ਪੱਤਰ ਪੇ੍ਰਰਕ, ਖੰਨਾ : ਪੀਰਖਾਨਾ ਰੋਡ ‘ਤੇ ਕਿਸੇ ਕਾਰਨ ਇਕ ਨੌਜਵਾਨ ਨੇ ਫਾਹਾ ਲੈ ਕੇ ਖੁਦਕੁਸ਼ੀ ਕਰਨ ਦੀ ਕੋਸ਼ਿਸ਼ ਕੀਤੀ ਪਰ ਉਸ ਦੇ ਪਰਿਵਾਰਕ ਮੈਂਬਰਾਂ ਨੇ ਸਮੇਂ ਸਿਰ ਉਸ ਨੂੰ ਦੇਖ ਕੇ ਉਸ ਦਾ ਫਾਹਾ ਲਾਹ ਕੇ ਹਸਪਤਾਲ ਦਾਖਲ ਕਰਵਾਇਆ। ਨੌਜਵਾਨ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ ਤੇ ਉਸ ਨੂੰ ਸਿਵਲ ਹਸਪਤਾਲ ਖੰਨਾ ਤੋਂ ਪਟਿਆਲਾ ਰੈਫਰ ਕਰ ਦਿੱਤਾ ਗਿਆ ਹੈ। ਜਾਣਕਾਰੀ ਮੁਤਾਬਕ ਸ਼ਾਮ ਸਮੇਂ ਨੌਜਵਾਨ ਨੇ ਅੱਖ ਬਚਾ ਕੇ ਕਮਰੇ ‘ਚ ਜਾ ਕੇ ਪੱਖੇ ਨਾਲ ਫਾਹਾ ਲੈ ਲਿਆ। ਪਰਿਵਾਰਕ ਮੈਂਬਰਾਂ ਨੇ ਜਿਵੇਂ ਹੀ ਦੇਖਿਆ ਨੌਜਵਾਨ ਪੱਖੇ ਨਾਲ ਲਟਕ ਰਿਹਾ ਸੀ ਤਾਂ ਤੁਰੰਤ ਉਸ ਨੂੰ ਹੇਠਾਂ ਉਤਾਰਿਆ ਤੇ ਸਿਵਲ ਹਸਪਤਾਲ ਲੈ ਗਏ। ਡਾਕਟਰਾਂ ਨੇ ਉਸ ਨੂੰ ਮੁੱਢਲੀ ਸਹਾਇਤਾ ਦੇ ਕੇ ਪਟਿਆਲਾ ਰੈਫਰ ਕਰ ਦਿੱਤਾ। ਘਟਨਾ ਦੀ ਸੂਚਨਾ ਪੁਲਿਸ ਨੂੰ ਦਿੱਤੀ ਗਈ। ਇਸ ਘਟਨਾ ਦੀ ਪੁਸ਼ਟੀ ਕਰਦਿਆਂ ਥਾਣਾ ਸਿਟੀ 2 ਦੀ ਪੁਲਿਸ ਨੇ ਦੱਸਿਆ ਕਿ ਸ਼ੁੱਕਰਵਾਰ ਨੌਜਵਾਨ ਦੇ ਬਿਆਨ ਲੈਣ ਲਈ ਏਐੱਸਆਈ ਨੂੰ ਪਟਿਆਲਾ ਭੇਜਿਆ ਜਾਵੇਗਾ ਜਿਸ ਤੋਂ ਬਾਅਦ ਪਤਾ ਲੱਗੇਗਾ ਕਿ ਉਸ ਨੇ ਖੁਦਕੁਸ਼ੀ ਕਰਨ ਦੀ ਕੋਸ਼ਿਸ਼ ਕਿਉਂ ਕੀਤੀ।
ਸਰੀ ਵਿੱਚ ਖੁੱਲਿਆ ਪਹਿਲਾ ਮੇਟਿਸ ਚਾਈਲਡ ਕੇਅਰ ਸੈਂਟਰ 48 ਥਾਵਾਂ ਪ੍ਰਦਾਨ ਕਰੇਗਾ
ਸਰੀ, ਬੀ.ਸੀ. – ਬ੍ਰਿਜਵਿਊ ਕਮਿਊਨਿਟੀ ਸੈਂਟਰ ਵਿਖੇ ਰਿਵਰ ਐਂਡ ਵਿਲੋਜ਼ ਅਰਲੀ ਲਰਨਿੰਗ ਐਂਡ ਚਾਈਲਡ ਕੇਅਰ ਸੈਂਟਰ ਦੇ ਉਦਘਾਟਨ ਨਾਲ ਸਰੀ ਦੇ ਪਰਿਵਾਰਾਂ ਨੂੰ ਜਲਦੀ ਹੀ 48 ਨਵੀਆਂ ਬਾਲ-ਦੇਖਭਾਲ ਥਾਵਾਂ


