ਨੋਟਬੰਦੀ: ਵਿਰੋਧੀ ਧਿਰ ਵੱਲੋਂ 28 ਨੂੰ ਭਾਰਤ ਬੰਦ ਦਾ ਸੱਦਾ: ਸੁਪਰੀਮ ਕੋਰਟ ਵੱਲੋਂ ਨੋਟਬੰਦੀ ਕੇਸਾਂ ਦੀ ਸੁਣਵਾਈ ‘ਤੇ ਰੋਕ ਲਾਉਣ ਤੋਂ ਇਨਕਾਰ

ਨਵੀਂ ਦਿੱਲੀ :- ਸਮੁੱਚੀ ਵਿਰੋਧੀ ਧਿਰ ਨੇ ਇੱਕਮੁੱਠਤਾ ਦਾ ਸਬੂਤ ਦਿੰਦਿਆਂ ਸਰਕਾਰ ਦੇ ਨੋਟਬੰਦੀ ਦੇ ਫੈਸਲੇ ਵਿਰੁੱਧ 28 ਨਵੰਬਰ ਨੂੰ ਕੌਮੀ ਪੱਧਰ ‘ਤੇ ਭਾਰਤ ਬੰਦ ਦਾ ਸੱਦਾ ਦਿੱਤਾ ਹੈ। ਸੰਸਦ ਭਵਨ ਦੇ ਬਾਹਰ ਨੋਟਬੰਦੀ ਵਿਰੁੱਧ ਰੋਸ ਧਰਨਾ ਦਿੱਤੇ ਜਾਣ ਤੋਂ ਬਾਅਦ ਇੱਕ ਦਰਜਨ ਤੋਂ ਵੱਧ ਵਿਰੋਧੀ ਪਾਰਟੀਆਂ ਨੇ 28 ਨਵੰਬਰ ਨੂੰ ਰੋਸ ਦਿਵਸ ਮਨਾਉਣ ਦਾ ਫੈਸਲਾ ਲਿਆ। ਵਿਰੋਧੀ ਪਾਰਟੀਆਂ ਨੇ ਆਪਣੇ ਸੱਤਾ ਵਾਲੇ ਪ੍ਰਭਾਵ ਹੇਠਲੇ ਸੂਬਿਆਂ ‘ਚ ਵੀ ਨੋਟਬੰਦੀ ਵਿਰੁੱਧ ਆਪਣਾ ਆਯੋਜਨ ਤੇਜ਼ ਕਰਨ ਦਾ ਫੈਸਲਾ ਲਿਆ ਹੈ।ਸੁਪਰੀਮ ਕੋਰਟ ਨੇ 500 ਅਤੇ 1000 ਦੇ ਨੋਟਾਂ ‘ਤੇ ਪਾਬੰਦੀ ਵਿਰੁੱਧ ਹਾਈ ਕੋਰਟਾਂ ਅਤੇ ਹੇਠਲੀਆਂ ਅਦਾਲਤਾਂ ਵਿੱਚ ਦਾਖਲ ਕੇਸਾਂ ਦੀ ਸੁਣਵਾਈ ‘ਤੇ ਰੋਕ ਲਾਉਣ ਤੋਂ ਬੁੱਧਵਾਰ ਨੂੰ ਇਨਕਾਰ ਕਰ ਦਿੱਤਾ ਹੈ। ਦੇਸ਼ ਵਿੱਚ ਸਵੇਰੇ ਜਦੋਂ ਬੈਂਕ ਖੁਲ੍ਹਦੇ ਹਨ ਕਰੰਸੀ ਖਤਮ ਦੇ ਫੱਟੇ ਲੱਗ ਜਾਂਦੇ ਹਨ। ਜੋ ਲੋਕ 1000 ਤੇ 500 ਰੁਪਏ ਵਾਲੇ ਨੋਟ ਬਦਲਾਉਣ ਲਈ ਆਉਂਦੇ ਹਨ ਜਾਂ ਆਪਣੇ ਖਾਤਿਆਂ ‘ਚੋਂ ਨਕਦੀ ਕਢਵਾਉਣ ਲਈ ਆਉਂਦੇ ਹਨ ਉਨਾ ਨੂੰ ਖਾਲੀ ਹੱਥੀਂ ਘਰ ਵਾਪਸ ਪਰਤਣਾ ਪੈਂਦਾ। ਬੈਂਕ ਅਧਿਕਾਰੀਆਂ ਨੇ ਉਨ੍ਹਾਂ ਨੂੰ ਦੂਸਰੇ ਆਉਣ ਦਾ ਆਦੇਸ਼ ਦੇ ਦਿੰਦੇ ਹਨ।ਨੋਟਬੰਦੀ ਨਾਲ ਦਰਪੇਸ਼ ਮੁਸ਼ਕਿਲਾਂ ਕਾਰਨ ਲੋਕ ਆਪਣੇ ਘਰ ਲਈ ਜ਼ਰੂਰੀ ਵਸਤੂਆਂ ਵੀ ਨਹੀਂ ਖਰੀਦ ਸਕਦੇ।ਕਿਸਾਨ ਖੇਤੀ ਸਮੱਗਰੀ ਨਾ ਖਰੀਦਣ ਕਾਰਨ ਬਿਜਾਈ ਲਈ ਕੀਤੇ ਤਿਆਰ ਖੇਤਾਂ ‘ਚ ਕਣਕ ਬੀਜਣ ਤੋਂ ਵਾਂਝੇ ਹੋ ਰਹੇ ਹਨ।

