ਨਵਜੋਤ ਸਿੱਧੂ ਵੱਲੋਂ ਭਾਰਤ-ਪਾਕਿ ਕ੍ਰਿਕਟ ਸ਼ੁਰੂ ਕਰਨ ਦੀ ਵਕਾਲਤ
ਚੰਡੀਗੜ੍ਹ: ਸਾਬਕਾ ਕ੍ਰਿਕਟਰ ਤੇ ਪੰਜਾਬ ਕੈਬਨਿਟ ਮੰਤਰੀ ਨਵਜੋਤ ਸਿੱਧੂ ਨੇ ਭਾਰਤ ਤੇ ਪਾਕਿਸਤਾਨ ਵਿਚਾਲੇ ਕ੍ਰਿਕਟ ਮੈਚਾਂ ਨੂੰ ਮੁੜ ਸ਼ੁਰੂ ਕਰਨ ਦਾ ਸੁਝਾਅ ਰੱਖਿਆ। ਇੱਕ ਵੀਡੀਓ ‘ਚ ਸਿੱਧੂ ਨੇ ਪਾਕਿਸਤਾਨ ਤਹਿਰੀਕ-ਏ-ਇਨਸਾਫ ਦੇ ਸੈਨੇਟਰ ਫੈਜ਼ਲ ਜਾਵੇਦ ਨਾਲ ਗੱਲ ਕਰਦਿਆਂ ਭਾਰਤੀ ਪ੍ਰੀਮੀਅਰ ਲੀਗ ਤੇ ਪਾਕਿਸਤਾਨ ਸੁਪਰ ਲੀਗ ਦੇ ਜੇਤੂਆਂ ਵਿਚਾਲੇ ਤਿੰਨ ਮੈਚਾਂ ਦੀ ਸੀਰੀਜ਼ ਦਾ ਸੁਝਾਅ ਦਿੱਤਾ।



