ਅਮਰਜੀਤ ਸਿੰਘ ਧੰਜਲ, ਰਾਏਕੋਟ : ਜੁਆਇੰਟ ਫੋਰਮ ਪੰਜਾਬ ਦੇ ਫੈਸਲੇ ਤਹਿਤ ਪੈਨਸ਼ਨਰ ਐਸੋਸੀਏਸ਼ਨ ਦੇ ਸਾਂਝੇ ਮੋਰਚੇ ਵੱਲੋਂ ਪੰਜਾਬ ਸਰਕਾਰ ਖਿਲਾਫ਼ ਵਿੱਢੇ ਸੰਘਰਸ਼ ਦੀ ਹਮਾਇਤ ਕਰਦਿਆਂ ਮੰਗਲਵਾਰ ਪਾਵਰਕਾਮ ਸਬ ਡਵੀਜ਼ਨ ਬੱਸੀਆਂ ਵਿਖੇ ਪੰਜਾਬ ਸਰਕਾਰ ਤੇ ਪਾਵਰਕਾਮ ਮੈਨੇਜ਼ਮੈਂਟ ਖਿਲਾਫ਼ ਅਰਥੀ ਫੂਕ ਮੁਜ਼ਾਹਰਾ ਕੀਤਾ ਗਿਆ। ਇਸ ਮੌਕੇ ਅਕਾਸ਼ ਗੁੰਜਾਊ ਨਾਅਰੇ ਲਗਾਉਂਦਿਆ ਵੱਖ-ਵੱਖ ਬੁਲਾਰਿਆਂ ਨੇ ਪੰਜਾਬ ਸਰਕਾਰ ਤੇ ਪਾਵਰਕਾਮ ਮੈਨੇਜਮੈਂਟ ਨੂੰ ਚਿਤਾਵਨੀ ਦਿੱਤੀ ਕਿ ਜੁਆਇੰਟ ਫੋਰਮ ਅਤੇ ਪੈਨਸ਼ਨਰ ਐਸੋਸੀਏਸ਼ਨ ਨਾਲ ਕੀਤੇ ਸਮਝੌਤੇ ਲਾਗੂ ਕੀਤੇ ਜਾਣ। ਜਿਸ ਤਹਿਤ ਸੇਵਾਮੁਕਤ ਕਰਮਚਾਰੀਆਂ ਨੂੰ ਘਰੇਲੂ ਬਿਜਲੀ ਰਿਆਇਤ ਦੇਣਾ ਅਤੇ ਲੇਬਰ ਕਮੇਟੀ ਬਣਾਕੇ ਤਰੁੱਟੀਆਂ ਦੂਰ ਕਰਨਾ ਆਦਿ ਮੰਗਾਂ ਨੂੰ ਜੇਕਰ ਜਲਦ ਨਾ ਮੰਨਿਆ ਗਿਆ ਤਾਂ 5 ਦਸੰਬਰ ਨੂੰ ਸੂਬੇ ਭਰ ਦੇ ਬਿਜਲੀ ਕਰਮਚਾਰੀਆਂ ਵੱਲੋਂ ਇੱਕ ਦਿਨ ਹੜਤਾਲ ਕੀਤੀ ਜਾਵੇਗੀ ਤੇ ਵੱਖ-ਵੱਖ ਮੰਤਰੀਆਂ, ਵਿਧਾਇਕਾਂ ਦੇ ਘਰਾਂ ਅੱਗੇ ਧਰਨੇ ਲਗਾਏ ਜਾਣਗੇ। ਇਸ ਮੌਕੇ ਅਵਤਾਰ ਸਿੰਘ ਸਰਕਲ ਪ੍ਰਧਾਨ, ਚਮਕੌਰ ਸਿੰਘ ਸੀਨੀਅਰ ਮੀਤ ਪ੍ਰਧਾਨ, ਭਗਵਾਨ ਸਿੰਘ ਬੱਸੀਆਂ, ਜਤਿੰਦਰ ਸਿੰਘ, ਹਰਪ੍ਰਰੀਤ ਸਿੰਘ, ਮਨਪ੍ਰਰੀਤ ਸਿੰਘ, ਮੇਜਰ ਸਿੰਘ, ਕੇਵਲ, ਹਰਵਿੰਦਰ ਕੁਮਾਰ, ਮਹਿੰਦਰ ਸਿੰਘ, ਅਮਰਜੀਤ ਸਿੰਘ, ਜਰਨੈਲ ਸਿੰਘ, ਹਰਬੰਸ ਸਿੰਘ, ਗੁਰਮੀਤ ਸਿੰਘ, ਗੁਰਮੇਲ ਸਿੰਘ, ਜਗਰੂਪ ਸਿੰਘ, ਮੇਜਰ ਸਿੰਘ, ਅੰਮਿ੍ਤਪਾਲ ਸਿੰਘ, ਤੇਜਿੰਦਰ ਸਿੰਘ, ਸੁਭਮ ਗਰਗ ਆਦਿ ਹਾਜ਼ਰ ਸਨ।
ਗੁਰੂ ਨਾਨਕ ਜਹਾਜ਼ : ਨਸਲਵਾਦ ‘ਤੇ ਜਿੱਤ
23 ਮਈ 2026 : 112ਵੀਂ ਯਾਦਗਾਰੀ ਵਰ੍ਹੇ-ਗੰਢ ‘ਤੇ ਵਿਸ਼ੇਸ਼ ਡਾ. ਗੁਰਵਿੰਦਰ ਸਿੰਘ 604-825-1550 ਗੁਰੂ ਨਾਨਕ ਜਹਾਜ਼ ਦੇ ਮੁਸਾਫਿਰਾਂ ਦਾ ਸੰਘਰਸ਼ ਨਸਲਵਾਦ ਉਪਰ ਜਿੱਤ ਦਾ ਗੌਰਵਮਈ