Share:

Facebook
Twitter
Pinterest
LinkedIn
matrimonail-ads
On Key

Related Posts

ਸਰੀ ਵਿੱਚ ਖੁੱਲਿਆ ਪਹਿਲਾ ਮੇਟਿਸ ਚਾਈਲਡ ਕੇਅਰ ਸੈਂਟਰ 48 ਥਾਵਾਂ ਪ੍ਰਦਾਨ ਕਰੇਗਾ

ਸਰੀ, ਬੀ.ਸੀ. – ਬ੍ਰਿਜਵਿਊ ਕਮਿਊਨਿਟੀ ਸੈਂਟਰ ਵਿਖੇ ਰਿਵਰ ਐਂਡ ਵਿਲੋਜ਼ ਅਰਲੀ ਲਰਨਿੰਗ ਐਂਡ ਚਾਈਲਡ ਕੇਅਰ ਸੈਂਟਰ ਦੇ ਉਦਘਾਟਨ ਨਾਲ ਸਰੀ ਦੇ ਪਰਿਵਾਰਾਂ ਨੂੰ ਜਲਦੀ ਹੀ 48 ਨਵੀਆਂ ਬਾਲ-ਦੇਖਭਾਲ ਥਾਵਾਂ

ਦਸ਼ਮੇਸ਼-ਪਿਤਾ ਬਖ਼ਸ਼ਿਸ਼ : ਪਵਿੱਤਰ ਗੰਗਾ ਸਾਗਰ ਸੁੱਚੀ ਸੇਵਾ-ਸੰਭਾਲ’  ਸਰੀ ਵਿੱਚ ਕਿਤਾਬ ਲੋਕ ਅਰਪਣ ਸਮਾਗਮ

ਸਰੀ (ਰਸ਼ਪਾਲ ਸਿੰਘ ਗਿੱਲ) ਸਿੱਖ ਜਗਤ ਵਿੱਚ ਸਤਿਕਾਰਯੋਗ ਸ਼ਖਸੀਅਤ ਰਾਏ ਕਲ੍ਹਾ ਸਾਹਿਬ ਦੀ ਨੌਵੀਂ ਪੀੜ੍ਹੀ ਅਤੇ ਪਾਕਿਸਤਾਨ ਦੇ ਸਾਬਕਾ ਪਾਰਲੀਮੈਂਟਰੀ ਸਕੱਤਰ ਰਾਏ ਅਜ਼ੀਜ਼ੁੱਲਾ ਖ਼ਾਨ ਸਾਹਿਬ

ਸਰੀ ਵਿਚ ‘ਹੁਣ’ ਮੈਗਜ਼ੀਨ ਦੇ ਮੁੱਖ ਸੰਪਾਦਕ ਸੁਸ਼ੀਲ ਦੁਸਾਂਝ ਦਾ ਗਜ਼ਲ ਮੰਚ ਸਰੀ ਦੇ ਮੈਂਬਰਾਂ ਵੱਲੋਂ ਨਿੱਘਾ ਸਵਾਗਤ

ਸਰੀ, 13 ਜੂਨ (ਹਰਦਮ ਮਾਨ)-ਬੀਤੇ ਦਿਨ ਕੇਂਦਰੀ ਪੰਜਾਬੀ ਲੇਖਕ ਸਭਾ (ਰਜਿ:) ਦੇ ਜਨਰਲ ਸਕੱਤਰ ਅਤੇ ਪੰਜਾਬੀ ਸਾਹਿਤ ਜਗਤ ਦੇ ਵੱਕਾਰੀ ਮੈਗਜ਼ੀਨ ‘ਹੁਣ’ ਦੇ ਮੁੱਖ ਸੰਪਾਦਕ ਸੁਸ਼ੀਲ ਦੁਸਾਂਝ ਦੇ ਸਰੀ ਪਹੁੰਚਣ ‘ਤੇ ‘ਗਜ਼ਲ

Elevate-Visual-Studios
Online-Marketing-Strategies-ad405-350
Get The Latest Updates

Subscribe To Our Weekly Newsletter

No spam, notifications only about new products, updates.