ਅਮਰਜੀਤ ਸਿੰਘ ਧੰਜਲ, ਰਾਏਕੋਟ : ਸ੍ਰੀ ਗੁਰੂ ਨਾਨਕ ਦੇਵ ਜੀ ਦੇ ਗੁਰਪੁਰਬ ਤੇ ਸ਼ੋ੍ਮਣੀ ਭਗਤ ਨਾਮਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮ ਗੁਰਦੁਆਰਾ ਭਗਤ ਨਾਮਦੇਵ ਜੀ ਮਲੇਰਕੋਟਲਾ ਰੋਡ ਨੇੜੇ ਦਾਣਾ ਮੰਡੀ ਰਾਏਕੋਟ ਵਿਖੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਬਹੁਤ ਹੀ ਸ਼ਰਧਾ ਭਾਵਨਾ ਨਾਲ ਕਰਵਾਇਆ ਗਿਆ। ੲਸ ਦੌਰਾਨ ਸਾਹਿਬ ਸ੍ਰੀ ਗੁਰੂ ਗੰ੍ਥ ਸਾਹਿਬ ਜੀ ਦੇ ਸਹਿਜ ਪਾਠ ਦੇ ਭੋਗ ਪਾਏ ਗਏ, ਜਿਸ ਉਪਰੰਤ ਭਾਈ ਗੁਰਪ੍ਰਰੀਤ ਸਿੰਘ ਦੇ ਰਾਗੀ ਜਥੇ ਵੱਲੋਂ ਰਸਭਿੰਨਾ ਕੀਰਤਨ ਕੀਤਾ ਗਿਆ। ਇਸ ਸਮੇਂ ਗੁਰਦੁਆਰਾ ਕਮੇਟੀ ਪ੍ਰਧਾਨ ਅਮਰਜੀਤ ਸਿੰਘ, ਉਪ ਪ੍ਰਧਾਨ ਮਹਿੰਦਰ ਸਿੰਘ, ਸਕੱਤਰ ਹਰਨੇਕ ਸਿੰਘ ਤੇ ਮੁੱਖ ਸੇਵਾਦਾਰ ਬਾਦਲ ਸਿੰਘ ਬੱਟੂ ਨੇ ਦੱਸਿਆ ਕਿ ਸ੍ਰੀ ਸਹਿਜ ਪਾਠ ਅਤੇ ਲੰਗਰ ਦੀ ਸੇਵਾ ਕੈਨੇਡਾ ਨਿਵਾਸੀ ਬਲਦੇਵ ਸਿੰਘ ਕੈਂਥ ਅਤੇ ਅਵਤਾਰ ਸਿੰਘ ਕੈਥ ਰਾਏਕੋਟ ਵੱਲੋਂ ਸਮੂਹ ਸੰਗਤ ਦੇ ਸਹਿਯੋਗ ਨਾਲ ਕੀਤੀ ਗਈ। ਇਸ ਸਮੇਂ ਲਖਵਿੰਦਰ ਸਿੰਘ ਸਪਰਾ, ਸਾਬਕਾ ਕੌਂਸਲਰ ਨਛੱਤਰ ਸਿੰਘ, ਜੀਤ ਸਿੰਘ, ਗੁਰਦੀਪ ਸਿੰਘ, ਗੁਰਜੰਟ ਸਿੰਘ ਜੰਟਾ, ਰਾਜੂ, ਯਸ਼ਦੀਪ ਸਿੰਘ, ਕੇਵਲ ਸਿੰਘ, ਸੁਖਵਿੰਦਰ ਸਿੰਘ ਰਾਜੂ, ਪਰਮਜੀਤ ਸਿੰਘ, ਦੀਪੂ, ਸੁਖਦਰਸ਼ਨ ਸਿੰਘ, ਸਹਿਜਪ੍ਰਰੀਤ ਸਿੰਘ, ਮੇਵਾ ਸਿੰਘ ਆਦਿ ਹਾਜ਼ਰ ਸਨ।
ਪ੍ਰਸਿੱਧ ਨਾਵਲਕਾਰ ਜਰਨੈਲ ਸਿੰਘ ਸੇਖਾ ਦਾ 93ਵਾਂ ਜਨਮ ਦਿਨ ਸਾਹਿਤਕ ਮਿਲਣੀ ਵਜੋਂ ਮਨਾਇਆ
ਪ੍ਰਸਿੱਧ ਨਾਵਲਕਾਰ ਜਰਨੈਲ ਸਿੰਘ ਸੇਖਾ ਦਾ 93ਵਾਂ ਜਨਮ ਦਿਨ ਸਾਹਿਤਕ ਮਿਲਣੀ ਵਜੋਂ ਮਨਾਇਆ ਸਰੀ, 8 ਅਗਸਤ (ਹਰਦਮ ਮਾਨ)- ਵੈਨਕੂਵਰ ਵਿਚਾਰ ਮੰਚ ਅਤੇ ਗ਼ਜ਼ਲ ਮੰਚ ਸਰੀ ਵੱਲੋਂ ਪ੍ਰਸਿੱਧ ਪੰਜਾਬੀ ਨਾਵਲਕਾਰ


