ਕੁਲਵਿੰਦਰ ਸਿੰਘ ਰਾਏ, ਖੰਨਾ : ਪੰਜਾਬ ਨੰਬਰਦਾਰਾ ਐਸੋਸੀਏਸ਼ਨ (ਗਾਲਿਬ) ਦੀ ਮੀਟਿੰਗ ਸ਼ੇਰ ਸਿੰਘ ਦੀ ਪ੍ਰਧਾਨਗੀ ‘ਚ ਤਹਿਸੀਲ ਕੰਪਲੈਕਸ ਖੰਨਾ ਵਿਖੇ ਹੋਈ, ਜਿਸ ‘ਚ ਵੱਖ-ਵੱਖ ਪਿੰਡਾਂ ਨਾਲ ਸਬੰਧਤ ਨੰਬਰਦਾਰਾਂ ਨੇ ਹਿੱਸਾ ਲਿਆ। ਇਸ ਦੌਰਾਨ ਰਾਜਪਾਲ ਸਿੰਘ ਤੇ ਸੰਤੋਖ ਸਿੰਘ ਬੈਨੀਪਾਲ ਨੇ ਕਿਹਾ ਪੰਜਾਬ ਸਰਕਾਰ ਵੱਲੋਂ ਨੰਬਰਦਾਰਾਂ ਨਾਲ ਜੋ ਵਾਅਦੇ ਚੋਣਾਂ ਦੌਰਾਨ ਕੀਤੇ ਸਨ, ਉਨ੍ਹਾਂ ਨੂੰ ਅੱਜ ਤਕ ਪੂਰਾ ਨਹੀਂ ਕੀਤਾ ਗਿਆ।

ਉਨ੍ਹਾਂ ਕਿਹਾ ਭਗਵੰਤ ਮਾਨ ਸਰਕਾਰ ਵੱਲੋਂ ਨੰਬਰਦਾਰਾਂ ਨਾਲ ਮਤਰੇਈ ਮਾਂ ਵਾਲਾ ਸਲੂਕ ਕੀਤਾ ਜਾ ਰਿਹਾ ਹੈ ਜਦਕਿ ਨੰਬਰਦਾਰ ਸਰਕਾਰ ਦੇ ਨਾਲ ਮੋਢੇ ਨਾਲ ਮੋਢਾ ਲਾ ਕੇ ਖੜ੍ਹੇ ਹਨ। ਉਨ੍ਹਾਂ ਮੰਗ ਕੀਤੀ ਕਿ ਨੰਬਰਦਾਰਾਂ ਨੂੰ ਤਹਿਸੀਲ ਕੰਪਲੈਕਸ ‘ਚ ਬੈਠਣ ਲਈ ਕਮਰਾ ਅਲਾਟ ਕੀਤਾ ਜਾਵੇ ਤੇ ਨੰਬਰਦਾਰੀ ਜੱਦੀ ਪੁਸ਼ਤੀ ਕੀਤੀ ਜਾਵੇ। ਉਕਤ ਆਗੂਆਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਉਨ੍ਹਾਂ ਦੀਆਂ ਹੱਕੀ ਮੰਗਾਂ ਜਲਦ ਲਾਗੂ ਨਾ ਕੀਤੀਆਂ ਤਾਂ ਆਉਣ ਵਾਲੇ ਸਮੇਂ ‘ਚ ਸੰਘਰਸ਼ ਤੇਜ਼ ਕੀਤਾ ਜਾਵੇਗਾ, ਜਿਸ ਦੀ ਜ਼ਿੁੰਮੇਵਾਰ ਸਰਕਾਰ ਹੋਵੇਗੀ।

ਇਸ ਮੌਕੇ ਆਲਮਜੀਤ ਸਿੰਘ, ਚਰਨ ਸਿੰਘ, ਸਵਰਨ ਸਿੰਘ, ਪੇ੍ਮ ਸਿੰਘ, ਗੁਰਮੀਤ ਸਿੰਘ, ਹਰਚਰਨ ਸਿੰਘ, ਰਾਜਿੰਦਰ ਸਿੰਘ, ਰਣਧੀਰ ਸਿੰਘ, ਲਖਵੀਰ ਸਿੰਘ, ਗੁਰਨਾਮ ਚੰਦ ਆਦਿ ਹਾਜ਼ਰ ਸਨ।