ਸੁਖਦੇਵ ਗਰਗ, ਜਗਰਾਓਂ : ਨੇੜਲੇ ਪਿੰਡ ਪੋਨਾ ਵਿਖੇ ਪ੍ਰਧਾਨ ਮੰਤਰੀ ਯੋਜਨਾ ਤਹਿਤ ਨੀਲੇ ਕਾਰਡ ਧਾਰਕਾਂ ਨੂੰ ਆਟਾ-ਦਾਲ ਯੋਜਨਾ ਤਹਿਤ ਕਣਕ ਵੰਡੀ ਗਈ। ਇਸ ਮੌਕੇ ਆਮ ਆਦਮੀ ਪਾਰਟੀ ਦੇ ਪ੍ਰਧਾਨ ਕੁਲਵੰਤ ਸਿੰਘ ਪੋਨਾ ਨੇ ਦੱਸਿਆ ਵਿਧਾਇਕਾ ਸਰਵਜੀਤ ਕੌਰ ਮਾਣੂਕੇ ਦੇ ਸਹਿਯੋਗ ਨਾਲ ਆਮ ਆਦਮੀ ਪਾਰਟੀ ਵੱਲੋਂ ਲੋੜਵੰਦ ਪਰਿਵਾਰਾਂ ਦੀਆਂ ਲੋੜਾਂ ਨੂੰ ਪੂਰਾ ਕਰਨ ਦੇ ਯਤਨ ਕੀਤੇ ਜਾ ਰਹੇ ਹਨ ਤੇ ਲੋੜਵੰਦ ਪਰਿਵਾਰਾਂ ਨੂੰ ਪੈਨਸ਼ਨਾਂ, ਸ਼ਗਨ ਸਕੀਮ ‘ਚ ਵੀ ਵਾਧਾ ਕੀਤਾ ਜਾ ਰਿਹਾ ਹੈ।
ਇਸ ਮੌਕੇ ਡੀਪੂ ਹੋਲਡਰ ਨਿਰਭੈ ਸਿੰਘ ਨੇ ਦੱਸਿਆ ਘਰ ਦੇ ਪ੍ਰਤੀ ਮੈਂਬਰ ਨੂੰ 15 ਕਿੱਲੋ ਕਣਕ ਦਿੱਤੀ ਜਾ ਰਹੀ ਹੈ। ਇਸ ਮੌਕੇ ਪੰਚ ਰਣਜੋਧ ਸਿੰਘ, ਪੰਚ ਕੁਲਦੀਪ ਸਿੰਘ, ਤੇਜਿੰਦਰ ਸਿੰਘ ਪੋਨਾ ਆਦਿ ਹਾਜ਼ਰ ਸਨ।


