ਸੰਜੀਵ ਗੁਪਤਾ, ਜਗਰਾਓਂ : ਜਗਰਾਓਂ ਸੀਆਈਏ ਸਟਾਫ ਦੀ ਪੁਲਿਸ ਨੇ ਇਕ ਵਿਅਕਤੀ ਨੂੰ ਦੇਸੀ ਪਿਸਤੌਲ ਸਮੇਤ ਗਿ੍ਫ਼ਤਾਰ ਕੀਤਾ। ਇੰਸਪੈਕਟਰ ਹੀਰਾ ਸਿੰਘ ਨੇ ਦੱਸਿਆ ਏਐੱਸਆਈ ਬਲਵਿੰਦਰ ਸਿੰਘ ਨੂੰ ਮੁਖਬਰ ਨੇ ਸੂਚਨਾ ਦਿੱਤੀ ਕਿ ਪਿੰਡ ਅੱਕੂਵਾਲ ਵਾਸੀ ਗੁਰਜੰਟ ਸਿੰਘ ਉਰਫ ਪੰਮਾ ਕੋਲ ਨਾਜਾਇਜ਼ ਅਸਲਾ ਹੈ ਜੋ ਕਿਸੇ ਸੰਗੀਨ ਵਾਰਦਾਤ ਨੂੰ ਅੰਜਾਮ ਦੇ ਸਕਦਾ ਹੈ।
ਇਸ ‘ਤੇ ਪੁਲਿਸ ਪਾਰਟੀ ਨੇ ਮੁਖਬਰ ਦੀ ਸੂਚਨਾ ਅਨੁਸਾਰ ਬੰਨ੍ਹ ਦਰਿਆ ਸਤਲੁਜ ‘ਤੇ ਨਾਕਾਬੰਦੀ ਕੀਤੀ, ਜਿਥੋਂ ਲੰਘਦਿਆਂ ਮੋਟਰਸਾਈਕਲ ਸਵਾਰ ਗੁਰਜੰਟ ਨੂੰ ਰੋਕ ਕੇ ਤਲਾਸ਼ੀ ਲਈ ਤਾਂ ਉਸ ਕੋਲੋਂ 315 ਬੋਰ ਦੇਸੀ ਕੱਟਾ ਤੇ ਇਕ ਕਾਰਤੂਸ ਬਰਾਮਦ ਹੋਇਆ। ਇਸ ‘ਤੇ ਗੁਰਜੰਟ ਖ਼ਿਲਾਫ਼ ਥਾਣਾ ਸਿੱਧਵਾਂ ਬੇਟ ਵਿਖੇ ਮੁਕੱਦਮਾ ਦਰਜ ਕੀਤਾ ਗਿਆ।


