Ad-Time-For-Vacation.png

ਪਾਦਰੀ ਕਤਲ ਕਾਂਡ ਪਿੱਛੇ ਵਿਦੇਸ਼ੀ ਤਾਕਤਾਂ: ਡੀਜੀਪੀ

ਲੁਧਿਆਣਾ:-ਸਨਅਤੀ ਸ਼ਹਿਰ ਦੇ ਪੀਰੂ ਬੰਦਾ ਮੁਹੱਲੇ ਵਿੱਚ ਸ਼ਨਿੱਚਰਵਾਰ ਦੀ ਰਾਤ ਗਿਰਜਾਘਰ ਦੇ ਬਾਹਰ ਪਾਦਰੀ ਸੁਲਤਾਨ ਮਸੀਹ ਦੇ ਕਤਲਕਾਂਡ ਮਾਮਲੇ ਵਿੱਚ ਅੱਜ ਪੰਜਾਬ ਦੇ ਡੀਜੀਪੀ ਸੁਰੇਸ਼ ਅਰੋੜਾ ਨੇ ਘਟਨਾ ਸਥਾਨ ਦਾ ਮੁਆਇਨਾ ਕੀਤਾ। ਉਨ੍ਹਾਂ ਪਾਦਰੀ ਦੇ ਪਰਿਵਾਰ ਨਾਲ ਬੰਦ ਕਮਰਾ ਮੁਲਾਕਾਤ ਵੀ ਕੀਤੀ। ਘਟਨਾ ਸਥਾਨ ਦਾ ਦੌਰਾ ਕਰਨ ਉਪਰੰਤ ਡੀਜੀਪੀ ਨੇ ਕਿਹਾ ਕਿ ਇਸ ਕਤਲਕਾਂਡ ਪਿੱਛੇ ਪਾਕਿਸਤਾਨ ਤੇ ਵਿਦੇਸ਼ੀ ਤਾਕਤਾਂ ਦਾ ਹੱਥ ਹੋਣ ਦਾ ਖ਼ਦਸ਼ਾ ਹੈ ਤੇ ਪੁਲੀਸ ਵੱਲੋਂ ਜਾਂਚ ਦੌਰਾਨ ਇਸ ਤੱਥ ਨੂੰ ਵੀ ਵਿਚਾਰਿਆ ਜਾ ਰਿਹਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਪੁਲੀਸ ਵੱਲੋਂ ਗਠਿਤ ਵਿਸ਼ੇਸ਼ ਜਾਂਚ ਟੀਮ ਦੇ ਹੱਥ ਕੁਝ ਅਹਿਮ ਸਬੂਤ ਲੱਗੇ ਹਨ ਤੇ ਕੁਝ ਲੋਕਾਂ ਨੂੰ ਪੁੱਛਗਿੱਛ ਲਈ ਹਿਰਾਸਤ ਵਿੱਚ ਲਿਆ ਹੈ। ਉਨ੍ਹਾਂ ਆਸ ਜਤਾਈ ਕਿ ਇਸ ਮਾਮਲੇ ਨੂੰ ਜਲਦੀ ਹੀ ਹੱਲ ਕਰ ਲਿਆ ਜਾਵੇਗਾ। ਇਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਡੀਜੀਪੀ ਸੁਰੇਸ਼ ਅਰੋੜਾ ਨੇ ਕਿਹਾ ਕਿ ਪੁਲੀਸ ਫਿਲਹਾਲ ਇਹ ਮੰਨ ਕੇ ਚੱਲ ਰਹੀ ਹੈ ਕਿ ਲੁਧਿਆਣਾ ਵਿੱਚ ਪਹਿਲਾਂ ਹੋਏ ਮਾਤਾ ਚੰਦ ਕੌਰ, ਅਮਿਤ ਸ਼ਰਮਾ ਕਤਲਕਾਂਡ ਤੇ ਦੁਰਗਾ ਗੁਪਤਾ ਕਤਲਕਾਂਡਾਂ ਨਾਲ ਇਸ ਕਤਲ ਦੀ ਕੜੀ ਜੁੜੀ ਹੋ ਸਕਦੀ ਹੈ। ਉਨ੍ਹਾਂ ਕਿਹਾ ਕਿ ਲੋੜ ਪੈਣ ‘ਤੇ ਇਸ ਮਾਮਲੇ ‘ਚ ਵੀ ਸੀਬੀਆਈ ਦੀ ਮਦਦ ਲਈ ਜਾ ਸਕਦੀ ਹੈ। ਯਾਦ ਰਹੇ ਕਿ ਬੀਤੇ ਦਿਨ ਡੀਜੀ ਇਟੈਲੀਜੈਂਸ ਨੇ ਸੀਬੀਆਈ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਹੈ। ਡੀਜੀਪੀ ਨੇ ਇਸ ਕਤਲਕਾਂਡ ਪਿੱਛੇ ਕਿਸੇ ਗੈਂਗਸਟਰ ਜਾਂ ਨਿੱਜੀ ਰੰਜਿਸ਼ ਦੇ ਪਹਿਲੂ ਤੋਂ ਇਨਕਾਰ ਕੀਤਾ ਹੈ।

Share:

Facebook
Twitter
Pinterest
LinkedIn
matrimonail-ads
On Key

Related Posts

ਸਰੀ ਮੇਅਰ ਬਰੈਂਡਾ ਲੌਕ ਨੇ ਜਬਰਨ ਵਸੂਲੀ ਸੰਕਟ ਨਾਲ ਨਜਿੱਠਣ ਲਈ ਰਾਸ਼ਟਰੀ ਐਮਰਜੈਂਸੀ ਐਲਾਨਣ ਦੀ ਮੰਗ ਕੀਤੀ

ਸਰੀ, ਬੀ.ਸੀ. – ਮੇਅਰ ਬਰੈਂਡਾ ਲੌਕ ਨੇ ਫੈਡਰਲ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੀ ਅਗਵਾਈ ਅਧੀਨ ਕੈਨੇਡਾ ਵਿੱਚ ਭਾਈਚਾਰਿਆਂ ਨੂੰ ਪ੍ਰਭਾਵਤ ਕਰਨ ਵਾਲੇ ਜਬਰਨ ਵਸੂਲੀ

ਸਰੀ ਦੇ ਮੇਅਰ ਬਰੈਂਡਾ ਲੌਕ ਨੇ ਜਬਰੀ ਵਸੂਲੀ ਸੰਕਟ ਨਾਲ ਨਜਿੱਠਣ ਲਈ ਰਾਸ਼ਟਰੀ ਕਮਿਸ਼ਨਰ ਦੀ ਮੰਗ ਕੀਤੀ

ਸਰੀ, ਬੀ.ਸੀ. – ਮੇਅਰ ਬਰੈਂਡਾ ਲੌਕ, ਫੈਡਰਲ ਸਰਕਾਰ ਨੂੰ ਦੇਸ਼ ਭਰ ਵਿੱਚ ਵਾਪਰ ਰਹੀਆਂ ਵਸੂਲੀ ਅਤੇ ਤਸ਼ੱਦਦ ਦੀਆਂ ਘਟਨਾਵਾਂ, ਜੋ ਸਰੀ ਵਸਨੀਕਾਂ, ਕਾਰੋਬਾਰ ਮਾਲਕਾਂ ਅਤੇ  ਭਾਈਚਾਰੇ ਨੂੰ ਨਿਸ਼ਾਨਾ ਬਣਾ

Elevate-Visual-Studios
Select your stuff
Categories
Get The Latest Updates

Subscribe To Our Weekly Newsletter

No spam, notifications only about new products, updates.