ਸਟਾਫ ਰਿਪੋਰਟਰ, ਖੰਨਾ : ਪਾਵਰਕਾਮ ਪੈਨਸ਼ਨਰ ਐਸੋਸੀਏਸ਼ਨ ਦੀ ਮਹੀਨਾਵਾਰ ਮੀਟਿੰਗ ਸਰਕਲ ਪ੍ਰਧਾਨ ਹਰਬੰਸ ਸਿੰਘ ਦੋਬੁਰਜੀ ਦੀ ਪ੍ਰਧਾਨਗੀ ਹੇਠ ਹੋਈ। ਪ੍ਰਰੈੱਸ ਸਕੱਤਰ ਗੁਰਸੇਵਕ ਸਿੰਘ ਮੋਹੀ ਤੇ ਸਕੱਤਰ ਇੰਦਰਜੀਤ ਸਿੰਘ ਅਕਾਲ ਨੇ ਦੱਸਿਆ ਮੀਟਿੰਗ ‘ਚ ਪੰਜਾਬ ਸਰਕਾਰ ਤੇ ਵਿਭਾਗ ਵੱਲੋਂ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀਆਂ ਮੰਗਾਂ ਦੇ ਹੱਲ ਲਈ ਮੀਟਿੰਗ ਦਾ ਸਮਾਂ ਦੇ ਕੇ ਮੀਟਿੰਗ ਨਾ ਕਰਨ ਦੀ ਨਿਖੇਧੀ ਕੀਤੀ ਗਈ।
ਇਸ ਦੌਰਾਨ ਪੈਨਸ਼ਨਰਾਂ ਨੇ ਪੰਜਾਬ ਸਰਕਾਰ ਨੂੰ ਉਨ੍ਹਾਂ ਦੀਆਂ ਮੰਗਾਂ ਦਾ ਹੱਲ ਕਰਨ ਦੀ ਅਪੀਲ ਕੀਤੀ। ਮੰਗਾਂ ਦੇ ਹੱਲ ਨਾ ਹੋਣ ‘ਤੇ ਸੰਘਰਸ਼ ਵਿੱਢਣ ਦੀ ਚਿਤਾਵਨੀ ਦਿੱਤੀ। ਇਸ ਮੌਕੇ ਰਾਮ ਕ੍ਰਿਸ਼ਨ, ਜਗਦੇਵ ਸਿੰਘ, ਤਰਸੇਮ ਲਾਲ, ਸੁਖਵਿੰਦਰ ਸਿੰਘ, ਸੁਰੇਸ਼ ਕੁਮਾਰ, ਰਾਮ ਗੋਪਾਲ, ਨਰਿੰਦਰ ਕੁਮਾਰ, ਸੁਖਪਾਲ ਸਿੰਘ, ਮੋਹਨ ਸਿੰਘ ਸ਼ੰਭੂ ਆਦਿ ਹਾਜ਼ਰ ਸਨ।


