ਪਾਦਰੀ ਦੇ ਘਰ ਪਹੁੰਚੇ ਖਹਿਰਾ ਨੇ ਦਿੱਤਾ ਵੱਡਾ ਬਿਆਨ, ਕਤਲ ਪਿੱਛੇ ਦੱਸਿਆ ‘ਭਗਵਾ’ ਕੁਨੈਕਸ਼ਨ

ਲੁਧਿਆਣਾ— ਲੁਧਿਆਣਾ ਵਿਚ ਪਾਦਰੀ ਦੇ ਕਤਲ ਨੂੰ ਲੈ ਕੇ ਸਿਆਸਤ ਗਰਮਾਉਂਦੀ ਜਾ ਰਹੀ ਹੈ। ਇਸ ਦਰਮਿਆਨ ਆਮ ਆਦਮੀ ਪਾਰਟੀ ਦੇ ਵਿਧਾਇਕ ਅਤੇ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਸੁਖਪਾਲ ਖਹਿਰਾ ਪਾਦਰੀ ਸੁਲਤਾਨ ਮਸੀਹ ਦੇ ਪਰਿਵਾਰ ਨੂੰ ਮਿਲਣ ਲਈ ਪਹੁੰਚੇ। ਉਨ੍ਹਾਂ ਨੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਅਤੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਵੱਡਾ ਬਿਆਨ ਦਿੱਤਾ। ਉਨ੍ਹਾਂ ਸਿੱਧੇ ਤੌਰ ਇਸ ਕਤਲਕਾਂਡ ਪਿੱਛੇ ਭਗਵਾ ਕੁਨੈਕਸ਼ਨ ਹੋਣ ਦਾ ਖਦਸ਼ਾ ਜਤਾਇਆ ਹੈ। ਲੁਧਿਆਣਾ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਖਹਿਰਾ ਨੇ ਪੰਜਾਬ ਪੁਲਸ ਨੂੰ ਇਸ ਥਿਊਰੀ ‘ਤੇ ਜਾਂਚ ਕਰਨ ਲਈ ਕਿਹਾ ਹੈ।

ਉਨ੍ਹਾਂ ਕਿਹਾ ਕਿ ਇਸ ਕਤਲ ਪਿੱਛੇ ਭਗਵਾ ਸ਼ਕਤੀਆਂ ਦਾ ਹੱਥ ਹੈ। ਪੰਜਾਬ ਅਤੇ ਦੇਸ਼ ਵਿਚ ਈਸਾਈ ਅਤੇ ਘੱਟ ਗਿਣਤੀ ਲੋਕਾਂ ‘ਤੇ ਹਮਲੇ ਹੋ ਰਹੇ ਹਨ। ਇੱਥੇ ਉਨ੍ਹਾਂ ਨੇ ਉੜੀਸਾ ਵਿਚ ਈਸਾਈ ਪਰਿਵਾਰ ਨੂੰ ਜ਼ਿੰਦਾ ਸਾੜਨ ਅਤੇ ਇਸ ਮਾਮਲੇ ਵਿਚ ਭਾਜਪਾ ਨੇਤਾਵਾਂ ਖਿਲਾਫ ਚੱਲ ਰਹੇ ਮਾਮਲੇ ਦਾ ਜ਼ਿਕਰ ਕੀਤਾ। ਆਪਣੀ ਬੇਬਾਕ ਸ਼ੈਲੀ ਲਈ ਜਾਣੇ ਜਾਂਦੇ ਖਹਿਰਾ ਨੇ ਆਪਣੇ ਇਸ ਬਿਆਨ ਨਾਲ ਸਾਬਤ ਕਰ ਦਿੱਤਾ ਹੈ ਕਿ ਉਨ੍ਹਾਂ ਦਾ ਦਾਇਰਾ ਸਿਰਫ ਪੰਜਾਬ ਨਹੀਂ ਹੈ। ਫਿਲਹਾਲ ਆਰ. ਐੱਸ. ਐੱਸ. ਵੱਲੋਂ ਇਸ ਬਾਬਤ ਕੋਈ ਪ੍ਰਤੀਕਰਮ ਜਾਰੀ ਨਹੀਂ ਕੀਤਾ ਗਿਆ।

