ਕਰਮਜੀਤ ਸਿੰਘ ਆਜ਼ਾਦ, ਸ੍ਰੀ ਮਾਛੀਵਾੜਾ ਸਾਹਿਬ : ਸਥਾਨਕ ਪੁਲਿਸ ਵਲੋਂ ਦੜਾ ਸੱਟਾ ਲਾਉਣ ਦੇ ਕਥਿਤ ਦੋਸ਼ ਹੇਠ ਕਪਿਲ ਦੇਵ ਵਾਸੀ ਮਾਛੀਵਾੜਾ ਨੂੰ ਕਾਬੂ ਕੀਤਾ ਹੈ। ਥਾਣਾ ਮੁਖੀ ਭਿੰਦਰ ਸਿੰਘ ਖੰਗੂੜਾ ਨੇ ਦੱਸਿਆ ਪੁਲਿਸ ਪਾਰਟੀ ਵੱਲੋਂ ਗਸ਼ਤ ਕੀਤੀ ਜਾ ਰਹੀ ਸੀ ਤਾਂ ਕਿਸੇ ਮੁਖ਼ਬਰ ਨੇ ਆ ਕੇ ਸੂਚਨਾ ਦਿੱਤੀ ਕਿ ਕਪਿਲ ਦੇਵ ਚਰਨ ਕੰਵਲ ਚੌਕ ਨੇੜੇ ਤੁਰ ਫਿਰ ਕੇ ਦੜੇ-ਸੱਟੇ ਦੀ ਪਰਚੀ ਲਿਖ ਰਿਹਾ ਹੈ ਜਿਸ ‘ਤੇ ਪੁਲਿਸ ਨੇ ਉਸ ਨੂੰ ਪਰਚੀ ਤੇ ਕੁਝ ਨਕਦੀ ਸਮੇਤ ਗਿ੍ਫ਼ਤਾਰ ਕਰ ਲਿਆ। ਪੁਲਿਸ ਨੇ ਉਸ ਖਿਲਾਫ਼ ਜੂਆ ਐਕਟ ਤਹਿਤ ਮਾਮਲਾ ਦਰਜ ਕਰ ਲਿਆ ਹੈ।
ਸਰੀ ਸਿਟੀ ਵੱਲੋਂ ਗੈਰ-ਕਾਨੂੰਨੀ ਉਸਾਰੀ ਖ਼ਿਲਾਫ਼ ਸਖ਼ਤ ਕਾਰਵਾਈ: ਤਿੰਨ ਹੋਰ ਘਰਾਂ ਦੇ ਟਾਈਟਲ ਤੇ ਨੋਟਿਸ ਦਾਇਰ
ਸਰੀ, ਬੀ.ਸੀ.- ਸੋਮਵਾਰ ਨੂੰ ਸਿਟੀ ਕੌਂਸਲ ਨੇ ਸਟਾਫ਼ ਨੂੰ ਸਰੀ ਦੀਆਂ ਤਿੰਨ ਜਾਇਦਾਦਾਂ ਦੇ ਟਾਈਟਲ ‘ਤੇ ਨੋਟਿਸ ਦਰਜ ਕਰਨ ਦੇ ਨਿਰਦੇਸ਼ ਦਿੱਤੇ, ਜਿੱਥੇ ਲੋੜੀਂਦੇ ਪਰਮਿਟਾਂ ਤੋਂ ਬਿਨਾਂ ਵੱਡੇ


