ਪ੍ਰਕਾਸ਼ ਸਿੰਘ ਬਾਦਲ ਕੋਲੋਂ ਪੰਥ ਰਤਨ ਅਤੇ ਫ਼ਖ਼ਰ-ਏ-ਕੌਮ ਦਾ ਸਨਮਾਨ ਵਾਪਸ ਲਿਆ ਜਾਵੇ : ਗਿਆਨੀ ਰਾਮ ਸਿੰਘ

ਤਰਨਤਾਰਨ : ਦਮਦਮੀ ਟਕਸਾਲ ਦੇ ਮੁਖੀ ਗਿਆਨੀ ਰਾਮ ਸਿੰਘ ਖ਼ਾਲਸਾ ਨੇ ਕਿਹਾ ਹੈ ਕਿ ਪੰਥ ਬਿਨਾਂ ਦੇਰੀ ਤੋਂ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਕੋਲੋਂ ਪੰਥ ਰਤਨ ਅਤੇ ਫ਼ਖ਼ਰ-ਏ-ਕੌਮ ਦਾ ਸਨਮਾਨ ਵਾਪਸ ਲਏ ਜੋ ਅਕਾਲ ਤਖ਼ਤ ਸਾਹਿਬ ‘ਤੇ ਕਾਬਜ਼ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਜੀ ਹਜ਼ੂਰੀ ਕਰਦਿਆਂ ਬਾਦਲ ਨੂੰ ਦਿਤਾ ਸੀ। ਅੱਜ ਪੱਤਰਕਾਰਾਂ ਨਾਲ ਗੱਲ ਕਰਦਿਆਂ ਗਿਆਨੀ ਰਾਮ ਸਿੰਘ ਖ਼ਾਲਸਾ ਨੇ ਕਿਹਾ ਕਿ ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਰੀਪੋਰਟ ਤੋਂ ਸਪਸ਼ਟ ਹੋ ਗਿਆ ਹੈ ਕਿ ਇਸ ਵਿਅਕਤੀ ਨੇ ਪੰਥ ਦਾ ਕਿੰਨਾ ਨੁਕਸਾਨ ਕੀਤਾ ਹੈ।ਉਨ੍ਹਾਂ ਕਿਹਾ ਕਿ ਪਹਿਲਾਂ 1978 ਦੇ ਸਿੱਖ ਨਿਰੰਕਾਰੀ ਕਾਂਡ ਦੇ ਦੋਸ਼ੀਆਂ ਨੂੰ ਬਾਹਿਫ਼ਾਜ਼ਤ ਪੰਜਾਬ ਤੋਂ ਬਾਹਰ ਲੈ ਕੇ ਜਾਣ ਵਿਚ ਵੀ ਪ੍ਰਕਾਸ਼ ਸਿੰਘ ਬਾਦਲ ਦੀ ਅਹਿਮ ਭੂਮਿਕਾ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਵਧ ਦੁਖਦਾਈ ਗੱਲ ਹੋਰ ਕੀ ਹੋ ਸਕਦੀ ਹੈ ਕਿ 10 ਸਾਲ ਤਕ ਲਗਾਤਾਰ ਪੰਜਾਬ ਵਿਚ ਰਾਜ ਕਰਨ ਵਾਲੇ ਅਕਾਲੀ ਦਲ ਨੇ ਜੇਲਾਂ ਵਿਚ ਨਜ਼ਰਬੰਦ ਇਕ ਵੀ ਸਿੱਖ ਨੂੰ ਰਿਹਾਅ ਕਰਵਾਉਣ ਵਿਚ ਕੋਈ ਰੋਲ ਅਦਾ ਨਹੀਂ ਕੀਤਾ।

Share:

Facebook
Twitter
Pinterest
LinkedIn
matrimonail-ads
On Key

Related Posts

ਪ੍ਰਸਿੱਧ ਨਾਵਲਕਾਰ ਜਰਨੈਲ ਸਿੰਘ ਸੇਖਾ ਦਾ 93ਵਾਂ ਜਨਮ ਦਿਨ ਸਾਹਿਤਕ ਮਿਲਣੀ ਵਜੋਂ ਮਨਾਇਆ

ਪ੍ਰਸਿੱਧ ਨਾਵਲਕਾਰ ਜਰਨੈਲ ਸਿੰਘ ਸੇਖਾ ਦਾ 93ਵਾਂ ਜਨਮ ਦਿਨ ਸਾਹਿਤਕ ਮਿਲਣੀ ਵਜੋਂ ਮਨਾਇਆ ਸਰੀ, 8 ਅਗਸਤ (ਹਰਦਮ ਮਾਨ)- ਵੈਨਕੂਵਰ ਵਿਚਾਰ ਮੰਚ ਅਤੇ ਗ਼ਜ਼ਲ ਮੰਚ ਸਰੀ ਵੱਲੋਂ ਪ੍ਰਸਿੱਧ ਪੰਜਾਬੀ ਨਾਵਲਕਾਰ

ਡਾ. ਗੁਰਨਾਮ ਸਿੰਘ ‘ਸ਼੍ਰੋਮਣੀ ਕੀਰਤਨੀਆ ਐਵਾਰਡ’ ਨਾਲ ਸਨਮਾਨਿਤ

ਡਾ. ਗੁਰਦੇਵ ਸਿੰਘ ਜਨਰਲ ਸਕੱਤਰ, ਗੁਰਮਤਿ ਸੰਗੀਤ ਫਾਊਂਡੇਸ਼ਨ ਪਟਿਆਲਾ। ਗੁਰਮਤਿ ਸੰਗੀਤ ਦੀ ਰਾਗ-ਆਧਾਰਿਤ ਪਰੰਪਰਾ ਨੂੰ ਸੰਭਾਲਣ, ਇਸ ਦੀ ਖੋਜ ਅਤੇ ਸਿੱਖਿਆ ਨੂੰ ਅਕਾਦਮਿਕ ਪੱਧਰ ’ਤੇ

ਸਰੀ ਦਾ ਟੈਮੇਨਾਵਿਸ ਪਾਰਕ ਬਣਿਆ ਕੈਨੇਡਾ ਦਾ ਪਹਿਲਾ ਪਾਣੀ-ਅਧਾਰਿਤ ਤਿੰਨ ਫੀਲਡ ਹਾਕੀ ਮੈਦਾਨਾਂ ਵਾਲਾ ਕੰਪਲੈਕਸ

ਸਰੀ, ਬੀ.ਸੀ. – ਸਿਟੀ ਕੌਂਸਲ ਨੇ ਟੈਮੇਨਾਵਿਸ ਪਾਰਕ ਵਿੱਚ ਤੀਜੇ ਪਾਣੀ-ਅਧਾਰਿਤ ਸਿੰਥੈਟਿਕ ਟਰਫ਼ ਫੀਲਡ ਦਾ ਨਿਰਮਾਣ ਮੁਕੰਮਲ ਹੋਣ ਦਾ ਜਸ਼ਨ ਮਨਾਇਆ। ਇਸ ਨਾਲ ਇਹ ਕੈਨੇਡਾ ਦਾ ਇਕੱਲਾ ਫੀਲਡ

Elevate-Visual-Studios
Online-Marketing-Strategies-ad405-350
Get The Latest Updates

Subscribe To Our Weekly Newsletter

No spam, notifications only about new products, updates.