Skip to content
Friday, October 16, 2026 19°C · Partly cloudy · Surrey, BC
ਪੰਜਾਬ ਗਾਰਡੀਅਨ
The Punjab Guardian
Surrey, British Columbia · Est. 2016 · Weekly
Sections ਤਾਜ਼ਾ ਖ਼ਬਰਾਂਪੰਜਾਬਕੈਨੇਡਾਅਮਰੀਕਾਭਾਰਤਦੁਨੀਆਖੇਡਾਂਮਨੋਰੰਜਨਕਾਰੋਬਾਰਧਰਮਸ਼ਰਧਾਂਜਲੀ
ਭਾਰਤ India

ਪਾਕਿਸਤਾਨ ਨੂੰ ਭਾਰੀ ਨੁਕਸਾਨ ਝੱਲਣਾ ਪਵੇਗਾ:ਬਿਪਿਨ ਰਾਵਤ

By Admin Published 2 min read

ਨਵੀਂ ਦਿੱਲੀ, 3 ਸਤੰਬਰ (ਏਜੰਸੀ)-ਚੀਫ ਆਫ ਡਿਫੈਂਸ ਸਟਾਫ ਜਨਰਲ ਬਿਪਿਨ ਰਾਵਤ ਨੇ ਵੀਰਵਾਰ ਨੂੰ ਕਿਹਾ ਕਿ ਭਾਰਤੀ ਹਥਿਆਰਬੰਦ ਫੌਜਾਂ ਚੀਨ ਦੀ ਕਿਸੇ ਵੀ ਹਮਲਾਵਰ ਕਾਰਵਾਈ ਦਾ ਢੁੱਕਵਾਂ ਜਵਾਬ ਦੇਣ ਦੇ ਸਮਰੱਥ ਹੈ ਤੇ ਨਾਲ ਹੀ ਉਨ੍ਹਾਂ ਪਾਕਿਸਤਾਨ ਨੂੰ ਚਿਤਾਵਨੀ ਦਿੰਦੇ ਹੋਏ ਕਿਹਾ ਕਿ ਉਹ ਚੀਨ ਨਾਲ ਸਰਹੱਦੀ ਵਿਵਾਦ ਦਰਮਿਆਨ ਲਾਹਾ ਲੈਣ ਦੀ ਕੋਸ਼ਿਸ਼ ਨਾ ਕਹੇ | ਰਾਵਤ ਦਾ ਇਹ ਬਿਆਨ ਉਸ ਸਮੇਂ ਦੌਰਾਨ ਆਇਆ ਜਦੋਂ ਹਾਲ ਹੀ ਵਿਚ ਪੂਰਬੀ ਲਦਾਖ ਵਿਚ ਕੀਤੀ ਗਈ ਚੀਨੀ ਕਾਰਵਾਈ ਨੂੰ ਨਾਕਾਮ ਕਰ ਦਿੱਤਾ ਸੀ | ਅਮਰੀਕੀ-ਭਾਰਤ ਰਣਨੀਤਕ ਭਾਈਵਾਲ ਫੋਰਮ ਦੌਰਾਨ ਜਨਰਲ ਰਾਵਤ ਨੇ ਕਿਹਾ ਕਿ ਖੇਤਰੀ ਮਾਮਲਿਆਂ ਨਾਲ ਨਜਿੱਠਣ ਦੀ ਭਾਰਤ ਨੀਤੀ ਨੂੰ ਭਰੋਸੇਯੋਗ ਸੈਨਿਕ ਸ਼ਕਤੀ ਅਤੇ ਖੇਤਰੀ ਪ੍ਰਭਾਵ ਦਾ ਸਮਰਥਨ ਨਾ ਦੇਣ ਦਾ ਮਤਲਬ ਖੇਤਰ ਵਿਚ ਚੀਨ ਦੇ ਦਬਦਬੇ ਨੂੰ ਸਵੀਕਾਰ ਕਰਨ ਲੈਣਾ ਕੱਢਿਆ ਜਾਵੇਗਾ | ਰਾਵਤ ਨੇ ਕਿਹਾ ਕਿ ਭਾਰਤ ਨੂੰ ਪ੍ਰਮਾਣੂ ਤੋਂ ਲੈ ਕੇ ਉਪ-ਰਵਾਇਤੀ ਸੰਭਾਵਿਤ ਯੁੱਧ ਵਰਗੇ ਖਤਰੇ ਅਤੇ ਚੁਣੌਤੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਪਰ ਸਾਡੀਆਂ ਹਥਿਆਰਬੰਦ ਫੌਜਾਂ ਇਨ੍ਹਾਂ ਦਾ ਸਾਹਮਣਾ ਕਰਨ ਲਈ ਤਿਆਰ ਹਨ | ਉਨ੍ਹਾਂ ਕਿਹਾ ਕਿ ਚੀਨ ਵਲੋਂ ਕਈ ਹਮਲਾਵਰ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ, ਜਿਸ ਨਾਲ ਨਜਿੱਠਣ ਲਈ ਅਸੀਂ ਤਿਆਰ ਹਾਂ | ਇਸ ਦੌਰਾਨ ਉਨ੍ਹਾਂ ਨੇ ਪਾਕਿਸਤਾਨ ਨੂੰ ਵੀ ਚਿਤਾਵਨੀ ਦਿੰਦੇ ਹੋਏ ਕਿਹਾ ਕਿ ਜੇਕਰ ਉਸ ਨੇ ਚੀਨ ਨਾਲ ਚੱਲ ਰਹੇ ਸਰਹੱਦੀ ਵਿਵਾਦ ਦਾ ਫਾਇਦਾ ਚੁੱਕਦੇ ਹੋਏ ਕੁਝ ਵੀ ਗਲਤ ਕਰਨ ਦੀ ਕੋਸ਼ਿਸ਼ ਕੀਤੀ ਤਾਂ ਉਸ ਨੂੰ ਭਾਰੀ ਨੁਕਸਾਨ ਝੱਲਣਾ ਪਵੇਗਾ |

 

Admin Punjab Guardian · Surrey
ਸੰਬੰਧਿਤ ਖ਼ਬਰਾਂ Related ਭਾਰਤ India →
Share on WhatsApp