ਸਟਾਫ ਰਿਪੋਰਟਰ, ਖੰਨਾ : ਨਾਮਦੇਵ ਭਵਨ ਲਲਹੇੜੀ ਰੋਡ ਖੰਨਾ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ 554ਵਾਂ ਗੁਰਪੁਰਬ ਬਹੁਤ ਹੀ ਸ਼ਰਧਾ ਸਤਿਕਾਰ ਤੇ ਉਤਸ਼ਾਹ ਨਾਲ ਮਨਾਇਆ ਗਿਆ। ਵੱਡੀ ਗਿਣਤੀ ‘ਚ ਇਲਾਕੇ ਦੀ ਸੰਗਤ ਨੇ ਸ਼ਮੂਲੀਅਤ ਕੀਤੀ। ਸਵੇਰ ਵੇਲੇ ਨਿੱਤਨੇਮ ਦੀਆਂ ਬਾਣੀਆਂ ਦੇ ਪਾਠ ਉਪਰੰਤ ਸ੍ਰੀ ਆਖੰਡ ਪਾਠ ਸਾਹਿਬ ਜੀ ਦੇ ਪਾਠ ਦੇ ਭੋਗ ਪਾਏ ਗਏ। ਹਜ਼ੂਰੀ ਰਾਗੀ ਭਾਈ ਪਰਮਜੀਤ ਸਿੰਘ ਰਹਿਮਤ ਦੇ ਜਥੇ ਤੇ ਭਾਈ ਰਾਜਿੰਦਰ ਸਿੰਘ ਕਰਤਾਰਪੁਰ ਵਾਲਿਆਂ ਦੇ ਜਥੇ ਵੱਲੋਂ ਗੁਰੂ ਨਾਨਕ ਦੇਵ ਜੀ ਦੀ ਜੀਵਨੀ ਤੇ ਗੁਰਬਾਣੀ ਦੇ ਮਨੋਹਰ ਕੀਰਤਨ ਤੇ ਕਥਾ ਵਖਿਆਨ ਨਾਲ ਸੰਗਤ ਨੂੰ ਨਿਹਾਲ ਕੀਤਾ।
ਸੰਤ ਨਾਮਦੇਵ ਸਭਾ ਰਜਿ.ਖੰਨਾ ਦੇ ਪ੍ਰਧਾਨ ਕਰਮਜੀਤ ਸਿੰਘ ਨੇ ਹਾਜ਼ਰ ਹੋਈ ਸੰਗਤ ਦਾ ਧੰਨਵਾਦ ਕੀਤਾ। ਕਮੇਟੀ ਵਲੋਂ ਸਾਰੇ ਪੋ੍ਗਰਾਮ ਦੌਰਾਨ ਵੱਖ ਨਿਸ਼ਕਾਮ ਸੇਵਾ ਨਿਭਾਉਣ ਵਾਲਿਆਂ ਨੂੰ ਸਨਮਾਨਿਤ ਕੀਤਾ ਗਿਆ। ਮੁੱਖ ਗੰ੍ਥੀ ਭਾਈ ਗੁਰਸ਼ਰਨ ਸਿੰਘ ਵੱਲੋਂ ਸਰਬੱਤ ਦੇ ਭਲੇ ਦੀ ਅਰਦਾਸ ਉਪਰੰਤ ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ। ਇਸ ਮੌਕੇ ਪ੍ਰਧਾਨ ਕਰਮਜੀਤ ਸਿੰਘ, ਮੀਤ ਪ੍ਰਧਾਨ ਅਮਰਜੀਤ ਸਿੰਘ ਅੌਲਖ, ਅਮੋਲਕ ਸਿੰਘ ਬੱਟੂ, ਜਨਰਲ ਸਕੱਤਰ ਦਵਿੰਦਰ ਸਿੰਘ ਤੱਗੜ, ਸੁਰਿੰਦਰ ਸਿੰਘ ਮੋਹਲ, ਖਜ਼ਾਨਚੀ ਖ਼ੁਸ਼ਕਰਨ ਸਿੰਘ, ਗੁਰਦਰਸ਼ਨ ਸਿੰਘ ਮੋਹਲ, ਮੰਗਤ ਸਿੰਘ ਬੇਦੀ, ਜਰਨੈਲ ਸਿੰਘ ਤੱਗੜ, ਦਵਿੰਦਰ ਸਿੰਘ ਮੋਹਲ, ਮਨਦੀਪ ਮਰਜਾਰਾ, ਅਰਵਿੰਦਰ ਸਿੰਘ, ਦਵਿੰਦਰ ਸਿੰਘ ਮਾਨ, ਜਗਤਾਰਨ ਜੀਤ ਸਿੰਘ, ਅੰਮਿ੍ਤ ਸਿੰਘ, ਗੁਰਮੀਤ ਸਿੰਘ ਕਾਲਾ, ਮੈਨੇਜਰ ਭਾਗ ਸਿੰਘ, ਰਜਿੰਦਰ ਸਿੰਘ ਤੱਗੜ, ਡਾ.ਗੁਰਮੀਤ ਸਿੰਘ, ਲਵਲੀ, ਹਰਸ਼, ਧਰਮ ਸਿੰਘ, ਮਾਸਟਰ ਨਾਜਰ ਸਿੰਘ, ਮੰਗਤ ਸਿੰਘ, ਮਨੀ ਸਿੰਘ, ਕੇਸਰ ਸਿੰਘ ਆਦਿ ਹਾਜ਼ਰ ਸਨ।


