ਸਟਾਫ਼ ਰਿਪੋਰਟਰ, ਰੂਪਨਗਰ : ਪਿੰਡ ਕੋਟਲਾ ਨਿਹੰਗ ਦੇ ਸਾਬਕਾ ਸਰਪੰਚ ਤੇ ਸਰਗਰਮ ਕਾਂਗਰਸੀ ਆਗੂ ਨਰਿੰਦਰ ਸਿੰਘ ਸੋਨੂੰ ਨੂੰ ਜ਼ਿਲ੍ਹਾ ਕਾਂਗਰਸ ਐੱਸਸੀ ਵਿਭਾਗ ਦਾ ਉਪ ਚੇਅਰਮੈਨ ਨਿਯੁਕਤ ਕੀਤਾ ਹੈ। ਇਹ ਨਿਯੁਕਤੀ ਜ਼ਿਲ੍ਹਾ ਕਾਂਗਰਸ ਐੱਸਸੀ ਵਿਭਾਗ ਦੇ ਚੇਅਰਮੈਨ ਪੇ੍ਮ ਸਿੰਘ ਡੱਲਾ ਵੱਲੋਂ ਕੀਤੀ ਗਈ ਹੈ। ਪੰਜਾਬ ਵਿਧਾਨ ਸਭਾ ਦੇ ਸਾਬਕਾ ਸਪੀਕਰ ਰਾਣਾ ਕੇਪੀ ਸਿੰਘ ਨੇ ਨਰਿੰਦਰ ਸਿੰਘ ਸੋਨੂੰ ਨੂੰ ਉਪ ਚੇਅਰਮੈਨ ਦਾ ਨਿਯੁਕਤੀ ਪੱਤਰ ਸੌਂਪਿਆ। ਇਸ ਮੌਕੇ ਰਾਣਾ ਕੇਪੀ ਸਿੰਘ ਨੇ ਕਿਹਾ ਕਿ ਕਾਂਗਰਸ ਪਾਰਟੀ ਨੇ ਹਮੇਸ਼ਾ ਆਪਣੇ ਵਰਕਰਾਂ ਨੂੰ ਅਹੁਦੇਦਾਰੀਆਂ ਦੇ ਕੇ ਤਾਕਤਾਂ ਬਖ਼ਸ਼ੀਆਂ ਹਨ ਪਰ ਪਾਰਟੀ ਨੂੰ ਮਜ਼ਬੂਤ ਕਰਨ ਲਈ ਨਰਿੰਦਰ ਸੋਨੂੰ ਦੇ ਮੋਿਢਆਂ ‘ਤੇ ਹੁਣ ਜ਼ਿੰਮੇਵਾਰੀ ਪੈ ਗਈ ਹੈ। ਇਸ ਮੌਕੇ ਨਵ-ਨਿਯੁਕਤ ਵਾਈਸ ਚੇਅਰਮੈਨ ਨਰਿੰਦਰ ਸਿੰਘ ਸੋਨੂੰ ਨੇ ਕਿਹਾ ਕਿ ਕਾਂਗਰਸ ਪਾਰਟੀ ਵੱਲੋਂ ਵਾਈਸ ਚੇਅਰਮੈਨ ਦੇ ਤੌਰ ‘ਤੇ ਸੇਵਾ ਦਿੱਤੀ ਗਈ ਹੈ, ਉਸ ਨੂੰ ਪੂਰੀ ਮਿਹਨਤ ਨਾਲ ਨਿਭਾਵਾਂਗੇ। ਉਨ੍ਹਾਂ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਸਾਬਕਾ ਸਪੀਕਰ ਰਾਣਾ ਕੇਪੀ ਸਿੰਘ, ਜ਼ਿਲ੍ਹਾ ਕਾਂਗਰਸ ਕਮੇਟੀ ਦੇ ਪ੍ਰਧਾਨ ਜ਼ੈਲਦਾਰ ਸਤਵਿੰਦਰ ਸਿੰਘ ਚੈੜੀਆ, ਜ਼ਿਲ੍ਹਾ ਕਾਂਗਰਸ ਐੱਸਸੀ ਵਿਭਾਗ ਦੇ ਚੇਅਰਮੈਨ ਪੇ੍ਮ ਸਿੰਘ ਡੱਲਾ, ਨਗਰ ਸੁਧਾਰ ਟਰੱਸਟ ਰੂਪਨਗਰ ਦੇ ਸਾਬਕਾ ਚੇਅਰਮੈਨ ਸੁਖਵਿੰਦਰ ਸਿੰਘ ਵਿਸਕੀ ਦਾ ਧੰਨਵਾਦ ਕੀਤਾ। ਇਸ ਮੌਕੇ ਕਰਮ ਸਿੰਘ ਡੱਲਾ, ਡਾ. ਗੁਰਿੰਦਰਪਾਲ ਸਿੰਘ ਬਿੱਲਾ, ਗੁਰਦੀਪ ਸਿੰਘ ਦੀਪੀ ਆਦਿ ਹਾਜ਼ਰ ਸਨ।
ਸਿਟੀ ਨੇ ਨਿਊਟਨ ਕਮਿਊਨਿਟੀ ਸੈਂਟਰ ਪ੍ਰੋਜੈਕਟ ਲਈ ਅਗਲਾ ਕਦਮ ਚੁੱਕਿਆ
ਪ੍ਰੀ-ਕੰਸਟਰੱਕਸ਼ਨ ਅਤੇ ਡਿਜ਼ਾਈਨ ਸੇਵਾਵਾਂ ਦਾ ਠੇਕਾ ਦਿੱਤਾ ਸਰੀ, ਬੀ.ਸੀ.- ਸੋਮਵਾਰ ਨੂੰ, ਸਿਟੀ ਕੌਂਸਲ ਨੇ ਨਿਊਟਨ ਕਮਿਊਨਿਟੀ ਸੈਂਟਰ ਲਈ ਪ੍ਰੀ-ਕੰਸਟਰੱਕਸ਼ਨ ਅਤੇ ਡਿਜ਼ਾਈਨ ਸੇਵਾਵਾਂ ਦੇ ਠੇਕੇ ਨੂੰ ਮਨਜ਼ੂਰੀ ਦਿੱਤੀ।