ਖਹਿਰਾ ਨੇ ਕਿਹਾ ਕਿ ਜਦੋਂ ਪੁਲਸ ਤੋਂ ਕੋਈ ਮਾਮਲਾ ਹੱਲ ਨਹੀਂ ਹੁੰਦਾ ਤਾਂ ਪਾਕਿਸਤਾਨ ਦਾ ਨਾਂ ਲੈ ਲੈਂਦੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਕਾਨੂੰਨ ਵਿਵਸਥਾ ਨਾਮ ਦੀ ਕੋਈ ਚੀਜ਼ ਨਹੀਂ ਹੈ। ਉਨ੍ਹਾਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ‘ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਉਹ ਸਿਰਫ ਇਕ ਦਿਨ ਹੀ ਪੰਜਾਬ ਵਿਚ ਆਏ ਹਨ ਅਤੇ ਉਨ੍ਹਾਂ ਨੂੰ ਪੰਜਾਬ ਵਿਚ ਕੋਈ ਦਿਲਚਸਪੀ ਨਹੀਂ ਹੈ।

Share:

Facebook
Twitter
Pinterest
LinkedIn
matrimonail-ads
On Key

Related Posts

ਸਰੀ ਵਿੱਚ ਖੁੱਲਿਆ ਪਹਿਲਾ ਮੇਟਿਸ ਚਾਈਲਡ ਕੇਅਰ ਸੈਂਟਰ 48 ਥਾਵਾਂ ਪ੍ਰਦਾਨ ਕਰੇਗਾ

ਸਰੀ, ਬੀ.ਸੀ. – ਬ੍ਰਿਜਵਿਊ ਕਮਿਊਨਿਟੀ ਸੈਂਟਰ ਵਿਖੇ ਰਿਵਰ ਐਂਡ ਵਿਲੋਜ਼ ਅਰਲੀ ਲਰਨਿੰਗ ਐਂਡ ਚਾਈਲਡ ਕੇਅਰ ਸੈਂਟਰ ਦੇ ਉਦਘਾਟਨ ਨਾਲ ਸਰੀ ਦੇ ਪਰਿਵਾਰਾਂ ਨੂੰ ਜਲਦੀ ਹੀ 48 ਨਵੀਆਂ ਬਾਲ-ਦੇਖਭਾਲ ਥਾਵਾਂ

ਦਸ਼ਮੇਸ਼-ਪਿਤਾ ਬਖ਼ਸ਼ਿਸ਼ : ਪਵਿੱਤਰ ਗੰਗਾ ਸਾਗਰ ਸੁੱਚੀ ਸੇਵਾ-ਸੰਭਾਲ’  ਸਰੀ ਵਿੱਚ ਕਿਤਾਬ ਲੋਕ ਅਰਪਣ ਸਮਾਗਮ

ਸਰੀ (ਰਸ਼ਪਾਲ ਸਿੰਘ ਗਿੱਲ) ਸਿੱਖ ਜਗਤ ਵਿੱਚ ਸਤਿਕਾਰਯੋਗ ਸ਼ਖਸੀਅਤ ਰਾਏ ਕਲ੍ਹਾ ਸਾਹਿਬ ਦੀ ਨੌਵੀਂ ਪੀੜ੍ਹੀ ਅਤੇ ਪਾਕਿਸਤਾਨ ਦੇ ਸਾਬਕਾ ਪਾਰਲੀਮੈਂਟਰੀ ਸਕੱਤਰ ਰਾਏ ਅਜ਼ੀਜ਼ੁੱਲਾ ਖ਼ਾਨ ਸਾਹਿਬ

ਸਰੀ ਵਿਚ ‘ਹੁਣ’ ਮੈਗਜ਼ੀਨ ਦੇ ਮੁੱਖ ਸੰਪਾਦਕ ਸੁਸ਼ੀਲ ਦੁਸਾਂਝ ਦਾ ਗਜ਼ਲ ਮੰਚ ਸਰੀ ਦੇ ਮੈਂਬਰਾਂ ਵੱਲੋਂ ਨਿੱਘਾ ਸਵਾਗਤ

ਸਰੀ, 13 ਜੂਨ (ਹਰਦਮ ਮਾਨ)-ਬੀਤੇ ਦਿਨ ਕੇਂਦਰੀ ਪੰਜਾਬੀ ਲੇਖਕ ਸਭਾ (ਰਜਿ:) ਦੇ ਜਨਰਲ ਸਕੱਤਰ ਅਤੇ ਪੰਜਾਬੀ ਸਾਹਿਤ ਜਗਤ ਦੇ ਵੱਕਾਰੀ ਮੈਗਜ਼ੀਨ ‘ਹੁਣ’ ਦੇ ਮੁੱਖ ਸੰਪਾਦਕ ਸੁਸ਼ੀਲ ਦੁਸਾਂਝ ਦੇ ਸਰੀ ਪਹੁੰਚਣ ‘ਤੇ ‘ਗਜ਼ਲ

Elevate-Visual-Studios
Online-Marketing-Strategies-ad405-350
Get The Latest Updates

Subscribe To Our Weekly Newsletter

No spam, notifications only about new products, updates.