ਨੋਟਬੰਦੀ ਨਾਲ ਕਿਸਾਨਾਂ ਨੂੰ ਪ੍ਰਤੀ ਏਕੜ 50 ਹਜ਼ਾਰ ਰੁਪਏ ਤਕ ਦਾ ਨੁਕਸਾਨ ਹੋਇਆ: ਕਿਸਾਨ ਆਗੂ

ਨਵੀਂ ਦਿੱਲੀ,: ਨੋਟਬੰਦੀ ਕਾਰਨ ਖੇਤੀਬਾੜੀ ਨੂੰ ਤਕੜੀ ਮਾਰ ਸਹਿਣੀ ਪਈ ਹੈ ਅਤੇ ਉਹ ਹੁਣ ਤਕ ਇਸ ਤੋਂ ਉਭਰ ਨਹੀਂ ਸਕੀ। ਖੇਤੀਬਾੜੀ ਸੰਗਠਨਾਂ ਨਾਲ ਜੁੜੇ ਆਗੂਆਂ ਦਾ ਕਹਿਣਾ ਹੈ ਕਿ ਫਲ ਅਤੇ ਸਬਜ਼ੀ ਪੈਦਾ ਕਰਨ ਵਾਲੇ ਕਿਸਾਨਾਂ ਨੂੰ ਸੱਭ ਤੋਂ ਵੱਧ ਮਾਰ ਝੱਲਣੀ ਪਈ ਹੈ। ਮੰਗ ਕੀਤੀ ਜਾ ਰਹੀ ਹੈ ਕਿ ਆਗਾਮੀ ਬਜਟ ‘ਚ ਕਿਸਾਨਾਂ ਨੂੰ ਨੁਕਸਾਨ ਦੀ ਭਰਪਾਈ ਲਈ ਯੋਜਨਾ ਦਾ ਐਲਾਨ ਕੀਤਾ ਜਾਵੇ।

ਭਾਰਤੀ ਕ੍ਰਿਸ਼ੀ ਸਮਾਜ ਦੇ ਚੇਅਰਮੈਨ ਅਜੈ ਵੀਰ ਜਾਖੜ ਨੇ ਕਿਹਾ ਕਿ ਜਿਹੜਾ ਕਿਸਾਨ ਫ਼ਲ ਅਤੇ ਸਬਜ਼ੀਆਂ ਦੀ ਕਾਸ਼ਤ ਕਰਦੇ ਹਨ ਉਨ੍ਹਾਂ ਨੂੰ ਔਸਤਨ 20 ਤੋਂ 50 ਹਜ਼ਾਰ ਰੁਪਏ ਪ੍ਰਤੀ ਏਕੜ ਦਾ ਨੁਕਸਾਨ ਝੱਲਣਾ ਪਿਆ ਹੈ। ਇਹ ਨੁਕਸਾਨ ਬਹੁਤ ਜ਼ਿਆਦਾ ਹੈ। ਜ਼ਿਕਰਯੋਗ ਹੈ ਕਿ ਕਈ ਸੂਬਿਆਂ ਤੋਂ ਖ਼ਬਰਾਂ ਆਈਆਂ ਸਨ ਕਿ ਢੁਕਵਾਂ ਭਾਅ ਨਾ ਮਿਲਣ ‘ਤੇ ਕਿਸਾਨਾਂ ਨੇ ਟਮਾਟਰ ਅਤੇ ਮਟਰ ਸਮੇਤ ਕਈ ਸਬਜ਼ੀਆਂ ਨੂੰ ਸੜਕਾਂ ‘ਤੇ ਸੁੱਟ ਦਿਤਾ ਅਤੇ ਕਈ ਥਾਈਂ ਮੁਫ਼ਤ ਵੰਡਿਆ।

Share:

