Skip to content
Thursday, October 15, 2026 10°C · Clear · Surrey, BC
ਪੰਜਾਬ ਗਾਰਡੀਅਨ
The Punjab Guardian
Surrey, British Columbia · Est. 2016 · Weekly
Sections ਤਾਜ਼ਾ ਖ਼ਬਰਾਂਪੰਜਾਬਕੈਨੇਡਾਅਮਰੀਕਾਭਾਰਤਦੁਨੀਆਖੇਡਾਂਮਨੋਰੰਜਨਕਾਰੋਬਾਰਧਰਮਸ਼ਰਧਾਂਜਲੀ
ਭਾਰਤ India

ਨਿਜ਼ਾਮੁਦੀਨ ਮਰਕਜ਼ ‘ਚ ਮਿਲੇ ਕੋਰੋਨਾ ਦੇ 300 ਸ਼ੱਕੀ, ਇਲਾਕੇ ਨੂੰ ਕੀਤਾ ਸੀਲ

By Admin Published 2 min read


ਲਾਕਡਾਊਨ ਤੋਂ ਪਹਿਲਾਂ ਮਰਕਜ਼ ‘ਚ ਕਰੀਬ 2000 ਲੋਕ ਮੌਜੂਦ ਸਨ ਪਰ ਕੁਝ ਲੋਕ ਵੱਖ-ਵੱਖ ਸੂਬਿਆਂ ‘ਚ ਚਲੇ ਗਏ। ਮਰਕਜ਼ ‘ਚ ਸਮੇਂ ਬਤੀਤ ਕਰ ਇਥੋਂ ਜਾਣ ਵਾਲਿਆਂ ‘ਚ 6 ਲੋਕ ਕੋਰੋਨਾ ਵਾਇਰਸ ਤੋਂ ਪੀੜਤ ਪਾਏ ਗਏ ਹਨ ਜਦਕਿ ਇਕ ਵਿਅਕਤੀ ਦੀ ਮੌਤ ਹੋ ਗਈ ਹੈ। ਮ੍ਰਿਤਕਾਂ ਦੀ  ਹਾਲੇ ਜਾਂਚ ਰਿਪੋਰਟ ਨਹੀਂ ਆਈ ਹੈ। ਸਿਹਤ ਵਿਭਾਗ, ਵਿਸ਼ਵ ਸਿਹਤ ਸੰਗਠਨ, ਨਗਰ ਨਿਗਮ ਅਤੇ ਦਿੱਲੀ ਪੁਲਸ ਦੀ ਟੀਮ ਮਰਕਜ਼ ਤੋਂ ਲੋਕਾਂ ਨੂੰ ਕੱਢਣ ਦਾ ਕੰਮ ਕਰ ਰਹੀ ਹੈ।

ਇਕ ਪੁਲਸ ਅਧਿਕਾਰੀ ਨੇ ਦੱਸਿਆ ਕਿ ਲਾਕਡਾਊਨ ਦੇ ਪਹਿਲਾਂ ਤੋਂ ਹੀ ਇਥੋਂ ਭੀੜ੍ਹ ਹਟਾਉਣ ਅਤੇ ਸੋਸ਼ਲ ਡਿਸਟੇਂਸਿੰਗ ਲਈ ਕਿਹਾ ਜਾ ਰਿਹਾ ਸੀ ਪਰ ਮਰਕਜ਼ ਦੇ ਲੋਕਾਂ ਨੇ ਉਨ੍ਹਾਂ ਦੀ ਨਹੀਂ ਸੁਣੀ। ਇਥੇ ਰਹਿਣ ਵਾਲੇ ਲੋਕਾਂ ‘ਚ ਵੱਡੀ ਗਿਣਤੀ ‘ਚ 60 ਸਾਲ ਤੋਂ ਜ਼ਿਆਦਾ ਉਮਰ ਦੇ ਲੋਕ ਹਨ।

ਨਿਜ਼ਾਮੁਦੀਨ ਦੇ ਇਕ ਸਥਾਨਕ ਨਿਵਾਸੀ ਨੇ ਦੱਸਿਆ ਕਿ ਮਰਕਜ਼ ਤੋਂ ਪਿਛਲੇ ਦੋ ਦਿਨਾਂ ‘ਚ 200 ਲੋਕਾਂ ਨੂੰ ਕੋਰੋਨਾ ਵਾਇਰਸ ਦੇ ਪੀੜਤਾਂ ਦੀ ਜਾਂਚ ਲਈ ਵੱਖ-ਵੱਖ ਹਸਪਤਾਲਾਂ ‘ਚ ਦਾਖਲ ਕਰਵਾਇਆ ਗਿਆ ਹੈ ਅਤੇ ਮਰਕਜ਼ ਦੇ ਨੇੜਲੇ ਇਲਾਕਿਆਂ ਨੂੰ ਪੂਰੀ ਤਰ੍ਹਾਂ ਸੀਲ ਕਰ ਦਿੱਤਾ ਗਿਆ ਹੈ। ਜਿਨ੍ਹਾਂ ਲੋਕਾਂ ਨੂੰ ਜਾਂਚ ਲਈ ਲਿਜਾਇਆ ਗਿਆ ਹੈ, ਉਨ੍ਹਾਂ ‘ਚ ਬੰਗਲਾਦੇਸ਼, ਸ਼੍ਰੀਲੰਕਾ, ਅਫਗਾਨਿਸਤਾਨ, ਮਲੇਸ਼ੀਆ, ਸਾਊਦੀ ਅਰਬ, ਇੰਗਲੈਂਡ ਅਤੇ ਚੀਨ ਦੇ ਕਰੀਬ 100 ਵਿਦੇਸ਼ੀ ਨਾਗਰਿਕ ਸ਼ਾਮਲ ਹਨ।

Admin Punjab Guardian · Surrey
ਸੰਬੰਧਿਤ ਖ਼ਬਰਾਂ Related ਭਾਰਤ India →
Share on WhatsApp