Skip to content
Wednesday, October 28, 2026 6°C · Mainly clear · Surrey, BC
ਪੰਜਾਬ ਗਾਰਡੀਅਨ
The Punjab Guardian
Surrey, British Columbia · Est. 2016 · Weekly
Sections ਮੁੱਖ ਪੰਨਾHome ਤਾਜ਼ਾ ਖ਼ਬਰਾਂਪੰਜਾਬਕੈਨੇਡਾਅਮਰੀਕਾਭਾਰਤਦੁਨੀਆਖੇਡਾਂਮਨੋਰੰਜਨਕਾਰੋਬਾਰਧਰਮਸ਼ਰਧਾਂਜਲੀਸਿਹਤ
International

ਪਾਕਿਸਤਾਨ ਦਾ ਸਰਹੱਦ ‘ਤੇ ਕਹਿਰ, 40,000 ਲੋਕਾਂ ਨੇ ਛੱਡੇ ਘਰ

By Admin Published 1 min read

ਨਵੀਂ ਦਿੱਲੀ: ਪਾਕਿਸਤਾਨ ਵੱਲੋਂ ਲਗਾਤਾਰ ਨੌਂਵੇ ਦਿਨ ਗੋਲੀਬਾਰੀ ਜਾਰੀ ਹੈ। ਭਾਰਤੀ ਸੈਨਾ ਦੇ ਸੀਨੀਅਰ ਅਧਿਕਾਰੀ ਮੁਤਾਬਕ ਜੰਮੂ-ਕਠੂਆ ਸੈਕਟਰਾਂ ਨੇੜੇ ਰਿਹਾਇਸ਼ੀ ਇਲਾਕਿਆਂ ‘ਚ ਪਾਕਿਸਤਾਨ ਵੱਲੋਂ ਸਵੇਰੇ 9 ਵਜੇ ਤੋਂ ਫਿਰ ਸ਼ੁਰੂ ਕੀਤੀ ਗੋਲੀਬਾਰੀ ‘ਚ ਔਰਤ ਸਣੇ ਚਾਰ ਲੋਕਾਂ ਦੀ ਮੌਤ ਹੋ ਗਈ। ਦੱਸ ਦਈਏ ਕਿ ਬੀਤੇ ਕੱਲ੍ਹ ਪਾਕਿਸਤਾਨ ਵੱਲੋਂ ਹੋਈ ਗੋਲੀਬਾਰੀ ‘ਚ 20 ਲੋਕ ਜ਼ਖਮੀ ਹੋਏ ਗਏ ਸੀ।

ਸਰਹੱਦ ਪਾਰੋਂ ਲਗਾਤਾਰ ਹੋ ਰਹੀ ਗੋਲੀਬਾਰੀ ਕਾਰਨ ਸਰਹੱਦੀ ਇਲਾਕਿਆਂ ਦੇ 40,000 ਤੋਂ ਵਧ ਲੋਕਾਂ ਮਜਬੂਰਨ ਘਰ ਛੱਡ ਕੇ ਸੁਰੱਖਿਅਤ ਥਾਵਾਂ ‘ਤੇ ਚਲੇ ਗਏ ਹਨ। ਇੱਥੋਂ ਤੱਕ ਕਿ ਸਕੂਲ-ਕਾਲਜ ਵੀ ਬੰਦ ਕਰ ਦਿੱਤੇ ਗਏ ਹਨ।

ਜ਼ਿਕਰਯੋਗ ਹੈ ਕਿ ਮੌਜੂਦਾ ਵਰ੍ਹੇ ਪਾਕਿਸਤਾਨ ਨੇ ਘੱਟੋ-ਘੱਟ 700 ਵਾਰ ਗੋਲੀਬਾਰੀ ਦੀ ਉਲੰਘਣਾ ਕੀਤੀ ਹੈ ਜਿਸ ਦੌਰਾਨ ਸੁਰੱਖਿਆ ਬਲ ਦੇ 18 ਜਵਾਨਾਂ ਸਣੇ 40 ਲੋਕਾਂ ਦੀ ਮੌਤ ਹੋ ਚੁੱਕੀ ਹੈ।

Admin Punjab Guardian · Surrey
ਸੰਬੰਧਿਤ ਖ਼ਬਰਾਂ Related International →
Share on WhatsApp