ਪੱਤਰ ਪੇ੍ਰਰਕ, ਖੰਨਾ : ਦੋਰਾਹਾ ਪੁਲਿਸ ਵੱਲੋਂ ਨਸ਼ੀਲੇ ਪਾਊਡਰ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਗਿਆ ਹੈ। ਜਾਣਕਾਰੀ ਅਨੁਸਾਰ ਐੱਸਆਈ ਵਿਜੈ ਕੁਮਾਰ ਪੁਲਿਸ ਪਾਰਟੀ ਵੱਲੋਂ ਮੋਬਾਈਲ ਨਾਕਾਬੰਦੀ ਦੌਰਾਨ ਟੀ-ਪੁਆਇੰਟ ਅੜੈਚਾਂ ਚੌਕ ਦੋਰਾਹਾ ਮੌਜੁਦ ਸੀ ਤਾਂ ਸ਼ਾਮ ਨੂੰ ਕਰੀਬ 7.30 ਵਜੇ ਸਕੂਟਰ ‘ਤੇ ਨੌਜਵਾਨ ਕੱਦੋਂ ਚੌਕ ਵੱਲੋਂ ਦੋਰਾਹਾ ਵੱਲ ਨੂੰ ਆਉਂਦਾ ਦਿਖਾਈ ਦਿੱਤਾ, ਜੋ ਪੁਲਿਸ ਦੇਖ ਕੇ ਵਾਪਸ ਮੁੜਨ ਲੱਗਾ। ਸ਼ੱਕ ਹੋਣ ‘ਤੇ ਪੁਲਿਸ ਨੇ ਕਾਬੂ ਕਰਕੇ ਪੁੱਛਗਿੱਛ ਕੀਤੀ ਤਾਂ ਉਸ ਨੇ ਆਪਣਾ ਨਾਮ ਅਮਨਪ੍ਰਰੀਤ ਸਿੰਘ ਦੱਸਿਆ, ਜਿਸ ਦੀ ਤਲਾਸੀ ਦੌਰਾਨ 25 ਗ੍ਰਾਮ ਨਸ਼ੀਲਾ ਪਾਉਡਰ ਬਰਾਮਦ ਹੋਇਆ। ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕੀਤੀ ਗਈ।
ਸਿਟੀ ਨੇ ਨਿਊਟਨ ਕਮਿਊਨਿਟੀ ਸੈਂਟਰ ਪ੍ਰੋਜੈਕਟ ਲਈ ਅਗਲਾ ਕਦਮ ਚੁੱਕਿਆ
ਪ੍ਰੀ-ਕੰਸਟਰੱਕਸ਼ਨ ਅਤੇ ਡਿਜ਼ਾਈਨ ਸੇਵਾਵਾਂ ਦਾ ਠੇਕਾ ਦਿੱਤਾ ਸਰੀ, ਬੀ.ਸੀ.- ਸੋਮਵਾਰ ਨੂੰ, ਸਿਟੀ ਕੌਂਸਲ ਨੇ ਨਿਊਟਨ ਕਮਿਊਨਿਟੀ ਸੈਂਟਰ ਲਈ ਪ੍ਰੀ-ਕੰਸਟਰੱਕਸ਼ਨ ਅਤੇ ਡਿਜ਼ਾਈਨ ਸੇਵਾਵਾਂ ਦੇ ਠੇਕੇ ਨੂੰ ਮਨਜ਼ੂਰੀ ਦਿੱਤੀ।



