ਕੌਸ਼ਲ ਮੱਲ੍ਹਾ, ਹਠੂਰ : ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਗੁਰਦੁਆਰਾ ਬਾਬਾ ਸਾਧੂ ਰਾਮ ਜੀ ਪਿੰਡ ਰਸੂਲਪੁਰ (ਮੱਲ੍ਹਾ) ਦੀ ਪ੍ਰਬੰਧਕੀ ਕਮੇਟੀ ਦੇ ਪ੍ਰਧਾਨ ਅਮਰਜੀਤ ਸਿੰਘ ਰਸੂਲਪੁਰ ਦੀ ਅਗਵਾਈ ਹੇਠ ਧਾਰਮਿਕ ਸਮਾਗਮ ਕਰਵਾਏ ਗਏ।

ਇਸ ਮੌਕੇ ਪਿਛਲੇ ਤਿੰਨ ਦਿਨਾਂ ਤੋਂ ਪ੍ਰਕਾਸ਼ ਸ੍ਰੀ ਅਖੰਡ ਪਾਠਾਂ ਦੀ ਲੜੀ ਦੇ ਭੋਗ ਪਾਏ ਗਏ ਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ। ਇਸ ਮੌਕੇ ਵੱਖ-ਵੱਖ ਕੀਰਤਨੀ ਜੱਥਿਆਂ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਇਤਿਹਾਸ ਸੁਣਾ ਕੇ ਸੰਗਤ ਨੂੰ ਨਿਹਾਲ ਕੀਤਾ। ਅੰਤ ‘ਚ ਪ੍ਰਧਾਨ ਅਮਰਜੀਤ ਸਿੰਘ ਰਸੂਲਪੁਰ ਤੇ ਗੁਰਦੁਆਰਾ ਸਾਹਿਬ ਦੀ ਪ੍ਰਬੰਧਕੀ ਕਮੇਟੀ ਵੱਲੋਂ ਪਾਠੀ ਸਿੰਘਾਂ, ਰਾਗੀ ਸਿੰਘਾਂ ਤੇ ਸਮੂਹ ਸੇਵਾਦਾਰਾਂ ਨੂੰ ਸਿਰਪਾਓ ਦੇ ਕੇ ਸਨਮਾਨਿਤ ਕੀਤਾ ਗਿਆ।

ਇਸ ਮੌਕੇ ਸਾਬਕਾ ਸਰਪੰਚ ਸ਼ੇਰ ਸਿੰਘ, ਰਾਜਇੰਦਰ ਸਿੰਘ, ਬੂਟਾ ਸਿੰਘ ਸਿੱਧੂ, ਪਾਲ ਸਿੰਘ, ਗੁਰਦਿਆਲ ਸਿੰਘ, ਸੁਰਜੀਤ ਸਿੰਘ, ਪਟਵਾਰੀ ਜਗਰਾਜ ਸਿੰਘ ਰਾਜਾ, ਵੀਰ ਸਿੰਘ, ਕਰਨੈਲ ਸਿੰਘ, ਕੈਲਾ ਸਿੰਘ, ਨਛੱਤਰ ਸਿੰਘ, ਚਮਕੌਰ ਸਿੰਘ, ਭਗਤ ਸਿੰਘ, ਕੰਧਾਰਾ ਸਿੰਘ ਆਦਿ ਹਾਜ਼ਰ ਸਨ।