Skip to content
Tuesday, October 6, 2026 16°C · Overcast · Surrey, BC
ਪੰਜਾਬ ਗਾਰਡੀਅਨ
The Punjab Guardian
Surrey, British Columbia · Est. 2016 · Weekly
Sections ਤਾਜ਼ਾ ਖ਼ਬਰਾਂਪੰਜਾਬਕੈਨੇਡਾਅਮਰੀਕਾਭਾਰਤਦੁਨੀਆਖੇਡਾਂਮਨੋਰੰਜਨਕਾਰੋਬਾਰਧਰਮਸ਼ਰਧਾਂਜਲੀ
International

ਨਵਾਜ਼ ਨੇ ਕਸ਼ਮੀਰ ‘ਚ ਫਿਰ ਮੰਗਿਆ ਸੰਯੁਕਤ ਰਾਸ਼ਟਰ ਦਾ ਦਖ਼ਲ

By Admin Published 1 min read

ਇਸਲਾਮਾਬਾਦ:-ਕਸ਼ਮੀਰ ਮੁੱਦੇ ਨੂੰ ਇਕ ਵਾਰ ਫਿਰ ਕੌਮਾਂਤਰੀ ਮੰਚ ‘ਤੇ ਗਰਮਾਉਣ ਦੀ ਕੋਸ਼ਿਸ਼ ਤਹਿਤ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ਼ ਨੇ ਸੰਯੁਕਤ ਰਾਸ਼ਟਰ ਦੇ ਮੁਖੀ ਨੂੰ ਪੱਤਰ ਲਿਖ ਕੇ ਮੰਗ ਕੀਤੀ ਹੈ ਕਿ ਵਾਦੀ ‘ਚ ਮਨੁੱਖੀ ਹੱਕਾਂ ਦੇ ਕਥਿਤ ਤੌਰ ‘ਤੇ ਘਾਣ ਦੀ ਜਾਂਚ ਲਈ ਤੱਥ ਖੋਜ ਮਿਸ਼ਨ ਭੇਜਿਆ ਜਾਵੇ। ਸ਼ਰੀਫ਼ ਨੇ ਇਕ ਮਹੀਨੇ ਅੰਦਰ ਦੂਜੀ ਵਾਰ ਸੰਯੁਕਤ ਰਾਸ਼ਟਰ ਕੋਲ ਅਜਿਹੀ ਫਰਿਆਦ ਕੀਤੀ ਹੈ। ਪੱਤਰ ‘ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਬਲੋਚਿਸਤਾਨ ਅਤੇ ਪੀਓਕੇ ਬਾਰੇ ਦਿੱਤੇ ਗਏ ਬਿਆਨਾਂ ‘ਤੇ ਇਤਰਾਜ਼ ਕਰਦਿਆਂ ਕਿਹਾ ਹੈ ਕਿ ਇਹ ਪੂਰੀ ਤਰ੍ਹਾਂ ਨਾਲ ਸੰਯੁਕਤ ਰਾਸ਼ਟਰ ਦੇ ਚਾਰਟਰ ਦੀ ਉਲੰਘਣਾ ਹੈ। ਇਸ ਦੌਰਾਨ ਭਾਰਤ ਨੇ ਕਿਹਾ ਹੈ ਕਿ ਪਾਕਿਸਤਾਨ ਨੂੰ ਜੰਮੂ ਕਸ਼ਮੀਰ ਦੇ ਹਾਲਾਤ ਬਾਰੇ ਟਿੱਪਣੀ ਕਰਨ ਦਾ ਕੋਈ ਅਧਿਕਾਰ ਨਹੀਂ ਹੈ। ਵਿਦੇਸ਼ ਵਿਭਾਗ ਦੇ ਤਰਜਮਾਨ ਵਿਕਾਸ ਸਵਰੂਪ ਨੇ ਕਿਹਾ ਕਿ ਇਹ ਭਾਰਤ ਦਾ ਅਟੁੱਟ ਹਿੱਸਾ ਹੈ ਅਤੇ ਪਾਕਿਸਤਾਨ ਨੇ ਉਸ ਦੇ ਇਕ ਹਿੱਸੇ ‘ਤੇ ਜਬਰੀ ਕਬਜ਼ਾ ਕੀਤਾ ਹੋਇਆ ਹੈ।

Admin Punjab Guardian · Surrey
ਸੰਬੰਧਿਤ ਖ਼ਬਰਾਂ Related International →
Share on WhatsApp