ਸਟਾਫ ਰਿਪੋਰਟਰ, ਖੰਨਾ : ਪੰਜਾਬ ਨੰਬਰਦਾਰ ਯੂਨੀਅਨ ਖੰਨਾ ਦੇ ਨੰਬਰਦਾਰਾਂ ਦੀ ਮੀਟਿੰਗ ਤਹਿਸੀਲ ਕੰਪਲੈਕਸ ਵਿਖੇ ਪ੍ਰਧਾਨ ਭੁਪਿੰਦਰ ਸਿੰਘ ਹਰਿਓਂ ਕਲਾਂ ਦੀ ਅਗਵਾਈ ‘ਚ ਹੋਈ। ਮੀਟਿੰਗ ‘ਚ ਇਲਾਕੇ ਦੇ ਨੰਬਰਦਾਰਾਂ ਨੇ ਵੱਡੀ ਗਿਣਤੀ ‘ਚ ਸ਼ਮੂਲੀਅਤ ਕੀਤੀ।

ਇਸ ਦੌਰਾਨ ਪੰਜਾਬ ਸਰਕਾਰ ਤੋ ਮੰਗ ਕੀਤੀ ਕਿ ਨੰਬਰਦਾਰੀ ਜੱਦੀ ਪੁਸ਼ਤੀ ਕੀਤੀ ਜਾਵੇ, ਹਰਿਆਣੇ ਦੀ ਤਰਜ਼ ‘ਤੇ ਮਾਣ ਭੱਤਾ ਦਿੱਤਾ ਜਾਵੇ, ਮੀਟਿੰਗ ਲਈ ਇਕ ਕਮਰਾ ਅਲਾਟ ਆਦਿ ਮੰਗਾਂ ਪ੍ਰਵਾਨ ਕੀਤੀਆਂ ਜਾਣ। ਉਨ੍ਹਾਂ ਖੰਨਾ ਪ੍ਰਸ਼ਾਸਨ ਤੋ ਮੰਗ ਕੀਤੀ ਕਿ ਸੜਕ ਹਾਦਸਿਆਂ ਨੂੰ ਰੋਕਣ ਲਈ ਲਾਵਾਰਿਸ ਪਸ਼ੂਆਂ ਤੇ ਅਵਾਰਾ ਕੁੱਤਿਆਂ ਤੋਂ ਬਚਾਅ ਕਰਨ ਲਈ ਉੱਚ ਕਦਮ ਚੁੱਕੇ ਜਾਣ। ਇਸ ਮੌਕੇ ਅਮਰ ਸਿੰਘ, ਬਲਵੰਤ ਸਿੰਘ ਰਾਜੇਵਾਲ, ਜਰਨੈਲ ਸਿੰਘ, ਬਲਵਿੰਦਰ ਸਿੰਘ ਜਟਾਣਾ, ਬਲਵੀਰ ਸਿੰਘ ਹਰਿਓਂ ਕਲਾਂ, ਜਗਤਾਰ ਸਿੰਘ, ਰਾਜਕਮਲ ਸਿੰਘ, ਮਹਿੰਦਰ ਸਿੰਘ, ਸੁਰਿੰਦਰ ਸਿੰਘ, ਹਰਜਿੰਦਰ ਸਿੰਘ, ਹਰਪ੍ਰਰੀਤ ਸਿੰਘ, ਗੁਰਤੇਜ ਸਿੰਘ ਆਦਿ ਹਾਜ਼ਰ ਸਨ।