ਗੌਰਵ, ਗੜ੍ਹਦੀਵਾਲਾ : ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਪੰਜਾਬ ਦੀ ਸੂਬਾ ਕਮੇਟੀ ਵੱਲੋਂ ਲਏ ਗਏ ਫੈਸਲ ਅਨੁਸਾਰ ਹਲਕਾ ਟਾਂਡਾ ਦੇ ਵਿਧਾਇਕ ਜਸਵੀਰ ਸਿੰਘ ਰਾਜਾ ਗਿੱਲ ਨੂੰ ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਗੜ੍ਹਦੀਵਾਲਾ ਹਰਿਆਣਾ ਭੂੰਗਾ ਦੇ ਮੁਲਾਜ਼ਮਾਂ ਵੱਲੋਂ 16 ਸਤੰਬਰ ਨੂੰ ਰੋਸ ਪੱਤਰ ਸੌਂਪਿਆ ਜਾਵੇਗਾ। ਜ਼ਿਲ੍ਹਾ ਕਨਵੀਨਰ ਸੰਜੀਵ ਧੂਤ ਵੱਲੋਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਨਾਲ 6 ਅਪ੍ਰਰੈਲ ਨੂੰ ਪੰਜਾਬ ਭਵਨ ਵਿਚ ਹੋਈ ਮੀਟਿੰਗ ਵਿਚ ਦੋ ਮਹੀਨਿਆਂ ਦੇ ਅੰਦਰ-ਅੰਦਰ ਪੁਰਾਣੀ ਪੈਨਸ਼ਨ ਬਹਾਲੀ ਦਾ ਐੱਸਓਪੀ ਜਾਰੀ ਕਰਨ ਦਾ ਵਾਅਦਾ ਕੀਤਾ ਸੀ ਪਰ ਜਦੋਂ ਪੰਜ ਮਹੀਨੇ ਬੀਤ ਜਾਣ ਦੇ ਬਾਅਦ ਵੀ ਉਨਾਂ੍ਹ ਵੱਲੋਂ ਆਪਣੇ ਵਾਅਦੇ ਨੂੰ ਅਮਲੀ ਜਾਮਾ ਨਹੀਂ ਪਹਿਨਾਇਆ ਗਿਆ। ਜ਼ਿਲ੍ਹਾ ਵਾਈਸ ਪ੍ਰਧਾਨ ਪਿੰ੍ਸ ਗੜ੍ਹਦੀਵਾਲਾ ਨੇ ਐਸਮਾ ਕਾਨੂੰਨ ਬਾਰੇ ਦੱਸਿਆ ਕਿ ਇਹ ਜਮਹੂਰੀਅਤ ਨੂੰ ਦਬਾਉਣ ਲਈ ਥੋਪਿਆ ਗਿਆ ਕਾਲਾ ਕਾਨੂੰਨ ਆਪਣੇ ਹੱਕਾਂ ਲਈ ਲੜਨ ਵਾਲਿਆਂ ਲੋਕਾਂ ਵਿਰੁੱਧ ਵਰਤਿਆ ਜਾਂਣਾ ਹੈ ਲੋਕਤੰਤਰਿਕ ਢਾਂਚੇ ਵਿਚ ਅਜਿਹੇ ਕਾਨੂੰਨ ਦਾ ਹੋਣਾ ਸ਼ਰਮਨਾਕ ਹੈ। ਉਨਾਂ੍ਹ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੁਰਾਣੀ ਪੈਨਸ਼ਨ ਬਹਾਲੀ ਦੇ ਕੀਤੇ ਐਲਾਨ ਨੂੰ ਵੀ ਇੱਕ ਸਾਲ ਹੋ ਗਿਆ ਹੈ, ਪਰ ਸਰਕਾਰ ਇਸ ਕਾਨੂੰਨ ਨੂੰ ਅਮਲੀ ਜਾਮਾ ਪਾਉਣ ਲਈ ਨਾ-ਕਾਮ ਰਹੀ ਹੈ। ਆਗੂਆਂ ਨੇ ਕਿਹਾ ਕਿ ਸਰਕਾਰ ਅਧਿਆਪਕਾਂ ਜਾਂ ਅਧਿਕਾਰੀਆਂ ਨੂੰ ਟਰੇਨਿੰਗ ਲਈ ਵਿਦੇਸ਼ ਭੇਜਦੀ ਹੈ। ਉਨਾਂ੍ਹ ਕਿਹਾ ਕਿ ਜੇਕਰ ਪੰਜਾਬ ਸਰਕਾਰ ਨੂੰ ਇਹ ਸਮਝ ਨਹੀਂ ਲੱਗ ਰਹੀ ਕਿ ਪੁਰਾਣੀ ਪੈਨਸ਼ਨ ਕਿਵੇਂ ਲਾਗੂ ਕੀਤੀ ਜਾਵੇ ਤਾਂ ਸਰਕਾਰ ਨੂੰ ਗਆਂਢੀ ਸੂਬਿਆਂ ਤੋਂ ਟਰੇਨਿੰਗ ਲੈ ਲੈਣੀ ਚਾਹੀਦੀ ਹੈ।