ਨਾਟਕਕਾਰ ਔਲਖ ਦੀ ਧੀ ਦੀ ਭੇਤਭਰੀ ਮੌਤ

ਬਠਿੰਡਾ:- ਪੰਜਾਬ ਦੇ ਮਰਹੂਮ ਨਾਟਕਕਾਰ ਅਜਮੇਰ ਔਲਖ ਦੀ ਧੀ ਅਤੇ ਲੋਕ ਗਾਇਕ ਗੁਰਵਿੰਦਰ ਬਰਾੜ ਦੀ ਪਤਨੀ ਸੋਹਜਪ੍ਰੀਤ ਦੀ ਭੇਤਭਰੀ ਹਾਲਤ ਵਿਚ ਮੌਤ ਹੋ ਗਈ ਹੈ। ਸੂਤਰਾਂ ਮੁਤਾਬਕ ਅੱਜ ਦੇਰ ਸ਼ਾਮ ਸੋਹਜਪ੍ਰੀਤ ਨੇ ਕਥਿਤ ਤੌਰ ‘ਤੇ ਖੁਦ ਹੀ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਪਰ ਪਰਿਵਾਰਿਕ ਮੈਂਬਰਾਂ ਨੇ ਇਸ ਦੀ ਪੁਸ਼ਟੀ ਨਹੀਂ ਕੀਤੀ।
ਘਟਨਾ ਤੋਂ ਫੌਰੀ ਮਗਰੋਂ ਸੋਹਜਪ੍ਰੀਤ ਨੂੰ ਇੱਥੇ ਸਿਵਲ ਹਸਪਤਾਲ ਲਿਜਾਇਆ ਗਿਆ, ਜਿਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਮੌਤ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ। ਔਲਖ ਪਰਿਵਾਰ ਨੂੰ ਅਜਮੇਰ ਔਲਖ ਦੀ ਮੌਤ ਦੇ ਥੋੜ੍ਹੇ ਅਰਸੇ ਬਾਅਦ ਇਹ ਦੂਸਰਾ ਵੱਡਾ ਸਦਮਾ ਲੱਗਾ ਹੈ। ਵੇਰਵਿਆਂ ਅਨੁਸਾਰ ਲੋਕ ਗਾਇਕ ਗੁਰਵਿੰਦਰ ਬਰਾੜ ਇੱਥੋਂ ਦੇ ਮਾਡਲ ਟਾਊਨ ਦੇ ਫੇਜ਼-1 ਵਿਚ ਰਹਿੰਦੇ ਹਨ। ਆਂਢ-ਗੁਆਂਢ ਤੋਂ ਹਾਸਲ ਜਾਣਕਾਰੀ ਅਨੁਸਾਰ ਸੋਹਜਪ੍ਰੀਤ ਕਰੀਬ ਤਿੰਨ ਵਜੇ ਘਰ ਆਈ ਅਤੇ ਪਹਿਲੀ ਮੰਜ਼ਿਲ ਵਿਚਲੇ ਆਪਣੇ ਕਮਰੇ ਵਿਚ ਚਲੀ ਗਈ।
ਜਦੋਂ ਉਨ੍ਹਾਂ ਦਾ ਬੇਟਾ ਟਿਊਸ਼ਨ ਪੜ੍ਹ ਕੇ ਪਰਤਿਆ ਤਾਂ ਘਟਨਾ ਦਾ ਪਤਾ ਲੱਗਿਆ। ਸੋਹਜਪ੍ਰੀਤ ਖੁਦ ਵੀ ਥੀਏਟਰ ਦੀ ਚੰਗੀ ਅਦਾਕਾਰਾ ਸੀ। ਸਿਵਲ ਹਸਪਤਾਲ ਦੇ ਡਾਕਟਰ ਹਰਸ਼ਦ ਗੋਇਲ ਨੇ ਕਿਹਾ ਕਿ ਮੌਤ ਦੇ ਕਾਰਨਾਂ ਦਾ ਪੋਸਟਮਾਰਟਮ ਮਗਰੋਂ ਹੀ ਲੱਗ ਸਕੇਗਾ।

