ਲਖਵੀਰ ਸਿੰਘ ਲੱਖੀ, ਸੁਲਤਾਨਪੁਰ ਲੋਧੀ : ਪਾਵਰਕਾਮ ਅਤੇ ਟਰਾਂਸਕੋ ਦੀ ਪੈਨਸ਼ਨਰ ਐਸੋਸੀਏਸ਼ਨ ਸ਼ਹਿਰੀ ਮੰਡਲ ਕਪੂਰਥਲਾ ਸੀਨੀਅਰ ਮੀਤ ਪ੍ਰਧਾਨ ਗੱਜਣ ਸਿੰਘ ਅਤੇ ਸਕੱਤਰ ਬਲਦੇਵ ਰਾਜ ਦੀ ਅਗਵਾਈ ਹੇਠ ਗੁਰਦੁਆਰਾ ਬੇਬੇ ਨਾਨਕੀ ਸੁਲਤਾਨਪੁਰ ਲੋਧੀ ਵਿਖੇ ਮਹੀਨਾਵਾਰ ਮੀਟਿੰਗ ਕੀਤੀ ਗਈ। ਇਸ ਮੀਟਿੰਗ ਦੌਰਾਨ ਸਮੂਹ ਮੈਂਬਰਾਂ ਵੱਲੋਂ ਪਿਛਲੇ ਦਿਨੀ ਮੋਰਾਕੋ ਵਿਖੇ ਆਏ ਭੂਚਾਲ ਅਤੇ ਲੀਬੀਆ ਵਿਚ ਆਏ ਹੜ੍ਹ ਅਤੇ ਤੁਫਾਨ ਦੌਰਾਨ ਵਿਛੜ ਚੁੱਕੇ ਲੋਕਾਂ ਨੂੰ ਦੋ ਮਿੰਟ ਦਾ ਮੌਨ ਰੱਖ ਕੇ ਸ਼ਰਧਾਂਜਲੀ ਭੇਟ ਕੀਤੀ ਗਈ। ਇਸ ਮੀਟਿੰਗ ਨੂੰ ਪਿਆਰਾ ਸਿੰਘ ਚੰਦੀ ਸਕੱਤਰ ਸਰਕਲ ਕਪੂਰਥਲਾ, ਚਰਨਜੀਤ ਸ਼ਰਮਾ, ਮੁਖਤਿਆਰ ਸਿੰਘ ਖਿੰਡਾ ਪ੍ਰਰੈੱਸ ਸਕੱਤਰ ਸਰਕਲ ਕਪੂਰਥਲਾ, ਪ੍ਰਤਾਪ ਸਿੰਘ ਮੋਮੀ ਰਿਟਾਇਰ ਉਪ ਮੰਡਲ ਅਫਸਰ ਪਾਵਰਕਾਮ ਵੱਲੋਂ ਸੰਬੋਧਨ ਕਰਦੇ ਹੋਏ ਮਾਨ ਸਰਕਾਰ ਵੱਲੋਂ ਮੁਲਾਜ਼ਮਾਂ ਤੇ ਲਾਗੂ ਕੀਤੇ ਐਸਮਾ ਦੀ ਘੋਰ ਸ਼ਬਦਾਂ ‘ਚ ਨਿਖੇਧੀ ਕੀਤੀ ਗਈ। ਇਸ ਮੌਕੇ ਮਾਨ ਸਰਕਾਰ ਵਿਰੁੱਧ ਤਿੱਖੇ ਸੰਘਰਸ਼ ਸ਼ੁਰੂ ਕਰਨ ਦਾ ਬਿਗਲ ਵਜਾਇਆ ਗਿਆ, ਜਿਸ ਦੌਰਾਨ 24-9-23 ਆਪ ਸਰਕਾਰ ਦੇ ਮੰਤਰੀਆਂ ਦੇ ਘਰਾਂ ਦਾ ਿਘਰਾਓ ਕੀਤਾ ਜਾਵੇਗਾ। ਇਸ ਵਿਚ ਸਮੂਹ ਪੈਨਸ਼ਨਰਾਂ ਨੂੰ ਪਹੁੰਚਣ ਦੀ ਅਪੀਲ ਕੀਤੀ ਗਈ। ਇਸ ਮੌਕੇ ਬਲਕਾਰ ਸਿੰਘ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਵੀ ਉਚੇਚੇ ਤੌਰ ‘ਤੇ ਪਹੁੰਚੇ ਅਤੇ ਆਪਣੇ ਵਿਚਾਰ ਪੇਸ਼ ਕੀਤੇ। ਮੀਟਿੰਗ ‘ਚ ਜਸਵੰਤ ਸਿੰਘ ਨੰਢਾ, ਚਰਨਜੀਤ ਸ਼ਰਮਾ,ਰੂੜ ਸਿੰਘ ਰਿਟਾ. ਆਰ ਏ, ਜਸਬੀਰ ਸਿੰਘ ਕੈਸ਼ੀਅਰ, ਚਰਨ ਸਿੰਘ ਤਲਵੰਡੀ ਚੌਧਰੀਆਂ, ਅਮਰ ਸਿੰਘ, ਸਵਰਨ ਸਿੰਘ ਜੋਗਿੰਦਰ ਸਿੰਘ, ਮੋਹਣ ਲਾਲ ਵੀ ਹਾਜ਼ਰ ਸਨ।
ਸਿਟੀ ਨੇ ਨਿਊਟਨ ਕਮਿਊਨਿਟੀ ਸੈਂਟਰ ਪ੍ਰੋਜੈਕਟ ਲਈ ਅਗਲਾ ਕਦਮ ਚੁੱਕਿਆ
ਪ੍ਰੀ-ਕੰਸਟਰੱਕਸ਼ਨ ਅਤੇ ਡਿਜ਼ਾਈਨ ਸੇਵਾਵਾਂ ਦਾ ਠੇਕਾ ਦਿੱਤਾ ਸਰੀ, ਬੀ.ਸੀ.- ਸੋਮਵਾਰ ਨੂੰ, ਸਿਟੀ ਕੌਂਸਲ ਨੇ ਨਿਊਟਨ ਕਮਿਊਨਿਟੀ ਸੈਂਟਰ ਲਈ ਪ੍ਰੀ-ਕੰਸਟਰੱਕਸ਼ਨ ਅਤੇ ਡਿਜ਼ਾਈਨ ਸੇਵਾਵਾਂ ਦੇ ਠੇਕੇ ਨੂੰ ਮਨਜ਼ੂਰੀ ਦਿੱਤੀ।



