Skip to content
Friday, October 16, 2026 14°C · Partly cloudy · Surrey, BC
ਪੰਜਾਬ ਗਾਰਡੀਅਨ
The Punjab Guardian
Surrey, British Columbia · Est. 2016 · Weekly
Sections ਤਾਜ਼ਾ ਖ਼ਬਰਾਂਪੰਜਾਬਕੈਨੇਡਾਅਮਰੀਕਾਭਾਰਤਦੁਨੀਆਖੇਡਾਂਮਨੋਰੰਜਨਕਾਰੋਬਾਰਧਰਮਸ਼ਰਧਾਂਜਲੀ
ਭਾਰਤ India

ਪਾਕਿਸਤਾਨ ਨੇ ਕੰਟਰੋਲ ਰੇਖਾ ‘ਤੇ ਮੁੜ ਕੀਤੀ ਜੰਗਬੰਦੀ ਦੀ ਉਲੰਘਣਾ

By Admin Published 1 min read
ਪਾਕਿਸਤਾਨ ਦੀ ਸੈਨਾ ਨੇ ਜੰਮੂ-ਕਸ਼ਮੀਰ ਦੇ ਪੁੰਛ ਜ਼ਿਲੇ ਚ ਕੰਟਰੋਲ ਰੇਖਾ ‘ਤੇ ਇਕ ਵਾਰ ਫਿਰ ਜੰਗਬੰਦੀ ਦੀ ਉਲੰਘਣਾ ਕੀਤੀ ਹੈ। ਪਾਕਿਸਤਾਨ ਨੇ ਬਿਨਾਂ ਕਿਸੇ ਗੱਲ ਦੇ ਫਾਇਰਿੰਗ ਕੀਤੀ। ਭਾਰਤੀ ਫੌਜ ਨੇ ਵੀ ਇਸ ਦਾ ਢੁੱਕਵਾਂ ਜਵਾਬ ਦਿੱਤਾ ਹੈ। ਰੱਖਿਆ ਅਧਿਕਾਰੀ ਨੇ ਦੱਸਿਆ ਕਿ ਪਾਕਿਸਤਾਨ ਨੇ ਪੁੰਛ ਜ਼ਿਲ੍ਹੇ ਦੇ ਸ਼ਾਹਪੁਰ ਅਤੇ ਕਿਰਨੀ ਸੈਕਟਰਾਂ ਚ ਕੰਟਰੋਲ ਰੇਖਾ ਦੇ ਕੋਲ ਛੋਟੇ ਹਥਿਆਰਾਂ ਅਤੇ ਮੋਰਟਾਰ ਨਾਲ ਗੋਲੀਬਾਰੀ ਕਰਕੇ ਜੰਗਬੰਦੀ ਦੀ ਉਲੰਘਣਾ ਕੀਤੀ। ਉਨ੍ਹਾਂ ਕਿਹਾ ਕਿ ਇਸ ਵਿੱਚ ਕਿਸੇ ਜਾਨੀ ਨੁਕਸਾਨ ਦੀ ਖ਼ਬਰ ਨਹੀਂ ਹੈ। ਇਸ ਤੋਂ ਪਹਿਲਾਂ ਕੁਪਵਾੜਾ ਜ਼ਿਲੇ ਦੇ ਤੰਗਧਾਰ ਸੈਕਟਰ ਵਿਚ ਕੰਟਰੋਲ ਰੇਖਾ ਦੇ ਨਜ਼ਦੀਕ ਹੋਈ ਪਾਕਿਸਤਾਨੀ ਗੋਲੀਬਾਰੀ ਵਿਚ ਇਕ 60 ਸਾਲਾ ਵਿਅਕਤੀ ਦੀ ਮੌਤ ਹੋ ਗਈ ਸੀ ਜਦਕਿ ਚਾਰ ਹੋਰ ਜ਼ਖਮੀ ਹੋ ਗਏ ਸਨ। ਪਾਕਿਸਤਾਨੀ ਸੈਨਾ ਨੇ 2 ਫਰਵਰੀ ਨੂੰ ਪੁੰਛ ਦੇ ਬਾਲਾਕੋਟ ਅਤੇ ਮੇਂਧਰ ਸੈਕਟਰਾਂ ਵਿੱਚ ਫਾਰਵਰਡ ਚੌਕੀਆਂ ਅਤੇ ਪਿੰਡਾਂ ਨੂੰ ਨਿਸ਼ਾਨਾ ਬਣਾਇਆ ਸੀ, ਜਿਸ ਵਿੱਚ ਤਿੰਨ ਘਰਾਂ ਨੂੰ ਨੁਕਸਾਨ ਪਹੁੰਚਿਆ ਸੀ।
Admin Punjab Guardian · Surrey
ਸੰਬੰਧਿਤ ਖ਼ਬਰਾਂ Related ਭਾਰਤ India →
Share on WhatsApp