Facebook
Twitter
Pinterest
LinkedIn
matrimonail-ads
On Key

Related Posts

ਸਰੀ ਵਿੱਚ ਖੁੱਲਿਆ ਪਹਿਲਾ ਮੇਟਿਸ ਚਾਈਲਡ ਕੇਅਰ ਸੈਂਟਰ 48 ਥਾਵਾਂ ਪ੍ਰਦਾਨ ਕਰੇਗਾ

ਸਰੀ, ਬੀ.ਸੀ. – ਬ੍ਰਿਜਵਿਊ ਕਮਿਊਨਿਟੀ ਸੈਂਟਰ ਵਿਖੇ ਰਿਵਰ ਐਂਡ ਵਿਲੋਜ਼ ਅਰਲੀ ਲਰਨਿੰਗ ਐਂਡ ਚਾਈਲਡ ਕੇਅਰ ਸੈਂਟਰ ਦੇ ਉਦਘਾਟਨ ਨਾਲ ਸਰੀ ਦੇ ਪਰਿਵਾਰਾਂ ਨੂੰ ਜਲਦੀ ਹੀ 48 ਨਵੀਆਂ ਬਾਲ-ਦੇਖਭਾਲ ਥਾਵਾਂ

ਦਸ਼ਮੇਸ਼-ਪਿਤਾ ਬਖ਼ਸ਼ਿਸ਼ : ਪਵਿੱਤਰ ਗੰਗਾ ਸਾਗਰ ਸੁੱਚੀ ਸੇਵਾ-ਸੰਭਾਲ’  ਸਰੀ ਵਿੱਚ ਕਿਤਾਬ ਲੋਕ ਅਰਪਣ ਸਮਾਗਮ

ਸਰੀ (ਰਸ਼ਪਾਲ ਸਿੰਘ ਗਿੱਲ) ਸਿੱਖ ਜਗਤ ਵਿੱਚ ਸਤਿਕਾਰਯੋਗ ਸ਼ਖਸੀਅਤ ਰਾਏ ਕਲ੍ਹਾ ਸਾਹਿਬ ਦੀ ਨੌਵੀਂ ਪੀੜ੍ਹੀ ਅਤੇ ਪਾਕਿਸਤਾਨ ਦੇ ਸਾਬਕਾ ਪਾਰਲੀਮੈਂਟਰੀ ਸਕੱਤਰ ਰਾਏ ਅਜ਼ੀਜ਼ੁੱਲਾ ਖ਼ਾਨ ਸਾਹਿਬ

ਸਰੀ ਵਿਚ ‘ਹੁਣ’ ਮੈਗਜ਼ੀਨ ਦੇ ਮੁੱਖ ਸੰਪਾਦਕ ਸੁਸ਼ੀਲ ਦੁਸਾਂਝ ਦਾ ਗਜ਼ਲ ਮੰਚ ਸਰੀ ਦੇ ਮੈਂਬਰਾਂ ਵੱਲੋਂ ਨਿੱਘਾ ਸਵਾਗਤ

ਸਰੀ, 13 ਜੂਨ (ਹਰਦਮ ਮਾਨ)-ਬੀਤੇ ਦਿਨ ਕੇਂਦਰੀ ਪੰਜਾਬੀ ਲੇਖਕ ਸਭਾ (ਰਜਿ:) ਦੇ ਜਨਰਲ ਸਕੱਤਰ ਅਤੇ ਪੰਜਾਬੀ ਸਾਹਿਤ ਜਗਤ ਦੇ ਵੱਕਾਰੀ ਮੈਗਜ਼ੀਨ ‘ਹੁਣ’ ਦੇ ਮੁੱਖ ਸੰਪਾਦਕ ਸੁਸ਼ੀਲ ਦੁਸਾਂਝ ਦੇ ਸਰੀ ਪਹੁੰਚਣ ‘ਤੇ ‘ਗਜ਼ਲ

Elevate-Visual-Studios
Online-Marketing-Strategies-ad405-350
Get The Latest Updates

Subscribe To Our Weekly Newsletter

No spam, notifications only about new products, updates.