ਅੰਮ੍ਰਿਤਸਰ: ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਮਜੀਠਾ ਵਿੱਚ ਵਰਕਰਾਂ ਨੂੰ ਸੰਬੋਧਨ ਕਰਦਿਆਂ ਐਲਾਨ ਕੀਤਾ ਕਿ ਜਦ ਤੱਕ ਬਿਕਰਮ ਮਜੀਠੀਆ ਨੂੰ ਜੇਲ੍ਹ ਵਿੱਚ ਨਹੀਂ ਭੇਜਿਆ ਜਾਂਦਾ ਅੰਦੋਲਨ ਜਾਰੀ ਰਹੇਗਾ। ਉਨ੍ਹਾਂ ਕਿਹਾ ਕਿ ਮਜੀਠਾ ਜ਼ੁਰਮ ਦੀ ਜੜ੍ਹ ਹੈ। ਇਸ ਲਈ ਅੱਜ ਇੱਥੇ ਆ ਕੇ ਇਸ ਜ਼ੁਰਮ ਖਿਲਾਫ ਲੜਾਈ ਦੀ ਸ਼ੁਰੂਆਤ ਕੀਤੀ ਹੈ।ਇਸ ਮੌਕੇ ਮਜੀਠੀਆ ਵੱਲੋਂ ਕੁੱਤਾ ਬਿੱਲੀ ਟੈਕਸ ਬਾਰੇ ਦਿੱਤੇ ਗਏ ਬਿਆਨ ਬਾਰੇ ਸਿੱਧੂ ਨੇ ਕਿਹਾ ਕਿ ਮਜੀਠੀਆ ਡੱਬੂ ਹੈ। ਇਸ ਲਈ ਮੈਂ ਉਸ ਦੀ ਬਰਾਦਰੀ ‘ਤੇ ਕੋਈ ਟੈਕਸ ਨਹੀਂ ਲਾਂਵਾਗਾ।ਸਿੱਧੂ ਨੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੂੰ ਅਪੀਲ ਕੀਤੀ ਕਿ ਗੁਰਬਾਣੀ ਦਾ ਸਿੱਧਾ ਪ੍ਰਸਾਰਣ ਕਿਸੇ ਇੱਕ ਚੈਨਲ ਨੂੰ ਨਾ ਦਿੱਤਾ ਜਾਵੇ। ਇਸ ਦੇ ਨਾਲ ਹੀ ਉਨ੍ਹਾਂ ਨੇ ਬਾਦਲ ਪਰਿਵਾਰ ਦੇ ਪੀਟੀਸੀ ਚੈਨਲ ਦੇ ਬਾਈਕਾਟ ਦਾ ਐਲਾਨ ਕੀਤਾ ਕੀਤਾ ਹੈ।
ਗੰਨ ਹਿੰਸਾ ਬਾਰੇ ਮੇਅਰ ਬਰੈਂਡਾ ਲੌਕ ਦਾ ਬਿਆਨ
ਸਰੀ ਵਿੱਚ ਹਾਲ ਹੀ ਵਿੱਚ ਹੋਈਆਂ ਗੋਲੀ ਦੀਆਂ ਵਾਰਦਾਤਾਂ, ਜਿਨ੍ਹਾਂ ਕਾਰਨ ਤਿੰਨ ਲੋਕਾਂ ਦੀ ਮੌਤ ਹੋਈ ਹੈ ਅਤੇ ਦੋ ਹੋਰ ਗੰਭੀਰ ਹਾਲਤ ਵਿੱਚ ਹਨ, ਨੇ ਮੈਨੂੰ ਬਹੁਤ


