ਗੁਰਬਚਨ ਸਿੰਘ ਬੌਂਦਲੀ, ਸਮਰਾਲਾ : ਸਮਰਾਲਾ ਪੁਲਿਸ ਵੱਲੋਂ ਨਸ਼ਿਆਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਇਕ ਬਜੁਰਗ ਵਿਅਕਤੀ ਨੂੰ ਨਸ਼ੇ ਦੀਆਂ ਗੋਲੀਆਂ ਸਮੇਤ ਗਿ੍ਫਤਾਰ ਕੀਤਾ ਗਿਆ। ਇਸ ਸਬੰਧੀ ਸਬ ਇੰਸਪੈਕਟਰ ਰਾਉ ਵਰਿੰਦਰ ਸਿੰਘ ਨੇ ਦੱਸਿਆ ਡੀਐੱਸਪੀ ਜਸਪਿੰਦਰ ਸਿੰਘ ਗਿੱਲ ਦੇ ਦਿਸ਼ਾ ਨਿਰਦੇਸ਼ਾਂ ‘ਤੇ ਏਐੱਸਆਈ ਸਤਪਾਲ ਸਿੰਘ ਪੁਲਿਸ ਟੀਮ ਸਮੇਤ ਪਿੰਡ ਲੋਪੋਂ ਵਿਖੇ ਚੈਕਿੰਗ ਕਰ ਰਹੇ ਸਨ ਤਾਂ ਇਕ ਬਜੁਰਗ ਵਿਅਕਤੀ ਨੂੰ ਸ਼ੱਕ ਪੈਣ ‘ਤੇ ਰੋਕ ਕੇ ਜਦੋਂ ਉਸ ਦੀ ਤਲਾਸ਼ੀ ਲਈ ਗਈ ਤਾਂ ਉਸ ਕੋਲੋ 710 ਨਸ਼ੇ ਦੀਆਂ ਗੋਲੀਆਂ ਤੇ ਕੈਪਸੂਲ ਬਰਾਮਦ ਕੀਤੇ ਗਏ। ਮੁਲਜ਼ਮ ਦੀ ਪਛਾਣ ਮਦਨ ਲਾਲ (73) ਵਾਸੀ ਲੋਪੋਂ ਵਜੋਂ ਹੋਈ। ਪੁਲਿਸ ਨੇ ਮੁਲਜ਼ਮ ਵਿਰੁੱਧ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਸਰੀ ਸਿਟੀ ਵੱਲੋਂ ਬੱਚਿਆਂ ਲਈ ਮੁਫ਼ਤ ਤੈਰਨ ਦੀਆਂ ਕਲਾਸਾਂ ਦੀ ਯੋਜਨਾ ‘ਤੇ ਕੰਮ ਸ਼ੁਰੂ
ਸਰੀ, ਬੀ.ਸੀ. – ਸੋਮਵਾਰ ਨੂੰ ਕੌਂਸਲ ਨੇ ਮੇਅਰ ਬਰੈਂਡਾ ਲੌਕ ਦੇ ਇੱਕ ਪ੍ਰਸਤਾਵ ਨੂੰ ਸਰਬਸੰਮਤੀ ਨਾਲ ਮਨਜ਼ੂਰੀ ਦਿੱਤੀ, ਜਿਸ ਤਹਿਤ ਸਿਟੀ ਸਟਾਫ਼ ਨੂੰ ਇੱਕ ਨਵੀਂ ਪਹਿਲ ‘ਤੇ ਕੰਮ ਕਰਨ


