ਕੌਸ਼ਲ ਮੱਲ੍ਹਾ, ਹਠੂਰ : ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ‘ਤੇ ਭਾਰਤੀ ਕਿਸਾਨ ਯੂਨੀਅਨ ਕਾਦੀਆ ਦੇ ਇਕਾਈ ਪ੍ਰਧਾਨ ਦਵਿੰਦਰ ਸਿੰਘ ਮੱਲ੍ਹਾ ਦੀ ਅਗਵਾਈ ਹੇਠ ਪਿੰਡ ਮੱਲ੍ਹਾ ਤੋਂ ਚੰਡੀਗੜ੍ਹ ਲਈ ਕਿਸਾਨਾਂ ਅਤੇ ਮਜ਼ਦੂਰਾਂ ਦਾ ਕਾਫ਼ਲਾ ਰਵਾਨਾ ਹੋਇਆ। ਇਸ ਮੌਕੇ ਪ੍ਰਧਾਨ ਦਵਿੰਦਰ ਸਿੰਘ ਮੱਲ੍ਹਾ ਨੇ ਕਿਹਾ ਕਿ ਸੂਬਾ ਵਾਸੀਆਂ ਦੀ ਮੰਗ ਹੈ ਕਿ ਦਾਲਾਂ ਅਤੇ ਗੰਨੇ ਤੇ ਐੱਮਐੱਸਪੀ ਲਾਗੂ ਕੀਤਾ ਜਾਵੇ ਤਾਂ ਜੋ ਪੰਜਾਬ ਦੀ ਕਿਸਾਨੀ ਨੂੰ ਬਰਬਾਦ ਹੋਣ ਤੋਂ ਬਚਾਇਆ ਜਾ ਸਕੇ। ਉਨਾਂ੍ਹ ਕਿਹਾ ਕਿ ਇਹ ਕਾਫ਼ਲਾ 27 ਅਤੇ 28 ਨਵੰਬਰ ਤਕ ਪੰਜਾਬ ਦੇ ਗਵਰਨ ਦੇ ਦਫ਼ਤਰ ਅੱਗੇ ਸ਼ਾਤਮਈ ਤਰੀਕੇ ਨਾਲ ਰੋਸ ਪ੍ਰਦਰਸ਼ਨ ਕਰੇਗਾ। ਇਸ ਮੌਕੇ ਮੀਤ ਪ੍ਰਧਾਨ ਬਲਦੀਪ ਸਿੰਘ ਨੇ ਰੋਸ ਧਰਨੇ ਵਿਚ ਯੋਗਦਾਨ ਪਾਉਣ ਵਾਲੇ ਹਰ ਵਿਅਕਤੀ ਦਾ ਧੰਨਵਾਦ ਕੀਤਾ। ਇਸ ਮੌਕੇ ਸਰਪੰਚ ਹਰਬੰਸ ਸਿੰਘ ਿਢੱਲੋਂ, ਮੀਤ ਪ੍ਰਧਾਨ ਬਲਦੀਪ ਸਿੰਘ ਬਿੱਟੂ, ਜਨਰਲ ਸਕੱਤਰ ਜਗਸੀਰ ਸਿੰਘ ਜੱਗੀ ਮੱਲ੍ਹਾ, ਗੁਰਪਿਆਰ ਸਿੰਘ, ਹਰਪਾਲ ਸਿੰਘ, ਸੁਵਿੰਦਰ ਸਿੰਘ, ਜਗਤਾਰ ਸਿੰਘ, ਅਰਸ ਸਿੰਘ, ਜਗਦੀਪ ਸਿੰਘ, ਲਭਪ੍ਰਰੀਤ ਸਿੰਘ, ਕਰਮਜੀਤ ਸਿੰਘ, ਮੇਜਰ ਸਿੰਘ, ਗੁਰਜੰਟ ਸਿੰਘ, ਗੁਰਮੇਲ ਸਿੰਘ ਆਦਿ ਹਾਜ਼ਰ ਸਨ।
10,000 ਸੀਟਾਂ ਵਾਲੇ ਸਿਟੀ ਸੈਂਟਰ ਐਰੀਨਾ ਦੀ ਉਸਾਰੀ ਵੱਲ ਵੱਡਾ ਕਦਮ:
ਸਾਈਟ ‘ਤੇ ਮੌਜੂਦ ਪੁਰਾਣੀ ਇਮਾਰਤ ਨੂੰ ਢਾਹੁਣ ਦਾ ਕੰਮ ਸ਼ੁਰੂ ਸਰੀ, ਬੀ.ਸੀ. – 10,000 ਸੀਟਾਂ ਵਾਲੇ ਪ੍ਰਸਤਾਵਿਤ ਸਿਟੀ ਸੈਂਟਰ ਐਰੀਨਾ ਵਾਲੀ ਜਗ੍ਹਾ ’ਤੇ ਢੋਆ-ਢੁਆਈ ਦਾ ਕੰਮ ਸ਼ੁਰੂ ਹੋ ਗਿਆ ਹੈ।

