Skip to content
Saturday, October 31, 2026 6°C · Clear · Surrey, BC
ਪੰਜਾਬ ਗਾਰਡੀਅਨ
The Punjab Guardian
Surrey, British Columbia · Est. 2016 · Weekly
Sections ਮੁੱਖ ਪੰਨਾHome ਤਾਜ਼ਾ ਖ਼ਬਰਾਂਪੰਜਾਬਕੈਨੇਡਾਅਮਰੀਕਾਭਾਰਤਦੁਨੀਆਖੇਡਾਂਮਨੋਰੰਜਨਕਾਰੋਬਾਰਧਰਮਸ਼ਰਧਾਂਜਲੀਸਿਹਤ
International

ਪਾਕਿਸਤਾਨ : ਪੰਜਾਬ ਵਿਧਾਨ ਸਭਾ ‘ਚ ਇਤਿਹਾਸਕ ਸਿੱਖ ਮੈਰਿਜ ਐਕਟ ਦਾ ਮਤਾ ਕੀਤਾ ਗਿਆ ਪੇਸ਼

By Admin Published 2 min read

ਕਰਾਚੀ— ਪਾਕਿਸਤਾਨ ਦੇ ਸਿੱਖਾਂ ਲਈ ਇਹ ਬਹੁਤ ਵੱਡੀ ਮਾਣ ਵਾਲੀ ਗੱਲ ਹੈ ਕਿ ਪਾਕਿਸਤਾਨ ‘ਚ ਪੰਜਾਬ ਦੀ ਵਿਧਾਨ ਸਭਾ ਵਿਚ ਸਿੱਖ ਮੈਰਿਜ ਐਕਟ ਦੇ ਮਤੇ ਨੂੰ ਪ੍ਰਵਾਨਗੀ ਲਈ ਪੇਸ਼ ਕੀਤਾ ਗਿਆ ਹੈ।ਇਸ ਸੰਬੰਧੀ ਸਮੂਹ ਧਿਰਾਂ ਨੇ ਆਪਣੀ ਸਹਿਮਤੀ ਪ੍ਰਗਟਾਈ ਹੈ। ਲਹਿੰਦੇ ਪੰਜਾਬ ਦੀ ਵਿਧਾਨ ਸਭਾ ਵਿਚ ਪਾਕਿਸਤਾਨ ਸਿੱਖ ਮੈਰਿਜ ਐਕਟ ਦਾ ਮਤਾ ਪ੍ਰਵਾਨਗੀ ਲਈ ਪੇਸ਼ ਕੀਤਾ ਗਿਆ। ਪੰਜਾਬ ਅਸੈਂਬਲੀ ਨੇ ਇਸ ਮਸਲੇ ‘ਤੇ ਕਿਹਾ ਕਿ ਪੂਰੀ ਦੁਨੀਆ ‘ਚ ਪਾਕਿਸਤਾਨ ਅਜਿਹਾ ਪਹਿਲਾ ਮੁਲਕ ਹੋਵੇਗਾ, ਜਿੱਥੇ ਆਨੰਦ ਮੈਰਿਜ ਐਕਟ ਲਾਗੂ ਹੋਵੇਗਾ।ਉਨ੍ਹਾਂ ਕਿਹਾ ਕਿ ਅਜਿਹਾ ਅਜੇ ਤੱਕ ਭਾਰਤ ‘ਚ ਵੀ ਨਹੀਂ ਹੋ ਸਕਿਆ ਹੈ, ਜਿੱਥੇ ਵੱਡੀ ਗਿਣਤੀ ‘ਚ ਸਿੱਖ ਵੱਸਦੇ ਹਨ। ਪੀਐਮਐਲ-ਐਨ ਐਮਪੀਏ ਅਤੇ ਪੰਜਾਬ ਅਸੈਂਬਲੀ ਦੇ ਪਹਿਲੇ ਸਿੱਖ ਮੈਂਬਰ ਰਮੇਸ਼ ਸਿੰਘ ਅਰੋੜਾ ਨੇ ਵਿਧਾਨ ਸਭਾ ‘ਚ ਸਿੱਖ ਮੈਰਿਜ ਐਕਟ ਦਾ ਪਤਾ ਪੇਸ਼ ਕੀਤਾ। ਉਨ੍ਹਾਂ ਕਿਹਾ ਕਿ ਮੈਨੂੰ ਉਮੀਦ ਹੈ ਕਿ ਇਸ ਬਿੱਲ ਦੇ ਪਾਸ ਹੋਣ ‘ਚ ਸਾਰੇ ਮੇਰਾ ਸਾਥ ਦੇਣਗੇ।ਉਨ੍ਹਾਂ ਕਿਹਾ ਕਿ ਚਾਹੇ ਸਿੱਖਾਂ ਨੂੰ ਵਿਆਹ ਰਜਿਸਟਰ ਕਰਨ ਦੀ ਕਾਨੂੰਨੀ ਮਾਨਤਾ ਹੈ ਪਰ ਜਿੱਥੇ ਤੱਕ ਗੱਲ ਧਰਮ ਦੀ ਹੈ, ਉਨ੍ਹਾਂ ਲਈ ਇਹ ਆਨੰਦ ਮੈਰਿਜ ਐਕਟ ਲਾਗੂ ਹੋਣਾ ਲਾਜ਼ਮੀ ਹੈ ਅਤੇ ਇਹ ਸਮੇਂ ਦੀ ਮੰਗ ਵੀ ਹੈ।

ਉਨ੍ਹਾਂ ਕਿਹਾ ਕਿ ਸਿੱਖਾਂ ਦੇ ਬੱਚਿਆਂ ਨੂੰ ਵੀ ਇਸ ਐਕਟ ਦੀ ਅਣਹੋਂਦ ਕਾਰਨ ਕਈ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ ਅਤੇ ਇਸਦੇ ਪਾਸ ਹੋਣ ਨਾਲ ਉਨ੍ਹਾਂ ਨੂੰ ਵੀ ਕਾਨੂੰਨੀ ਤੌਰ ‘ਤੇ ਇੱਕ ਵੱਖਰੀ ਪਛਾਣ ਮਿਲੇਗੀ, ਜਿਵੇਂ ਕਿ ਇਸ ਸਮੇਂ ਪਾਕਿਸਤਾਨ ਦੇ ਮੁਸਲਮਾਨ ਭਾਈਚਾਰੇ ਕੋਲ ਹੈ।

Admin Punjab Guardian · Surrey
ਸੰਬੰਧਿਤ ਖ਼ਬਰਾਂ Related International →
Share on WhatsApp