ਸੁਖਵਿੰਦਰ ਸਿੰਘ ਸਲੌਦੀ, ਖੰਨਾ : ਪੰਜਾਬ ਨੰਬਰਦਾਰ ਯੂਨੀਅਨ ਖੰਨਾ ਦੇ ਨੰਬਰਦਾਰਾਂ ਦੀ ਮੀਟਿੰਗ ਤਹਿਸੀਲ ਕੰਪਲੈਕਸ ਵਿਖੇ ਪ੍ਰਧਾਨ ਭੁਪਿੰਦਰ ਸਿੰਘ ਹਰਿਓਂ ਕਲਾਂ ਦੀ ਅਗਵਾਈ ‘ਚ ਹੋਈ। ਮੀਟਿੰਗ ‘ਚ ਇਲਾਕੇ ਦੇ ਨੰਬਰਦਾਰਾਂ ਨੇ ਵੱਡੀ ਗਿਣਤੀ ‘ਚ ਸ਼ਮੂਲੀਅਤ ਕੀਤੀ। ਮੀਟਿੰਗ ‘ਚ ਯੂਨੀਅਨ ਦੇ ਸਰਪ੍ਰਸਤ ਦਰਸ਼ਨ ਸਿੰਘ ਭਾਦਲਾ ਵੀ ਉਚੇਚੇ ਤੌਰ ‘ਤੇ ਪੁੱਜੇ। ਨੰਬਰਦਾਰਾਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਨੰਬਰਦਾਰੀ ਜੱਦੀ ਪੁਸ਼ਤੀ ਕੀਤੀ ਜਾਵੇ, ਹਰਿਆਣੇ ਦੀ ਤਰਜ਼ ‘ਤੇ ਮਾਣ ਭੱਤਾ ਦਿੱਤਾ ਜਾਵੇ, ਮੀਟਿੰਗ ਕਰਨ ਲਈ ਇੱਕ ਕਮਰਾ ਅਲਾਟ ਕੀਤਾ ਜਾਵੇ ਆਦਿ ਮੰਗਾਂ ਪ੍ਰਵਾਨ ਕੀਤੀਆਂ ਜਾਣ। ਉਨ੍ਹਾਂ ਵੱਲੋਂ ਕਿਸਾਨਾਂ ਨੂੰ ਵੀ ਪਰਾਲੀ ਨੂੰ ਅੱਗ ਨਾ ਲਗਾਉਣ ਦੀ ਅਪੀਲ ਕੀਤੀ।

ਇਸ ਮੌਕੇ ਸਰਪ੍ਰਸਤ ਦਰਸ਼ਨ ਸਿੰਘ ਭਾਦਲਾ, ਅਮਰ ਸਿੰਘ, ਬਲਵੰਤ ਸਿੰਘ ਰਾਜੇਵਾਲ, ਬਲਵਿੰਦਰ ਸਿੰਘ ਜਟਾਣਾ, ਬਲਵੀਰ ਸਿੰਘ ਹਰਿਓਂ ਕਲਾਂ, ਪਰਮਜੀਤ ਕੌਰ, ਰਜਿੰਦਰ ਕੌਰ, ਸੁਖਦੇਵ ਸਿੰਘ, ਰਾਜਕਮਲ ਸਿੰਘ, ਮਹਿੰਦਰ ਸਿੰਘ, ਸੋਹਣ ਸਿੰਘ ਕੌੜੀ, ਮਲਕੀਤ ਸਿੰਘ, ਜਰਨੈਲ ਸਿੰਘ ਆਦਿ ਹਾਜ਼ਰ ਸਨ।