Share:

Facebook
Twitter
Pinterest
LinkedIn
matrimonail-ads
On Key

Related Posts

ਸਰੀ ਵਿੱਚ ਬਣੇਗਾ 10,000 ਸੀਟਾਂ ਵਾਲਾ ਸਿਟੀ ਸੈਂਟਰ ਐਰੀਨਾ ਅਤੇ ਵੈਨਕੂਵਰ ਜਾਇੰਟਸ ਇਸਦੇ ਮੁੱਖ ਕਿਰਾਏਦਾਰ ਹੋਣਗੇ

ਸਰੀ, ਬੀ.ਸੀ. –  ਸਿਟੀ ਆਫ਼ ਸਰੀ ਅਤੇ ਸਰੀ ਸਿਟੀ ਡਿਵੈਲਪਮੈਂਟ ਕਾਰਪੋਰੇਸ਼ਨ ਨੇ 10,000 ਸੀਟਾਂ ਵਾਲੇ ਸਿਟੀ ਸੈਂਟਰ ਐਰੀਨਾ ਅਤੇ ਕਲਚਰਲ ਈਵੈਂਟ ਸੈਂਟਰ ਲਈ ਇੱਕ ਸਿਧਾਂਤਕ ਤੌਰ ‘ਤੇ ਸਮਝੌਤੇ ਦਾ ਐਲਾਨ

ਗੋਤਾਖੋਰ ਕਮਲਪ੍ਰੀਤ ਸੈਣੀ ‘ਤੇ ਹੋਏ ਕਥਿਤ ਹਮਲੇ ਦੀ ਮੈਂ ਸਖ਼ਤ ਸ਼ਬਦਾਂ ਵਿੱਚ ਨਿੰਦਾ ਕਰਦਾ ਹਾਂ”:ਗੁਰਪ੍ਰ੍ਰਤਾਪ (ਗੁਰੀ) ਗਿੱਲ

ਰੂਪ ਨਗਰ ( ਰੋਪੜ)ਸ੍ਰੀ ਅਨੰਦਪੁਰ ਸਾਹਿਬ ਦੇ ਪਿੰਡ ਭੱਲੜੀ ਵਿੱਚ ਕਥਿਤ ਨਾਜਾਇਜ਼ ਮਾਈਨਿੰਗ ਖ਼ਿਲਾਫ਼ ਲਗਾਤਾਰ ਆਵਾਜ਼ ਬੁਲੰਦ ਕਰ ਰਹੇ ਗੋਤਾਖੋਰ ਕਮਲਪ੍ਰੀਤ ਸੈਣੀ ‘ਤੇ ਹੋਏ ਕਥਿਤ

ਸਰੀ ਦੇ ਮੁਫ਼ਤ ਆਊਟਡੋਰ ‘ਸਾਊਂਡਜ਼ ਆਫ਼ ਸਮਰ’ ਸੰਗੀਤ ਸੀਰੀਜ਼ ‘ਚ ਪ੍ਰੋਗਰਾਮਾਂ ਦੀ ਹੋਵੇਗੀ ਭਰਮਾਰ

ਸਰੀ, ਬੀ.ਸੀ. – ਸਰੀ ਦੀ ਪ੍ਰਸਿੱਧ ਸਾਊਂਡਜ਼ ਆਫ਼ ਸਮਰ (Sounds of Summer) ਆਊਟਡੋਰ ਲਾਈਵ ਕਨਸਰਟ ਸੀਰੀਜ਼ ਇਸ ਜੁਲਾਈ ਮੁੜ ਵਾਪਸੀ ਕਰ ਰਹੀ ਹੈ। ਇਸ ਤਹਿਤ ਸ਼ਹਿਰ ਭਰ ਦੇ ਪਾਰਕਾਂ ਅਤੇ

Elevate-Visual-Studios
Online-Marketing-Strategies-ad405-350
Get The Latest Updates

Subscribe To Our Weekly Newsletter

No spam, notifications only about new products, updates.