ਸੁਖਵਿੰਦਰ ਸਿੰਘ, ਭੋਗਪੁਰ : ਪੁਲਿਸ ਪ੍ਰਸ਼ਾਸਨ ਅਤੇ ਕੈਮਿਸਟ ਐਸੋਸੀਏਸ਼ਨ ਤੇ ਮਾਰਕੀਟ ਐਸੋਸੀਏਸ਼ਨ ਵੱਲੋਂ ਨਸ਼ਿਆਂ ਖ਼ਿਲਾਫ਼ ਸਾਈਕਲ ਜਾਗਰੂਕਤਾ ਰੈਲੀ ਕੱਢੀ ਗਈ। ਇਹ ਸਾਈਕਲ ਰੈਲੀ ਥਾਣਾ ਭੋਗਪੁਰ ਤੋਂ ਸ਼ੁਰੂ ਹੋ ਕੇ ਜੀਟੀ ਰੋਡ ਤੋਂ ਹੁੰਦੇ ਹੋਏ ਆਦਮਪੁਰ ਤੇ ਬੁਲੋਵਾਲ ਰੋਡ ਤੋਂ ਹੁੰਦੇ ਹੋਏ ਮੁੜ ਥਾਣਾ ਭੋਗਪੁਰ ਵਿਖੇ ਸਮਾਪਤ ਹੋਈ। ਹਲਕਾ ਇੰਚਾਰਜ ਆਦਮਪੁਰ ਜੀਤ ਲਾਲ ਭੱਟੀ ਨੇ ਵਿਸ਼ੇਸ਼ ਤੌਰ ‘ਤੇ ਰੈਲੀ ‘ਚ ਹਿੱਸਾ ਲਿਆ। ਰੈਲੀ ‘ਚ ਥਾਣਾ ਮੁਖੀ ਸੁਖਜੀਤ ਸਿੰਘ, ਏਐੱਸਆਈ ਮਨੋਹਰ ਲਾਲ, ਏਐੱਸਆਈ ਪਰਮਜੀਤ ਸਿੰਘ, ਏਐੱਸਆਈ ਜਸਵਿੰਦਰ ਸਿੰਘ, ਸਮੂਹ ਸਟਾਫ ਕੈਮਿਸਟ ਐਸੋਸੀਏਸ਼ਨ ਦੇ ਪ੍ਰਧਾਨ ਦੀਪਕ ਸੋਨੀ, ਸੈਕਟਰੀ ਰਾਜੀਵ ਸਰੀਨ, ਵਾਈਸ ਪ੍ਰਧਾਨ ਮਨਜੀਤ ਸਿੰਘ, ਖਜਾਨਚੀ ਉਂਕਾਰ ਸਿੰਘ ਤੇ ਬਰਕਤ ਰਾਮ ਚੇਅਰਮੈਨ ਮਾਰਕੀਟ ਕਮੇਟੀ ਭੋਗਪੁਰ, ਰਮੇਸ਼ ਚੰਦਰ ਜ਼ਿਲ੍ਹਾ ਸੰਯੁਕਤ ਸਕੱਤਰ, ਪਵਨ ਅਰੋੜਾ ਸ਼ਹਿਰੀ ਪ੍ਰਧਾਨ ਵਪਾਰ ਮੰਡਲ, ਗੁਰਦੀਪ ਦੀਪੂ,ਬਲਵਿੰਦਰ ਭੰਡਾਰੀ ,ਸੂਬੇਦਾਰ ਹੰਸ ਰਾਜ, ਸੁਖਦੇਵ ਲਾਲ, ਸੋਨੂੰ ਅਰੋੜਾ ਪ੍ਰਧਾਨ ਮਾਰਕੀਟ ਐਸੋਸੀਏਸ਼ਨ ਭੋਗਪੁਰ, ਸਤਨਾਮ ਸਿੰਘ, ਹਰਮਿੰਦਰ ਸਿੰਘ ਬੋਲੀਨਾ ਆਦਿ ਮੌਜੂਦ ਸਨ।
ਸਿਟੀ ਨੇ ਨਿਊਟਨ ਕਮਿਊਨਿਟੀ ਸੈਂਟਰ ਪ੍ਰੋਜੈਕਟ ਲਈ ਅਗਲਾ ਕਦਮ ਚੁੱਕਿਆ
ਪ੍ਰੀ-ਕੰਸਟਰੱਕਸ਼ਨ ਅਤੇ ਡਿਜ਼ਾਈਨ ਸੇਵਾਵਾਂ ਦਾ ਠੇਕਾ ਦਿੱਤਾ ਸਰੀ, ਬੀ.ਸੀ.- ਸੋਮਵਾਰ ਨੂੰ, ਸਿਟੀ ਕੌਂਸਲ ਨੇ ਨਿਊਟਨ ਕਮਿਊਨਿਟੀ ਸੈਂਟਰ ਲਈ ਪ੍ਰੀ-ਕੰਸਟਰੱਕਸ਼ਨ ਅਤੇ ਡਿਜ਼ਾਈਨ ਸੇਵਾਵਾਂ ਦੇ ਠੇਕੇ ਨੂੰ ਮਨਜ਼ੂਰੀ ਦਿੱਤੀ।



