂ ਦੀਨਾਨਗਰ ਵੱਲ ਜਾ ਰਿਹਾ ਸੀ। ਅਬਾਲਖੈਰ ਕੋਲ ਪਹੁੰਚਣ ‘ਤੇ ਅੱਗੇ ਜਾ ਰਹੇ ਮੋਟਰਸਾਈਕਲ ਸਵਾਰ ਨੇ ਕੱਟ ਮਾਰਿਆ ਜਿਸ ਕਾਰਨ ਇਹ ਹਾਦਸਾ ਵਾਪਰ ਗਿਆ।



