ਸੰਤੋਸ਼ ਕੁਮਾਰ ਸਿੰਗਲਾ, ਮਲੌਦ : ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਪਾਇਲ ਦੇ ਨਵੇਂ ਬਣੇ ਹਲਕਾ ਇੰਚਾਰਜ ਮਨਜੀਤ ਸਿੰਘ ਮਦਨੀਪੁਰ ਦਾ ਉਨ੍ਹਾਂ ਦੇ ਜੱਦੀ ਪਿੰਡ ਮਦਨੀਪੁਰ ‘ਚ ਵਿਸ਼ੇਸ਼ ਸਨਮਾਨ ਕੀਤਾ ਗਿਆ। ਜਥੇਦਾਰ ਮਦਨੀਪੁਰ ਨੇ ਜਿੱਥੇ ਸ਼ੋ੍ਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਸਾਬਕਾ ਮੰਤਰੀ ਮਹੇਸ਼ਇੰਦਰ ਸਿੰਘ ਗਰੇਵਾਲ, ਸਾਬਕਾ ਮੰਤਰੀ ਸ਼ਰਨਜੀਤ ਸਿੰਘ ਿਢੱਲੋਂ ਤੇ ਹਲਕੇ ਦੇ ਸਮੁੱਚੇ ਆਗੂਆਂ ਦਾ ਉਨ੍ਹਾਂ ਨੂੰ ਹਲਕੇ ਦੀ ਜਿੰਮੇਵਾਰੀ ਦੇਣ ‘ਤੇ ਧੰਨਵਾਦ ਕੀਤਾ।
ਉਨ੍ਹਾਂ ਉਕਤ ਆਗੂਆਂ ਨੂੰ ਵਿਸ਼ਵਾਸ ਦਿਵਾਇਆ ਕਿ ਉਹ ਪੂਰੇ ਹਲਕੇ ਦੇ ਇੱਕ ਇੱਕ ਵਰਕਰ ਤੇ ਆਗੂ ਨੂੰ ਨਾਲ ਲੈਕੇ ਚੱਲਣਗੇ, ਜਿਸ ਨਾਲ ਹਲਕੇ ‘ਚ ਸ਼੍ਰੋਮਣੀ ਅਕਾਲੀ ਦਲ ਦੀ ਪਕੜ ਪੂਰੀ ਤਰ੍ਹਾਂ ਮਜਬੂਤ ਹੋ ਜਾਵੇਗੀ। ਇਸ ਮੌਕੇ ਪ੍ਰਧਾਨ ਤੇਜਿੰਦਰ ਸਿੰਘ, ਮਨਮੋਹਣ ਸਿੰਘ, ਚਰਨਜੀਤ ਸਿੰਘ, ਕਾਕਾ ਸਿੰਘ, ਹਰਮਨਪ੍ਰਰੀਤ ਸਿੰਘ ਸੋਨੀ, ਪੂਰਨ ਸਿੰਘ, ਘੋਲਾ ਸਿੰਘ, ਅਵਤਾਰ ਸਿੰਘ, ਕੁਲਜੀਤ ਸਿੰਘ, ਦੀਦਾਰ ਸਿੰਘ, ਜਗਤਾਰ ਸਿੰਘ, ਨੰਬਰਦਾਰ ਮਨਮੋਹਣ ਸਿੰਘ, ਰਣਜੀਤ ਸਿੰਘ, ਟਹਿਲ ਸਿੰਘ, ਨਿਰਮਲ ਸਿੰਘ, ਜੋਰਾ ਸਿੰਘ, ਗੁਲਜਾਰ ਸਿੰਘ, ਸਿਕੰਦਰ ਸਿੰਘ, ਬਲਵਿੰਦਰ ਸਿੰਘ, ਤਾਰਾ ਸਿੰਘ ਫੌਜੀ, ਅਜੀਤ ਸਿੰਘ, ਗਿੰਦਰ ਸਿੰਘ, ਗੁਰਮੇਲ ਸਿੰਘ, ਡਾ. ਦਲਵਾਰਾ ਸਿੰਘ, ਪਾਲ ਸਿੰਘ, ਦਰਸਨ ਸਿੰਘ, ਬਲਰੂਪ ਸਿੰਘ, ਝਲਮਣ ਸਿੰਘ ਆਦਿ ਹਾਜ਼ਰ ਸਨ।


